SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ ਬੇਗੋਵਾਲ, ਬੀਬੀ ਜਗੀਰ ਕੌਰ ਦੇ ਕੁੜਮ ਸੂਬੇਦਾਰ ਜਗਜੀਤ ਸਿੰਘ ਦੇ ਅਕਾਲ ਚਲਾਣੇ 'ਤੇ ਜਤਾਇਆ ਦੁੱਖ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਕੁੜਮ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਬੀਬੀ ਜਗੀਰ ਕੌਰ ਦੇ ਗ੍ਰਹਿ ਬੇਗੋਵਾਲ ਵਿਖੇ ਪੁੱਜੇ।
Publish Date: Sat, 24 Oct 2026 03:11 PM (IST)
Updated Date: Sat, 24 Oct 2026 03:17 PM (IST)
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ, ਬੇਗੋਵਾਲ/ਕਪੂਰਥਲਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਕੁੜਮ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਬੀਬੀ ਜਗੀਰ ਕੌਰ ਦੇ ਗ੍ਰਹਿ ਬੇਗੋਵਾਲ ਵਿਖੇ ਪੁੱਜੇ।
ਉਨ੍ਹਾਂ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦੀ ਮੌਤ 'ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਬੀਬੀ ਜਗੀਰ ਕੌਰ, ਜੋ ਕਿ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ, ਉਨ੍ਹਾਂ ਦਾ ਵੀ ਹਾਲ ਚਾਲ ਪੁੱਛਿਆ।
ਇਸ ਸਮੇਂ ਯਾਦਵਿੰਦਰ ਸਿੰਘ ਜਸਵੰਤ ਸਿੰਘ, ਐਡਵੋਕੇਟ ਕੁਲਵੰਤ ਸਿੰਘ ਤੇ ਰਾਜਵਿੰਦਰ ਸਿੰਘ ਜੈਦ ਹਾਜ਼ਰ ਸਨ।