ਧੋਖਾਧੜੀ ਤਹਿਤ 2 ਖਿਲਾਫ਼ ਮਾਮਲੇ ਦਰਜ
ਧੋਖਾਧੜੀ ਤਹਿਤ 2 ਦੇ ਖਿਲਾਫ਼ ਵੱਖ-ਵੱਖ ਮਾਮਲੇ ਦਰਜ
Publish Date: Sat, 22 Nov 2025 09:52 PM (IST)
Updated Date: Sat, 22 Nov 2025 09:52 PM (IST)

ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਥਾਣਾ ਸਿਟੀ ਅਤੇ ਕੋਤਵਾਲੀ ਪੁਲਿਸ ਨੇ ਧੋਖਾਧੜੀ ਦੇ 2 ਵੱਖ-ਵੱਖ ਮਾਮਲਿਆਂ ਵਿਚ 2 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਪਹਿਲੇ ਮਾਮਲੇ ਵਿਚ ਥਾਣਾ ਕੋਤਵਾਲੀ ਪੁਲਿਸ ਨੇ ਮੁਲਜ਼ਮ ਅਮਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਧਰਦਿਓ ਬਾਬਾ ਬਕਾਲਾ, ਥਾਣਾ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਲਖਬੀਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਝੱਲ ਠੀਕਰੀ ਵਾਲ ਥਾਣਾ ਕੋਤਵਾਲੀ ਕਪੂਰਥਲਾ ਨੇ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਮੁਲਜ਼ਮ ਵੱਲੋਂ ਉਸ ਨਾਲ 11 ਲੱਖ 55 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ, ਜਿਸਦੀ ਜਾਂਚ ਐੱਸਐੱਸਪੀ ਕਪੂਰਥਲਾ ਵੱਲੋਂ ਡੀਐੱਸਪੀ ਪੀਬੀਆਈ ਹੋਮ ਸਾਈਡ ਫੋਰੈਂਸਿਕ ਕਪੂਰਥਲਾ ਨੂੰ ਸੌਂਪੀ ਗਈ। ਜਾਂਚ ਉਪਰੰਤ ਮੁਲਜ਼ਮ ’ਤੇ ਲਗਾਏ ਗਏ ਦੋਸ਼ ਸਹੀ ਪਾਏ ਜਾਣ ’ਤੇ ਉਸਦੇ ਖਿਲਾਫ਼ ਧੋਖਾਧੜੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ। ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਥਾਣਾ ਸਿਟੀ ਵੱਲੋਂ ਮੁਲਜ਼ਮ ਅਮਨਦੀਪ ਸਿੰਘ ਪੁੱਤਰ ਵੱਸਣ ਸਿੰਘ ਵਾਸੀ ਦਾਲਮ ਰਾਜਾਸਾਂਸੀ ਜ਼ਿਲ੍ਹਾ ਅੰਮ੍ਰਿਤਸਰ ਦੇ ਖਿਲਾਫ਼ ਧੋਖਾਧੜੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਹਰਜੀਤ ਕੌਰ ਪਤਨੀ ਲਖਬੀਰ ਸਿੰਘ ਵਾਸੀ ਭੁੱਲਰ ਬੇਟ ਥਾਣਾ ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਉਸ ਨਾਲ ਅਮਨਦੀਪ ਸਿੰਘ ਪੁੱਤਰ ਵੱਸਣ ਸਿੰਘ ਨੇ ਧੋਖਾਧੜੀ ਕੀਤੀ ਹੈ, ਜਿਸ ਦੀ ਜਾਂਚ ਤੋਂ ਬਾਅਦ ਪੁਲਿਸ ਵੱਲੋਂ ਉਕਤ ਮੁਲਜ਼ਮ ਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।