ਐੱਸਜੀਪੀਸੀ ਨੇ 71 ਪ੍ਰਾਣੀਆਂ ਨੂੰ ਕਰਵਾਇਆ ਅੰਮ੍ਰਿਤ ਪਾਨ
ਐਸਜੀਪੀਸੀ ਵੱਲੋਂ 71 ਪ੍ਰਾਣੀਆਂ ਨੂੰ ਅੰਮ੍ਰਿਤ ਪਾਨ ਕਰਵਾਇਆ
Publish Date: Fri, 17 Apr 2026 08:13 PM (IST)
Updated Date: Fri, 17 Apr 2026 08:15 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਭਾਈ ਤਾਰਾ ਸਿੰਘ ਵਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਪੰਜ ਪਿਆਰਿਆਂ ਵੱਲੋਂ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕੀਤਾ ਗਿਆ ਅਤੇ 71 ਅੰਮ੍ਰਿਤ ਅਭਿਲਾਖੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ। ਇਸ ਮੌਕੇ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਐੱਸਜੀਪੀਸੀ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਐੱਸਜੀਪੀਸੀ, ਬੀਬੀ ਬਲਜੀਤ ਕੌਰ, ਮੈਨੇਜਰ ਅਵਤਾਰ ਸਿੰਘ, ਭਾਈ ਹਰਜਿੰਦਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਚਰਨਜੀਤ ਸਿੰਘ ਵਾਲੀਆ, ਭਾਈ ਦਿਲਬਾਗ ਸਿੰਘ ਅਤੇ ਉਨ੍ਹਾਂ ਦੀ ਸਮੁੱਚ ਟੀਮ ਵੱਲੋਂ ਸਮੂਹ ਅੰਮ੍ਰਿਤ ਅਭਿਲਾਖੀਆਂ ਨੂੰ ਗੁਰੂ ਕੇ ਜਹਾਜੇ ਚੜ੍ਹਨ ’ਤੇ ਵਧਾਈ ਦਿੱਤੀ ਗਈ। ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਵੱਲੋਂ ਸਮੁੱਚੀ ਪ੍ਰਚਾਰ ਵਹੀਰ ਦੀ ਸ਼ਲਾਘਾ ਕੀਤੀ ਗਈ ਅਤੇ ਵਿਸ਼ੇਸ਼ ਸਨਮਾਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪ੍ਰਚਾਰ ਵਹੀਰ ਵਿੱਚ ਭਾਈ ਹਰਵਿੰਦਰ ਸਿੰਘ ਪ੍ਰਚਾਰਕ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਭਾਈ ਦਵਿੰਦਰ ਸਿੰਘ ਪ੍ਰਚਾਰਕ, ਭਾਈ ਜਸਬੀਰ ਸਿੰਘ ਕਵੀਸ਼ਰ, ਭਾਈ ਰਾਜਬੀਰ ਸਿੰਘ ਕਵੀਸ਼ਰ, ਭਾਈ ਜਗਦੇਵ ਸਿੰਘ ਗੋਇੰਦਵਾਲ ਸਾਹਿਬ ਪ੍ਰਚਾਰਕ ਆਦਿ ਵੀ ਹਾਜ਼ਰ ਸਨ।