ਸਟਾਫ ਰਿਪੋਰਟਰ, ਫਗਵਾੜਾ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਵੱਲੋਂ ਲੀਗਲ ਲਿਟਰੇਸੀ ਅਧੀਨ ਪਿੰਡ ਪਲਾਹੀ ਗੁਰਦੁਆਰਾ ਬਾਬਾ ਟੇਕ ਸਿੰਘ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਸਥਾਨਕ ਲੋਕਾਂ ਤੋਂ ਬਿਨਾਂ ਇਲਾਕੇ ਦੇ ਲੋਕ ਵੀ ਸ਼ਾਮਲ ਹੋਏ। ਇਸ ਇੱਕਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਵਰੁਣ ਵਧਾਵਨ ਨੇ ਲੋੜਵੰਦ, ਗਰੀਬਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਦੀ ਜਾਣਕਾਰੀ ਦਿੱਤੀ ਅਤੇ ਇਹ ਵੀ ਸੁਝਾਇਆ ਕਿ ਪਰਿਵਾਰਕ ਮਾਮਲੇ ਪੰਚਾਇਤਾਂ 'ਚ ਹੀ ਹੱਲ ਕਰਨੇ ਚਾਹੀਦੇ ਹਨ। ਉਨਾਂ੍ਹ ਨੇ ਬਹੁਤ ਸਾਰੇ ਪਰਿਵਾਰਕ ਕਾਨੂੰਨਾਂ ਤੇ ਸ਼ਾਮਲਾਟ ਜ਼ਮੀਨਾਂ ਬਾਰੇ ਵੀ ਭਰਪੂਰ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਪਿੰ੍ਸੀਪਲ ਗੁਰਮੀਤ ਸਿੰਘ ਪਲਾਹੀ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ-ਪਿੰਡ ਜਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਅਤੇ ਇਸੇ ਕੜੀ 'ਚ ਕਪੂਰਥਲਾ ਜ਼ਿਲੇ੍ਹ ਦੇ ਪਿੰਡ ਪਲਾਹੀ ਫਗਵਾੜਾ ਵਿੱਚ ਇਸ ਕੈਂਪ ਦਾ ਆਯੋਜਨ ਕੀਤਾ ਗਿਆ ਹੈ।

ਇਸ ਸਮੇਂ ਬੋਲਦਿਆਂ ਮਨੋਹਰ ਸਿੰਘ, ਸੁਖਵਿੰਦਰ ਸਿੰਘ ਸੱਲ, ਰਵੀਪਾਲ ਪੰਚ ਪ੍ਰਧਾਨ ਗੁਰਦੁਆਰਾ ਰਵਿਦਾਸ ਜੀ ਮਹਾਰਾਜ ਨੇ ਕਿਹਾ ਕਿ ਲੋਕਾਂ ਨੂੰ ਝਗੜਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਪਰਿਵਾਰਕ ਮਸਲੇ ਆਪਸੀ ਸੂਝ-ਬੂਝ ਨਾਲ ਹੱਲ ਕਰਨੇ ਚਾਹੀਦੇ ਹਨ। ਇਸ ਸਮੇਂ ਹੋਰਨਾਂ ਤੋਂ ਬਿਨਾਂ੍ਹ ਮਦਨ ਲਾਲ ਪੰਚ, ਸੁਖਵਿੰਦਰ ਸਿੰਘ ਸੱਲ, ਪੀਟਰ ਕੁਮਾਰ, ਜਸਵਿੰਦਰ ਸਿੰਘ ਰਾਣਾ ਪੰਚ, ਗੁਰਨਾਮ ਸਿੰਘ, ਹਰਮੇਲ ਸਿੰਘ ਗਿੱਲ, ਮਨੋਹਰ ਸਿੰਘ ਸੱਗੂ ਪੰਚ, ਰਵੀਪਾਲ ਪੰਚ, ਰਣਜੀਤ ਸਿੰਘ ਮੇਨੇਜਰ, ਜਸਬੀਰ ਸਿੰਘ ਬਸਰਾ, ਬਿੰਦਰ ਫੁਲ, ਬਲਵਿੰਦਰ ਸਿੰਘ ਫੋਰਮੈਨ, ਆਦਿ ਹਾਜ਼ਰ ਸਨ। ਇਸ ਸਮੇਂ ਮਾਈ ਭਾਗੋ ਸੇਵਾ ਸੁਸਾਇਟੀ ਵਲੋਂ 15 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਗਈਆਂ। ਨਿਊਜ਼ੀਲੈਂਡ ਤੋਂ ਸੰਨੀ ਸਿੰਘ ਪੁੱਤਰ ਸੇਵਾ ਸਿੰਘ ਅਤੇ ਕੈਨੇਡਾ ਤੋਂ ਰਮਨਦੀਪ ਸਿੰਘ ਪੁੱਤਰ ਸਰਪੰਚ ਰਣਜੀਤ ਕੌਰ ਅਤੇ ਸੁਖਵਿੰਦਰ ਸਿੰਘ ਸੱਲ ਨੇ ਜੋ ਰਾਸ਼ੀ ਦਵਾਈਆਂ ਲਈ ਭੇਜੀ ਹੈ, ਉਸ ਲਈ ਇਨਾਂ ਸਖ਼ਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ।