ਅਕਾਲੀ ਦਲ ਨੂੰ ਫਗਵਾੜਾ ’ਚ ਇਕ ਹੋਰ ਝਟਕਾ ਅਕਾਲੀ ਦਲ ਨੂੰ ਫਗਵਾੜਾ ’ਚ ਝਟਕਾ
Publish Date: Sat, 19 Sep 2026 06:35 PM (IST)
Updated Date: Sat, 19 Sep 2026 06:38 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਨੂੰ ਫਗਵਾੜਾ ਵਿੱਚ ਉਸ ਸਮੇਂ ਝਟਕਾ ਲੱਗਾ ਜਦੋਂ ਜ਼ੋਨ ਨੰਬਰ 3 ਦੇ ਜਨਰਲ ਸਕੱਤਰ ਗੁਰਮੁਖ ਸਿੰਘ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਮੈਂਬਰ ਪਾਰਲੀਮੈਂਟ ਤੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਦਾ ਸਿਰੋਪਾਓ ਪਾ ਕੇ ਨਵੇਂ ਸਾਥੀਆਂ ਦਾ ‘ਆਪ’ ਪਰਿਵਾਰ ਵਿੱਚ ਸਵਾਗਤ ਕੀਤਾ। ਇਸ ਮੌਕੇ ਕਰਵਾਏ ਸਮਾਗਮ ਵਿੱਚ ਸੰਗਠਨ ਇੰਚਾਰਜ ਗੁਰਸ਼ਰਨ ਸਿੰਘ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਨੁਰਾਗ ਮਾਨਖੰਡ, ਸੀਨੀਅਰ ਆਗੂ ਹਰਬੇਲ ਸਿੰਘ ਪਾਹਵਾ, ਹਰਜੋਤ ਸਿੰਘ ਪਾਹਵਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਗੁਰਮੁਖ ਸਿੰਘ ਅਰੋੜਾ, ਗੁਰਪ੍ਰੀਤ ਸਿੰਘ ਅਰੋੜਾ ਤੇ ਅਰਵਿੰਦਰ ਸਿੰਘ ਢੀਂਡਸਾ ਨੂੰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਦਰਵਾਜ਼ੇ ਹਰ ਉਸ ਵਰਕਰ ਤੇ ਆਗੂ ਲਈ ਖੁੱਲ੍ਹੇ ਹਨ, ਜੋ ਮਿਹਨਤ ਤੇ ਇਮਾਨਦਾਰੀ ਨਾਲ ਫਗਵਾੜਾ ਵਾਸੀਆਂ ਦੀ ਸੇਵਾ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਨੂੰ ਵਿਕਾਸ ਦੀਆਂ ਲੀਹਾਂ ’ਤੇ ਲੈ ਕੇ ਜਾਣਾ ਉਨ੍ਹਾਂ ਦਾ ਮੁੱਖ ਟੀਚਾ ਹੈ ਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਤੇ ਪੂਰਾ ਸਹਿਯੋਗ ਦਿੱਤਾ ਜਾਵੇਗਾ, ਤਾਂ ਜੋ ਫਗਵਾੜਾ ਵਾਸੀਆਂ ਦੀ ਬਿਹਤਰੀ ਲਈ ਮਿਲਜੁਲ ਕੇ ਹੋਰ ਵਧੀਆ ਢੰਗ ਨਾਲ ਕੰਮ ਕੀਤਾ ਜਾ ਸਕੇ। ਇਸ ਮੌਕੇ ਡਾ. ਵਸੀਮ ਅਹਿਮਦ ਖਾਨ, ਗੁਰਸਿਮਰ ਸਿੰਘ, ਵਿਸ਼ੂ ਘਈ, ਪ੍ਰਦੀਪ ਸਿੰਘ, ਅੰਕੁਸ਼ ਓਹਰੀ, ਕੌਂਸਲਰ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ।