ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਸੈਮੀਨਾਰ ਕਰਵਾਇਆ ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਸੈਮੀਨਾਰ ਕਰਵਾਇਆ
Publish Date: Thu, 29 Oct 2026 06:57 PM (IST)
Updated Date: Thu, 29 Oct 2026 06:58 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਤੇ ਹਰਪ੍ਰੀਤ ਸਿੰਘ ਮੰਡੇਰ ਪੀਪੀਐੱਸ, ਐੱਸਐੱਸਪੀ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਵੱਲੋਂ ਮਿਤੀ 26/10/2026 ਤੋਂ ਮਿਤੀ 01/11/2026 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਅੱਜ ਮਿਤੀ 29/10/2024 ਨੂੰ ਸਵੇਰੇ 11-00 ਵਜੇ ਦਫਤਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੁਲਤਾਨਪੁਰ ਲੋਧੀ ਵਿਖੇ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਜੋਗਿੰਦਰ ਪਾਲ ਡੀਐੱਸਪੀ ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਦੀ ਪ੍ਰਧਾਨਗੀ ਹੇਠ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਗੁਰਮੀਤ ਸਿੰਘ ਕਾਹਲੋਂ ਬੀਡੀਪੀਓ ਸੁਲਤਾਨਪੁਰ ਲੋਧੀ, ਦਵਿੰਦਰ ਪਾਲ ਐੱਸਐੱਚਓ ਸੁਲਤਾਨਪੁਰ ਲੋਧੀ ਸਮੇਤ ਇੰਸਪੈਕਟਰ ਪ੍ਰੀਤੀ, ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਦੇ ਸਮੂਹ ਕਰਮਚਾਰੀ, ਵੱਖ-ਵੱਖ ਪਿੰਡਾਂ ਦੇ ਪੰਚ/ਸਰਪੰਚ ਤੇ ਸੁਲਤਾਨਪੁਰ ਲੋਧੀ ਸ਼ਹਿਰ ਦੇ ਮੋਹਤਬਰ ਵਿਅਕਤੀਆਂ ਨੇ ਸੈਮੀਨਾਰ ਵਿੱਚ ਭਾਗ ਲਿਆ। ਜੋਗਿੰਦਰ ਪਾਲ, ਡੀਐੱਸਪੀ ਵਿਜੀਲੈਂਸ ਬਿਊਰੋ ਕਪੂਰਥਲਾ ਤੇ ਇੰਸਪੈਕਟਰ ਪ੍ਰੀਤੀ ਵੱਲੋਂ ਹਾਜ਼ਰ ਵੱਖ-ਵੱਖ ਪਿੰਡਾਂ ਦੇ ਪੰਚ/ਸਰਪੰਚ ਤੇ ਸੁਲਤਾਨਪੁਰ ਲੋਧੀ ਸ਼ਹਿਰ ਦੇ ਮੋਹਤਬਰ ਵਿਅਕਤੀਆਂ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਜਾਗਰੂਕ ਕੀਤਾ ਗਿਆ। ਸੈਮੀਨਾਰ ਵਿੱਚ ਹਾਜਰੀਨ ਨੂੰ ਰਿਸ਼ਵਤ ਰੋਕਣ ਸਬੰਧੀ ਆਨ-ਲਾਈਨ ਵੈਬਸਾਈਟ www.vigilancebureau.punjab.gov.in, ਟੋਲ ਫਰੀ ਨੰਬਰ 1800 1800 1000, ਐੱਸਐੱਸਪੀ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਦੇ ਟੈਲੀਫੋਨ/ਮੋਬਾਇਲ ਨੰ: 0181-2226349, ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 ਤੇ ਡੀਐੱਸਪੀ ਵਿਜੀਲੈਂਸ ਬਿਊਰੋ, ਯੂਨਿਟ ਕਪੂਰਥਲਾ ਦੇ ਟੈਲੀਫੋਨ/ਮੋਬਾਇਲ ਨੰ: 01822-230109, 98765-01927, E-mail: dspvbunitkpt@Punjab.gov.in ਬਾਰੇ ਜਾਣਕਾਰੀ ਦਿੱਤੀ ਤੇ ਇਨ੍ਹਾਂ ਨੰਬਰਾਂ ’ਤੇ ਸੰਪਰਕ ਕਰਨ ਲਈ ਕਿਹਾ ਗਿਆ।