ਸਕੂਲ ’ਚ ਬੌਧਿਕ ਵਿਕਾਸ ’ਤੇ ਸੈਮੀਨਾਰ ਕਰਵਾਇਆ ਅਕਾਲ ਗਲੈਕਸੀ ਸਕੂਲ ਵਿੱਚ ਬੌਧਿਕ ਵਿਕਾਸ ਸਬੰਧੀ ਸੈਮੀਨਾਰ
Publish Date: Thu, 22 Oct 2026 08:06 PM (IST)
Updated Date: Thu, 22 Oct 2026 08:06 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿੱਚ ਬੱਚਿਆਂ ਦੇ ਨੈਤਿਕ ਤੇ ਬੌਧਿਕ ਵਿਕਾਸ ਲਈ ਸੈਮੀਨਾਰ ਕਰਵਾਇਆ ਗਿਆ। ਪ੍ਰਿੰਸੀਪਲ ਮੈਡਮ ਮੋਨਾ ਘਈ ਦੀ ਯੋਗ ਅਗਵਾਈ ਅਧੀਨ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿੱਚ ਸਹਿਜ ਪਾਠ ਸੇਵਾ ਸੁਸਾਇਟੀ ਦੇ ਬਹੁਤ ਹੀ ਸੁਲਝੇ ਹੋਏ ਤੇ ਤਜਰਬੇਕਾਰ ਲੈਕਚਰਾਰ ਦਿਲਬਾਗ ਸਿੰਘ ਤੇ ਮੈਡਮ ਹਰਪ੍ਰੀਤ ਕੌਰ ਵਲੋਂ ਬੱਚਿਆਂ ਨੂੰ ਆਪਣੇ ਬੌਧਿਕ ਤੇ ਆਤਮਿਕ ਵਿਕਾਸ ਲਈ ਸਿਖਿਆ ਭਰਪੂਰ ਗਿਆਨ ਦਿੱਤਾ ਗਿਆ। ਇਸ ਮੌਕੇ ਦਿਲਬਾਗ ਸਿੰਘ ਵਲੋਂ ਬੱਚਿਆਂ ਨੂੰ ਆਪਣੇ ਮਨ ਤੇ ਆਤਮਾ ਨੂੰ ਪਵਿੱਤਰ ਕਰਨ ਲਈ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ਜੋ ਕਿ ਅੱਜ ਦੇ ਸਮੇਂ ਦੀ ਲੋੜ ਤੇ ਮੰਗ ਹੈ। ਉਨ੍ਹਆਂ ਸਿੱਖ ਧਰਮ ਵਿੱਚ ਅੰਮ੍ਰਿਤ ਛਕਣ ਤੇ ਪੰਜਾਂ ਕਕਾਰਾਂ ਦੀ ਮਹਾਨਤਾ ਤੇ ਮਨੁੱਖੀ ਕਦਰਾਂ ਕੀਮਤਾਂ ਦੀ ਮਹੱਤਤਾ ਤੋਂ ਸਭ ਨੂੰ ਜਾਣੂ ਕਰਵਾਇਆ ਤੇ ਸਭ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਮੋਨਾ ਘਈ ਵੱਲੋਂ ਸਹਿਜ ਪਾਠ ਸੇਵਾ ਸੁਸਾਇਟੀ ਤੋਂ ਆਏ ਮਹਿਮਾਨ ਲੈਕਚਰਾਰ ਦਿਲਬਾਗ ਸਿੰਘ ਤੇ ਹਰਪ੍ਰੀਤ ਕੌਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਜੱਜ ਵਲੋਂ ਅਜਿਹੇ ਵਿਸ਼ੇਸ਼ ਸੈਮੀਨਾਰ ਕਰਵਾਉਣ ਦੀ ਬਹੁਤ ਸ਼ਲਾਘਾ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ) ਵੱਲੋਂ ਪੂਰੇ ਪ੍ਰੋਗਰਾਮ ਦੀ ਤਾਰੀਫ਼ ਕਰਦਿਆਂ ਵਿਦਿਆਰਥੀਆਂ ਤੇ ਅਧਿਆਪਕਾਂ ਦੁਆਰਾ ਕੀਤੀ ਗਈ ਮਿਹਨਤ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਵਾਇਸ ਪ੍ਰੈਸੀਡੈਂਟ ਕੁਲਵਿੰਦਰ ਸਿੰਘ ਜੱਜ, ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰ ਮਿਸਟਰ ਅਵਤਾਰ ਸਿੰਘ ਤੇ ਮੈਡਮ ਸ਼ਵੇਤਾ, ਬਲਜਿੰਦਰ ਕੌਰ, ਅਕੈਡਮਿਕ ਡੀਨ ਸਿਮਰਜੀਤ ਕੌਰ, ਐਕਟੀਵਿਟੀ ਕੋਆਰਡੀਨੇਟਰ ਸ਼ਾਇਨਜੋਤ ਕੌਰ, ਸਲੋਨੀ ਅਰੋੜਾ, ਧਾਰਮਿਕ ਐਕਟੀਵਿਟੀ ਇੰਚਾਰਜ ਰਮਨਦੀਪ ਸਿੰਘ ਤੇ ਸਟਾਫ਼ ਮੈਂਬਰ ਪ੍ਰਿਤਪਾਲ ਸਿੰਘ, ਸੁਨੀਲ ਦੱਤ ਕਾਲੀਆ, ਰਾਜਵਿੰਦਰ ਕੌਰ ਆਦਿ ਵਿਦਿਆਰਥੀਆਂ ਨਾਲ ਮੌਜੂਦ ਸਨ।