
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਜਪਾ ਦੇ ਸੀਨੀਅਰ ਆਗੂਆਂ ਰਣਜੀਤ ਸਿੰਘ ਖੋਜੇਵਾਲ ਜਿਲਾ ਅੰਮ੍ਰਿਤਸਰ ਦਿਹਾਤੀ ਦੇ ਬਣੇ ਭਾਜਪਾ ਜ਼ਿਲ੍ਹਾ ਇੰਚਾਰਜ

ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਭਾਜਪਾ ਦੇ ਸੀਨੀਅਰ ਆਗੂ ਤੇ ਸਾਢੇ ਤਿੰਨ ਸਾਲ ਤੱਕ ਲਗਾਤਾਰ ਜ਼ਿਲ੍ਹਾ ਪ੍ਰਧਾਨ ਵਜੋਂ ਪੂਰੀ ਨਿਸ਼ਠਾ, ਸਮਰਪਣ, ਲਗਨ ਤੇ ਇਮਾਨਦਾਰੀ ਨਾਲ ਪਾਰਟੀ ਨੂੰ ਬੁਲੰਦੀਆਂ ’ਤੇ ਪਹੁੰਚਣ ਵਾਲੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੂੰ ਭਾਜਪਾ ਹਾਈਕਮਾਂਡ ਵੱਲੋਂ ਅੰਮ੍ਰਿਤਸਰ ਦਿਹਾਤੀ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਉਹ ਪਹਿਲਾਂ ਵੀ ਪਾਰਟੀ ਵਿੱਚ ਕਪੂਰਥਲਾ ਜ਼ਿਲ੍ਹੇ ਦੇ ਪ੍ਰਧਾਨ ਤੇ ਵੱਖ-ਵੱਖ ਅਹੁਦਿਆਂ ਉੱਤੇ ਸੇਵਾ ਨਿਭਾ ਚੁੱਕੇ ਹਨ। ਇਸ ਮੌਕੇ ਆਪਣੀ ਨਿਯੁਕਤੀ ਲਈ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ, ਕੌਮੀ ਜਨਰਲ ਸਕੱਤਰ ਤੇ ਸੰਸਦ ਮੈਂਬਰ ਰਾਜ ਸਭਾ ਤਰੁਣ ਚੁੱਘ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਭਾਜਪਾ ਲੀਡਰਸ਼ਿਪ ਤੇ ਆਪਣੇ ਸਾਰੇ ਸਾਥੀ ਵਰਕਰਾਂ ਦਾ ਉਨ੍ਹਾਂ ਦੇ ਨਿਰੰਤਰ ਸਮਰਥਨ ਤੇ ਪਿਆਰ ਲਈ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਜਲਦੀ ਹੀ ਅੰਮ੍ਰਿਤਸਰ ਦਿਹਾਤੀ ਵਿੱਚ ਮੀਟਿੰਗ ਕਰਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਵੱਧ ਤੋਂ ਵੱਧ ਲੋਕਾਂ ਤੱਕ ਨਿੱਜੀ ਤੌਰ ’ਤੇ ਪਹੁੰਚਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਖੋਜੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਬਿਹਤਰ ਤੇ ਲੋਕ-ਪੱਖੀ ਬਦਲ ਵਜੋਂ ਭਾਜਪਾ ਵੱਲ ਵੱਡੀਆਂ ਉਮੀਦਾਂ ਨਾਲ ਦੇਖ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਬਦਲਾਖੋਰੀ ਦੀ ਸਿਆਸਤ ਕਰਦੀ ਹੈ,ਉੱਥੇ ਹੀ ਉਹ ਰੋਜ਼ਗਾਰ ਪੈਦਾ ਕਰਨ ਤੇ ਨਸ਼ਿਆਂ ਤੇ ਕਾਬੂ ਪਾਉਣ ਵਿੱਚ ਵੀ ਨਾਕਾਮ ਰਹੀ ਹੈ। ਉਨ੍ਹਾਂਨੇ ਕਿਹਾ ਕਿ ਆਪ ਸਰਕਾਰ ਹਰ ਮੋਰਚੇ ’ਤੇ ਨਾਕਾਮ ਰਹੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਹੋਰ ਮਜ਼ਬੂਤ ਹੋ ਕੇ ਉਭਰੇਗੀ, ਕਿਉਂਕਿ ਸਭ ਦਾ ਇੱਕੋ ਹੀ ਮਕਸਦ ਪੰਜਾਬ ਵਿੱਚ ਡਬਲ ਇੰਜਣ ਵਾਲੀ ਭਾਜਪਾ ਦੀ ਸਰਕਾਰ ਬਣਾਉਣਾ ਹੈ।