- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਭੁਲੱਥ ਤੋਂ ਆਪ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਸਾਹੀ ਨੇ ਹਲਕੇ ’ਚ ਤੇਜ ਕੀਤੀਆਂ ਆਪਣੀਆਂ ਗਤੀਵਿਧੀਆਂ

ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਆਮ ਆਦਮੀ ਪਾਰਟੀ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ 2027 ਦੇ ਲਈ ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਸਾਹੀ ਨੂੰ ਥਾਪੜਾ ਦੇਣ ਤੋਂ ਬਾਅਦ ਗੁਰਵਿੰਦਰ ਸਿੰਘ ਸਾਹੀ ਨੇ ਹਲਕੇ ਵਿਚ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਦੇ ਤਹਿਤ ਸਾਹੀ ਵੱਲੋਂ ਹਲਕੇ ਦੇ ਵੱਖ-ਵੱਖ ਵਰਗਾਂ ਨਾਲ ਲਗਾਤਾਰ ਸੰਪਰਕ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਆਗੂਆਂ ਦੀ ਇਕ ਹੰਗਾਮੀ ਮੀਟਿੰਗ ਦਾ ਆਯੋਜਨ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੀਟਿੰਗ ਵਿਚ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਰਾਡ਼, ਭੁਲੱਥ ਹਲਕੇ ਦੇ ਇੰਚਾਰਜ ਮੇਜਰ ਸਿੰਘ, ਜਸਪ੍ਰੀਤ ਸਿੰਘ ਗੁਰਾਇਆ, ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ, ਕੇਵਲ ਸਿੰਘ ਪੱਡਾ ਸਮੇਤ ਭੁਲੱਥ ਹਲਕੇ ਦੇ ਸਾਰੇ ਬਲਾਕ ਇੰਚਾਰਜ ਹਾਜ਼ਰ ਸਨ। ਇਸ ਮੌਕੇ ਸੁਖਵੰਤ ਸਿੰਘ ਪੱਡਾ ਤੇ ਗੁਰਵਿੰਦਰ ਸਾਹੀ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ ਤੇ ਇੱਥੇ ਨਫ਼ਰਤ ਦੇ ਬੀਜ ਤੋਂ ਬਿਨਾਂ ਸਭ ਕੁਝ ਉੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਆਪ ਇਕ ਕੌਮੀ ਪਾਰਟੀ ਹੈ, ਜੋ ਪੰਜਾਬ ਵਿਚ ਸੱਤਾ ਵਿਚ ਹੈ, ਜਿਸਦੇ ਮੇਅਰ, ਕੌਂਸਲਰ, ਸਰਪੰਚ ਤੇ ਹੋਰ ਮੈਂਬਰ ਹਨ। ਉਨ੍ਹਾਂ ਪਾਰਟੀ ਦੇ ਵਰਕਰਾਂ ਨੂੰ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਤੇ ਪਾਰਟੀ ਲਈ ਸੁਹਿਰਦ ਮਾਹੌਲ ਸਿਰਜਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਪ ਪੰਜਾਬ ਦੇ ਵਲੰਟੀਅਰਾਂ ਤੇ ਵਰਕਰਾਂ ’ਤੇ ਸਭ ਤੋਂ ਵੱਧ ਭਰੋਸਾ ਕਰਦੀ ਹੈ ਤੇ ਇਸੇ ਲਈ ਉਨ੍ਹਾਂ ਨੂੰ ਹਰ ਜਗ੍ਹਾ ਭੇਜਿਆ ਜਾਂਦਾ ਹੈ ਭਾਵੇਂ ਉਹ ਗੁਜਰਾਤ, ਛੱਤੀਸਗੜ੍ਹ ਜਾਂ ਹੋਰ ਰਾਜ ਹੋਵੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਤਿਆਰ ਰਹਿਣ ਲਈ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਸੁਨੇਹਾ ਸੂਬੇ ਦੇ ਹਰ ਕੋਨੇ ਵਿਚ ਪਹੁੰਚਾਇਆ ਜਾਵੇ। ਪੱਡਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਕਾਰਨ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਾਰਟੀ ਮੁੜ ਸੱਤਾ ਵਿਚ ਆਵੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਸ਼ਹਿਰਾਂ, ਵਾਰਡਾਂ ਵਿਚ ਜਾਣ ਤੇ ਪਾਰਟੀ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਗਏ ਸ਼ਾਨਦਾਰ ਕੰਮਾਂ ਤੋਂ ਜਾਣੂ ਕਰਵਾਇਆ ਜਾ ਸਕੇ।