ਕੌਮਾਂਤਰੀ ਮਹਿਲਾ ਦਿਵਸ ਮੌਕੇ ਸੈਸ਼ਨ ਜੱਜ ਪ੍ਰੀਆ ਸੂਦ ਸਨਮਾਨਿਤ
ਕੋਮਾਂਤਰੀ ਮਹਿਲਾ ਦਿਵਸ ਮੌਕੇ ਸੈਸ਼ਨ ਜੱਜ ਪ੍ਰੀਆ ਸੂਦ ਸਨਮਾਨਿਤ
Publish Date: Mon, 09 Mar 2026 07:07 PM (IST)
Updated Date: Mon, 09 Mar 2026 07:09 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਅਲਾਇੰਸ ਕਲੱਬ ਫਗਵਾੜਾ ਰਾਇਲ ਵੱਲੋਂ ਵੱਖ-ਵੱਖ ਸਮਾਜਿਕ ਸੰਸਥਾਵਾ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਸਮਾਰੋਹ ਪ੍ਰਧਾਨ ਮਲਕੀਤ ਸਿੰਘ ਰਘਬੋਤਰਾ, ਸਮਾਜ ਸੇਵਕ ਪਦਮ ਲਾਲ ਵਧਾਵਨ ਦੀ ਅਗਵਾਈ ਹੇਠ ਬਲੱਡ ਬੈਂਕ ਫਗਵਾੜਾ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਐੱਸਬੀਐੱਸ ਨਗਰ ਦੀ ਡਿਸਟਰਿਕਟ ਸੈਸ਼ਨ ਜੱਜ ਸ੍ਰੀਮਤੀ ਪ੍ਰੀਆ ਸੂਦ ਨੂੰ ਉਨ੍ਹਾਂ ਦੀਆਂ ਜ਼ਿਕਰਯੋਗ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਮੈਂਬਰਾਂ ਵੱਲੋਂ ਪ੍ਰੀਆ ਸੂਦ ਨੂੰ ਗੁਲਦਸਤਾ ਭੇਟ ਕਰਕੇ ਸਨਮਾਨ ਦਿੱਤਾ ਗਿਆ। ਸਮਾਰੋਹ ਦੌਰਾਨ ਬੋਲਦੇ ਹੋਏ ਕਲੱਬ ਦੇ ਮੈਂਬਰਾਂ ਐਡਵੋਕੇਟ ਵਰੁਣ ਕੁਮਾਰ ਵਧਾਵਨ, ਐਲੀ ਸ਼ਾਕਸ਼ੀ ਵਧਾਵਨ, ਐਲੀ ਕਰਨ ਸੌਂਧੀ ਨੇ ਕਿਹਾ ਕਿ ਮਹਿਲਾਵਾਂ ਅੱਜ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ ਤੇ ਸਮਾਜ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਸੈਸ਼ਨ ਜੱਜ ਪ੍ਰੀਆ ਸੂਦ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਮਹਿਲਾਵਾਂ ਨੂੰ ਆਪਣੇ ਅਧਿਕਾਰਾਂ ਤੇ ਕਾਬਲੀਅਤ ‘ਤੇ ਭਰੋਸਾ ਰੱਖਣਾ ਚਾਹੀਦਾ ਹੈ ਤੇ ਸਮਾਜ ਵਿਚ ਸਕਾਰਾਤਮਕ ਬਦਲਾਅ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਸਮਾਰੋਹ ਵਿਚ ਕਲੱਬ ਦੇ ਕਈ ਮੈਂਬਰ ਤੇ ਸਮਾਜ ਸੇਵੀ ਹਾਜ਼ਰ ਸਨ, ਜਿਨ੍ਹਾਂ ਨੇ ਮਹਿਲਾ ਸਸ਼ਕਤੀਕਰਨ ਬਾਰੇ ਵੀ ਵਿਚਾਰ ਪ੍ਰਗਟ ਕੀਤੇ।