ਸ਼ਾਹ ਸੁਲਤਾਨ ਕ੍ਰਿਕਟ ਕਲੱਬ ਵੱਲੋਂ ਨਵ ਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਦਾ ਸਨਮਾਨ
ਸ਼ਾਹ ਸੁਲਤਾਨ ਕ੍ਰਿਕਟ ਕਲੱਬ ਵੱਲੋਂ ਨਵ ਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਦਾ ਸਨਮਾਨ
Publish Date: Fri, 16 Jan 2026 08:53 PM (IST)
Updated Date: Fri, 16 Jan 2026 08:54 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼ਾਹ ਸੁਲਤਾਨ ਕ੍ਰਿਕਟ ਕਲੱਬ ਸਮਾਜ ਸੇਵੀ ਸੰਸਥਾ ਰਜਿ. ਵੱਲੋਂ ਹਰਪ੍ਰੀਤ ਸਿੰਘ ਸੰਧੂ ਦਾ ਡੀਸੀ ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਦੀ ਮਨਿਸਟਰੀਅਲ ਜਥੇਬੰਦੀ ਦਾ ਪ੍ਰਧਾਨ ਬਣਨ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਵਿਰਕ ਸਰਪ੍ਰਸਤ ਸ਼ਾਹ ਸੁਲਤਾਨ ਕ੍ਰਿਕਟ ਕਲੱਬ ਸਮਾਜ ਸੇਵੀ ਸੰਸਥਾ ਨੇ ਆਖਿਆ ਕਿ ਹਰਪ੍ਰੀਤ ਸਿੰਘ ਸੰਧੂ ਦੇ ਜਥੇਬੰਦੀ ਦੇ ਪ੍ਰਧਾਨ ਨਿਯੁਕਤ ਹੋਣ ਨਾਲ ਜਥੇਬੰਦੀ ਹੋਰ ਮਜਬੂਤ ਹੋਵੇਗੀ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਵਕਤੀ ਮੰਗਾਂ ਵੱਲ ਉਚੇਚੇ ਤੌਰ ’ਤੇ ਧਿਆਨ ਦਿਵਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਨਰਿੰਦਰ ਸਿੰਘ ਚੀਮਾ ਤੋਂ ਇਲਾਵਾ ਜ਼ਿਲਾ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਜ਼ਿਲ੍ਹਾ ਜਨਰਲ ਸਕੱਤਰ ਸੁਖਜਿੰਦਰ ਸਿੰਘ, ਮੁੱਖ ਸਲਾਹਕਾਰ ਸਰਿਤਾ ਬਹਿਲ, ਵਿੱਤ ਸਕੱਤਰ ਨਿਸ਼ਾ ਤਲਵਾੜ, ਸਹਾਇਕ ਵਿੱਤ ਸਕੱਤਰ ਲਵਲੀਨ ਕੌਰ, ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਵਿਰਕ, ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ, ਪ੍ਰੈੱਸ ਸਕੱਤਰ ਸੁਖਜਿੰਦਰ ਪਾਲ, ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਭੁਲੱਥ, ਮੀਤ ਪ੍ਰਧਾਨ ਚਤਰ ਸਿੰਘ ਗਿੱਲ, ਮੀਤ ਪ੍ਰਧਾਨ ਰਣਜੀਤ ਸਿੰਘ ਸੈਣੀ, ਜੁਆਇੰਟ ਸਕੱਤਰ ਗੁਰਦੀਪ ਸਿੰਘ ਬਾਜਵਾ, ਰੁਪਿੰਦਰਪਾਲ ਸਿੰਘ ਸਹਾਇਕ ਪ੍ਰੈਸ ਸਕੱਤਰ, ਪਰਮਜੀਤ ਸਿੰਘ ਅਮਲਾ ਸ਼ਾਖਾ, ਮੁੱਖ ਬੁਲਾਰਾ ਜਗਤਾਰ ਸਿੰਘ ਗੁਰਾਇਆ, ਕਾਨੂੰਨੀ ਸਲਾਹਕਾਰ ਦਵਿੰਦਰਪਾਲ ਸਿੰਘ ਅਹੂਜਾ, ਰਜ਼ਵਾਨ ਖਾਨ ਆਦਿ ਨੂੰ ਜਥੇਬੰਦੀ ਵਿਚ ਜ਼ਿੰਮੇਵਾਰੀ ਮਿਲੀ। ਇਸ ਮੌਕੇ ਸ਼ਾਹ ਸੁਲਤਾਨ ਕ੍ਰਿਕਟ ਕਲੱਬ ਸਮਾਜ ਸੇਵੀ ਸੰਸਥਾ ਦੇ ਚੇਅਰਮੈਨ ਸੁਖਦੇਵ ਸਿੰਘ ਜੱਜ, ਮੀਤ ਪ੍ਰਧਾਨ ਅੰਗਰੇਜ਼ ਸਿੰਘ ਡੇਰਾ ਸੈਯਦਾਂ, ਰਣਜੀਤ ਸਿੰਘ ਸੈਣੀ ,ਚਤਰ ਸਿੰਘ, ਜਗਤਾਰ ਸਿੰਘ, ਗੁਰਦੀਪ ਸਿੰਘ, ਨਰਿੰਦਰ ਸਿੰਘ ਚੀਮਾ, ਕੁਲਜੀਤ ਸਿੰਘ, ਅਮਨ ਸ਼ਰਮਾ, ਮਾਸਟਰ ਨਰੇਸ਼ ਕੋਹਲੀ, ਯਸ਼ ਥਿੰਦ, ਪ੍ਰਧਾਨ ਜਤਿੰਦਰ ਸਿੰਘ ਖਾਲਸਾ ਆਦਿ ਨੇ ਨਵ-ਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ ਕੀਤਾ।