ਐਡਵੋਕੇਟ ਧਾਮੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਵੇਂ ਬਣੇ ਖਜ਼ਾਨਾ ਹਾਲ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਵੇਂ ਬਣੇ ਖਜ਼ਾਨਾ ਹਾਲ ਦਾ ਕੀਤਾ ਉਦਘਾਟਨ
Publish Date: Mon, 13 Jul 2026 07:47 PM (IST)
Updated Date: Tue, 14 Jul 2026 04:07 AM (IST)
ਧਰਮ ਪ੍ਰਚਾਰ ਦੀ ਨਵੀਂ ਲਹਿਰ ਸ਼ੁਰੂ ਕੀਤੀ ਜਾ ਰਹੀ ਹੈ -ਐਡਵੋਕੇਟ ਧਾਮੀ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਵੇਂ ਬਣੇ ਖਜ਼ਾਨਾ ਹਾਲ ਦਾ ਉਦਘਾਟਨ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਮਹਾਨ ਸਿਧਾਂਤਾਂ ’ਤੇ ਚੱਲਣ ਅਤੇ ਗੁਰਬਾਣੀ ਨਾਲ ਜੁੜਨ ਦੀ ਅਪੀਲ ਕੀਤੀ। ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ “ਸਰਬੱਤ ਦਾ ਭਲਾ” ਸਿਰਫ਼ ਕਿਸੇ ਇੱਕ ਧਰਮ ਜਾਂ ਵਰਗ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਅਤੇ ਕਾਇਨਾਤ ਦੀ ਭਲਾਈ ਦਾ ਮਹਾਨ ਸਿਧਾਂਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਿੱਖ ਗੁਰੂ ਸਾਹਿਬਾਨ ਵੱਲੋਂ ਦਿੱਤੇ ਗਏ ਉਪਦੇਸ਼ ਮਨੁੱਖਤਾ ਲਈ ਅਨਮੋਲ ਮਾਰਗਦਰਸ਼ਨ ਹਨ ਅਤੇ ਗੁਰੂ ਘਰ ਦੇ ਦਰਵਾਜ਼ੇ ਹਰ ਧਰਮ ਤੇ ਹਰ ਵਰਗ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ ਕੋਈ ਨਿੱਜੀ ਲਾਭ ਜਾਂ ਤਨਖਾਹ ਲਈ ਨਹੀਂ, ਸਗੋਂ ਗੁਰੂ ਘਰ ਦੀ ਸੇਵਾ ਭਾਵਨਾ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਕਮੇਟੀ ਮੈਂਬਰਾਂ, ਅਹੁਦੇਦਾਰਾਂ ਅਤੇ ਪ੍ਰਚਾਰਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਥਕ ਸੰਸਥਾਵਾਂ ਦੀ ਮਰਿਆਦਾ ਅਤੇ ਸ਼ਾਨ ਨੂੰ ਕਾਇਮ ਰੱਖਣਾ ਹਰ ਸਿੱਖ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਪ੍ਰਧਾਨ ਐਡਵੋਕੇਟ ਧਾਮੀ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਵੱਡੀ ਗੁਰਮਤਿ ਪ੍ਰਚਾਰ ਲਹਿਰ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਪਿੰਡ-ਪਿੰਡ ਪਹੁੰਚ ਕਰਕੇ ਸੰਗਤ ਨੂੰ ਗੁਰਬਾਣੀ, ਸਿੱਖ ਸਿਧਾਂਤਾਂ ਅਤੇ ਅੰਮ੍ਰਿਤ ਸੰਚਾਰ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 15 ਜੁਲਾਈ ਨੂੰ ਰਸਮੀ ਐਲਾਨ ਕੀਤਾ ਜਾਵੇਗਾ ਅਤੇ ਪਹਿਲੇ ਪੜਾਅ ਵਿੱਚ ਵੱਡੇ ਪਿੰਡਾਂ ਵਿੱਚ ਪ੍ਰਚਾਰਕਾਂ ਵੱਲੋਂ ਦੀਵਾਨ ਸਜਾਏ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਮੁੱਢਲੇ ਸਿਧਾਂਤ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਹਨ, ਜਿਨ੍ਹਾਂ ਨੂੰ ਜੀਵਨ ਵਿੱਚ ਅਪਣਾ ਕੇ ਮਨੁੱਖ ਸੱਚੇ ਅਤੇ ਸੁਖੀ ਜੀਵਨ ਵੱਲ ਵਧ ਸਕਦਾ ਹੈ। ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜਨ ਨਾਲ ਮਨੁੱਖ ਦੇ ਅੰਦਰੋਂ ਵੈਰ-ਵਿਰੋਧ, ਈਰਖਾ ਅਤੇ ਭੇਦਭਾਵ ਦੂਰ ਹੁੰਦੇ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੀਬੀ ਖਾਲੜਾ ਵੱਲੋਂ ਸ਼ਹੀਦਾਂ ਦੇ ਰਿਕਾਰਡ ਜਨਤਕ ਕਰਨ ਦੀ ਮੰਗ ਸਬੰਧੀ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਜਿਹੜੇ ਬੇਕਸੂਰ ਲੋਕ ਮਾਰੇ ਗਏ, ਉਨ੍ਹਾਂ ਨਾਲ ਸਬੰਧਤ ਤੱਥ ਅਤੇ ਰਿਕਾਰਡ ਸਪੱਸ਼ਟ ਹੋਣੇ ਚਾਹੀਦੇ ਹਨ। ਉਨ੍ਹਾਂ ਭਾਈ ਜਸਵੰਤ ਸਿੰਘ ਖਾਲੜਾ ਨੂੰ ਮਹਾਨ ਸਿੱਖ ਸ਼ਖ਼ਸੀਅਤ ਦੱਸਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਸਤਿਕਾਰ ਦਿੱਤਾ। ਇਸ ਮੌਕੇ ਸੰਤ ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨਤਾਰਨ ਵਾਲੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ,ਸ਼੍ਰੋਮਣੀ ਕਮੇਟੀ ਦੇ ਜੂਨੀਅਰ ਸਕੱਤਰ ਬਲਦੇਵ ਸਿੰਘ ਕਲਿਆਣ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ , ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਵਾਲ ,ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਨੇ ਸੰਤ ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਵਾਲੇ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਅਤੇ ਸੇਵਾ ਚ ਸਹਿਯੋਗ ਕਰਨ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ , ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਵਾਲ ,ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਸਕੱਤਰ ਗੁਰਿੰਦਰ ਸਿੰਘ ਮੱਤੇਵਾਲ ,ਮੀਤ ਮੈਨੇਜਰ ਭਾਈ ਗੁਰਪ੍ਰੀਤ ਸਿੰਘ , ਅਡੀਸ਼ਨਲ ਮੈਨੇਜਰ ਚੈਂਚਲ ਸਿੰਘ ,ਬਾਬਾ ਅਵਤਾਰ ਸਿੰਘ ਚੰਦ ਮੱਖੂ, ਸਾਬਕਾ ਮੈਨੇਜਰ ਜਰਨੈਲ ਸਿੰਘ ਬੁਲੇ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋ, ਹੈੱਡ ਗ੍ਰੰਥੀ ਹਰਜਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਦੋਆਬਾ ਜੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ, ਜਥੇਦਾਰ ਦਿਲਬਾਗ ਸਿੰਘ ਗਿੱਲ , ਗਿਆਨੀ ਕਰਨਜੀਤ ਸਿੰਘ ਆਹਲੀ, ਗਿਆਨੀ ਅਵਤਾਰ ਸਿੰਘ ਨਲ,ਬੀਬੀ ਬਲਜੀਤ ਕੌਰ ਕਮਾਲਪੁਰ , ਦਿਆਲ ਸਿੰਘ ਦੀਪੇਵਾਲ, ਪ੍ਰਿੰਸੀਪਲ ਮੋਹਨ ਸਿੰਘ ਖਿੰਡਾ,ਬਾਬਾ ਸਤਨਾਮ ਸਿੰਘ, ਸੁਖਵਿੰਦਰ ਸਿੰਘ ਖਜਾਨਜੀ, ਪਵਨਦੀਪ ਸਿੰਘ ਖਜਾਨਚੀ, ਜਰਨੈਲ ਸਿੰਘ ਲੇਖਾਕਾਰ, ਸਰਵਣ ਸਿੰਘ ਚੱਕਾ, ਸੁਖਜਿੰਦਰ ਸਿੰਘ, ਜਰਨੈਲ ਸਿੰਘ ,,ਅਮਨ ਬੂਲੇ, ਪਵਨਦੀਪ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ ਆਦਿ ਮੌਜੂਦ ਸਨ।