ਤਿਰੰਗਾ ਅਭਿਆਨ ਰਾਹੀਂ ਦੇਸ਼ ਭਗਤੀ ਦੀ ਭਾਵਨਾ ਹੋਵੇਗੀ ਮਜ਼ਬੂਤ : ਖੋਜੇਵਾਲ ਹਰ ਘਰ ਤਿਰੰਗਾ ਅਭਿਆਨ ਰਾਹੀਂ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਹੋਵੇਗੀ ਮਜ਼ਬੂਤ : ਖੋਜੇਵਾਲ
Publish Date: Tue, 11 Aug 2026 09:41 PM (IST)
Updated Date: Tue, 11 Aug 2026 09:44 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮੰਗਲਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਅਦਾਰਿਆਂ ਤੇ ਕਾਰਜ ਸਥਾਨਾਂ ’ਤੇ ਰਾਸ਼ਟਰੀ ਝੰਡਾ ਲਹਿਰਾ ਕੇ ਵੱਡੀ ਗਿਣਤੀ ਵਿੱਚ ਹਰ ਘਰ ਤਿਰੰਗਾ ਮੁਹਿੰਮ ਵਿੱਚ ਸ਼ਾਮਲ ਹੋਣ। ਪਾਰਟੀ ਨੇ ਕਿਹਾ ਕਿ ਇਹ ਪਹਿਲ ਦੇਸ਼ ਭਗਤੀ ਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰੇਗੀ। ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 9 ਤੋਂ 17 ਅਗਸਤ ਤੱਕ ਚੱਲਣ ਵਾਲੀ ਇਸ ਮੁਹਿੰਮ ਵਿੱਚ ਹਿੱਸਾ ਲੈਣ ਤੇ ਤਿਰੰਗੇ ਨੂੰ ਹਰ ਘਰ ਤੇ ਹਰ ਦਿਲ ਦਾ ਹਿੱਸਾ ਬਣਾਉਣ। ਖੋਜੇਵਾਲ ਨੇ ਕਿਹਾ ਕਿ ਤਿਰੰਗਾ ਭਾਰਤ ਦੇ ਮਾਣ, ਏਕਤਾ ਤੇ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਹਰ ਭਾਰਤੀ ਨੂੰ ਦੇਸ਼ ਦੀ ਸੇਵਾ ਵਿੱਚ ਆਪਣਾ ਸਰਵੋਤਮ ਦੇਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਤਿਰੰਗਾ ਸਾਡੇ ਮਾਣ, ਏਕਤਾ ਤੇ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਦਾ ਪ੍ਰਤੀਕ ਹੈ, ਜੋ ਹਰ ਭਾਰਤੀ ਨੂੰ ਦੇਸ਼ ਦੀ ਸੇਵਾ ਵਿੱਚ ਆਪਣਾ ਸਰਵੋਤਮ ਦੇਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਹਰ ਘਰ ਤਿਰੰਗਾ ਮੁਹਿੰਮ ਹਰ ਵਿਅਕਤੀ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਇੱਕ ਸ਼ਕਤੀਸ਼ਾਲੀ ਮਾਧਿਅਮ ਬਣ ਰਹੀ ਹੈ। ਖੋਜੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਜਗ੍ਹਾ ਤਿਰੰਗਾ ਲਹਿਰਾਉਣ। ਇਸਨੂੰ ਹਰ ਘਰ ਤੇ ਹਰ ਦਿਲ ਦਾ ਹਿੱਸਾ ਬਣਾਓ। ਉਨ੍ਹਾਂ ਕਿਹਾ ਇਸ ਆਜ਼ਾਦੀ ਦਿਵਸ ’ਤੇ ਆਓ ਤਿਰੰਗਾ ਹਰ ਘਰ ਤੇ ਹਰ ਦਿਲ ਦਾ ਹਿੱਸਾ ਬਣਾਈਏ। ਖੋਜੇਵਾਲ ਨੇ ਕਿਹਾ ਕਿ ਤਿਰੰਗਾ ਭਾਰਤ ਦੇ ਮਾਣ ਤੇ ਸ਼ਾਨ ਤੇ ਹਰ ਘਰ ਦੀ ਪਛਾਣ ਦਾ ਪ੍ਰਤੀਕ ਬਣਨਾ ਚਾਹੀਦਾ ਹੈ। ਹਰ ਘਰ ਤਿਰੰਗਾ ਹਰ ਦਿਲ ਤਿਰੰਗਾ, ਆਓ ਰਾਸ਼ਟਰੀ ਗੀਤ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਦੇ ਮੌਕੇ ’ਤੇ ਹਰ ਘਰ ਤਿਰੰਗਾ 2026 ਮੁਹਿੰਮ ਵਿੱਚ ਸ਼ਾਮਲ ਹੋਈਏ ਅਤੇ ਦੇਸ਼ ਭਗਤੀ ਦੇ ਇਸ ਤਿਉਹਾਰ ਦਾ ਜਸ਼ਨ ਮਨਾਈਏ। ਉਨ੍ਹਾਂ ਕਿਹਾ ਕਿ ਤਿਰੰਗਾ ਦੇਸ਼ ਦੀ ਏਕਤਾ, ਅਖੰਡਤਾ, ਮਾਣ ਤੇ ਕੁਰਬਾਨੀ ਦਾ ਪ੍ਰਤੀਕ ਹੈ ਤੇ ਹਰ ਨਾਗਰਿਕ ਨੂੰ ਇਸ ਦੇ ਸਤਿਕਾਰ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਦੂਜੇ ਪਾਸੇ ਪੰਜਾਬ ਇਸ ਸਮੇਂ ਨਸ਼ਿਆਂ ਦੀ ਸਮੱਸਿਆ, ਵਿਗੜਦੀ ਕਾਨੂੰਨ ਵਿਵਸਥਾ ਤੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਪ੍ਰਵਾਸ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਸੂਬੇ ਦੇ ਅੰਦਰ ਹੀ ਰੁਜ਼ਗਾਰ ਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨਾ ਜ਼ਰੂਰੀ ਹਨ ਤਾਂ ਜੋ ਉਨ੍ਹਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਵਿਕਾਸ, ਨੌਜਵਾਨਾਂ ਦੇ ਉੱਜਵਲ ਭਵਿੱਖ ਤੇ ਸੂਬੇ ਦੀ ਖੁਸ਼ਹਾਲੀ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਲੋਕਾਂ ਨੂੰ ਹਰ ਘਰ ਤਿਰੰਗਾ ਅਭਿਆਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਆਜ਼ਾਦੀ ਦਿਵਸ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਕੌਂਸਲਰ ਵਿੱਕੀ ਗੁਜਰਾਲ, ਸੀਨੀਅਰ ਭਾਜਪਾ ਆਗੂ ਧਰਮਪਾਲ ਮਹਾਜਨ, ਸਾਬਕਾ ਭਾਜਪਾ ਜ਼ਿਲ੍ਹਾ ਜਰਨਲ ਸਕੱਤਰ ਐਡਵੋਕੇਟ ਪਿਯੂਸ਼ ਮਨਚੰਦਾ, ਮੰਡਲ ਪ੍ਰਧਾਨ ਸਰਬਜੀਤ ਸਿੰਘ ਦਿਓਲ, ਕਪੂਰ ਸਿੰਘ ਦਿਓਲ ਆਦਿ ਹਾਜ਼ਰ ਸਨ।