ਸ਼ਾਹ ਸੁਲਤਾਨ ਕ੍ਰਿਕਟ ਕਲੱਬ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰ ਰਿਹਾ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਡਾ ਯੋਗਦਾਨ ਪਾ ਰਿਹਾ ਸ਼ਾਹ ਸੁਲਤਾਨ ਕ੍ਰਿਕਟ ਕਲੱਬ
Publish Date: Fri, 02 Jan 2026 09:21 PM (IST)
Updated Date: Fri, 02 Jan 2026 09:23 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਏ ਜਾ ਰਹੇ ਸ਼ਾਹ ਸੁਲਤਾਨ ਕ੍ਰਿਕਟ ਕਲੱਬ ਸਮਾਜ ਸੇਵੀ ਸੰਸਥਾ ਦੇ 22ਵੇਂ ਰਾਜ ਪੱਧਰੀ ਓਪਨ ਕ੍ਰਿਕਟ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ 4 ਜਨਵਰੀ ਦਿਨ ਐਤਵਾਰ ਨੂੰ ਅਕਾਲ ਕ੍ਰਿਕਟ ਸਟੇਡੀਅਮ ਵਿਖੇ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਚਾਲਕ ਮਾਸਟਰ ਨਰੇਸ਼ ਕੋਹਲੀ ਨੇ ਦੱਸਿਆ ਕਿ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਸਾਬੀ ਹੁਸ਼ਿਆਰਪੁਰ ਅਤੇ ਪੰਜਾਬ ਪੇਸਰ ਜਲੰਧਰ ਦੀਆਂ ਟੀਮਾਂ ਵਿਚਕਾਰ 10 ਵਜੇ ਹੋਵੇਗਾ। ਇਸ ਟੂਰਨਾਮੈਂਟ ਦਾ ਉਦਘਾਟਨ ਮਨਦੀਪ ਸਿੰਘ ਸਰਪੰਚ ਅੱਲਾਦੱਤਾ ਮੋਠਾਂਵਾਲ ਕਰਨਗੇ। ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਪੰਜਾਬ ਦੇ ਮਸ਼ਹੂਰ ਸਿੰਗਰ ਕਾਸ਼ਮ ਖਾਨ ਅਤੇ ਨੀਰਜ ਥਾਪਰ ਦਾ ਖੁੱਲਾ ਅਖਾੜਾ ਲੱਗੇਗਾ। ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਦਰਸ਼ਕਾਂ ਦੇ ਲੱਕੀ ਕੂਪਨ ਕੱਢੇ ਜਾਣਗੇ। ਇਸ ਮੌਕੇ ਜਲੇਬੀਆਂ, ਕਾਫੀ, ਪਕੌੜਿਆਂ ਦਾ ਖੁੱਲਾ ਲੰਗਰ ਵਰਤੇਗਾ। ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਵੱਲੋਂ ਕ੍ਰਿਕਟ ਟੂਰਨਾਮੈਂਟ ਵਿਚ ਭਰਪੂਰ ਸਹਿਯੋਗ ਦਿੱਤਾ ਗਿਆ ਹੈ। ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਇਨਾਮਾਂ ਦੀ ਵੰਡ ਚੇਅਰਮੈਨ ਐਂਟੀ ਡਰੱਗ ਕਲੱਬ ਗਗਨਦੀਪ ਸਿੰਘ ਅਤੇ ਨਵਪ੍ਰੀਤ ਸਿੰਘ ਸ਼ਾਮ 4 ਵਜੇ ਕਰਨਗੇ। ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਨੌਜਵਾਨ ਪੀੜੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ। ਇਸ ਮੌਕੇ ਸੁਖਦੇਵ ਸਿੰਘ ਜੱਜ, ਗੁਰਵਿੰਦਰ ਸਿੰਘ ਵਿਰਕ, ਅੰਗਰੇਜ਼ ਸਿੰਘ, ਜਤਿੰਦਰ ਸਿੰਘ ਖਾਲਸਾ, ਯਸ਼ ਥਿੰਦ, ਹਰਪ੍ਰੀਤ ਸਿੰਘ ਸੰਧੂ, ਜਗਤਾਰ ਸਿੰਘ ਗੁਰਾਇਆ, ਕੁਲਜੀਤ ਸਿੰਘ, ਚਤਰ ਸਿੰਘ, ਨਿਰਮਲ ਸਿੰਘ, ਦਲਜੀਤ ਸਿੰਘ ਜੈਨਪੁਰ, ਕੁਲਵਿੰਦਰ ਸਿੰਘ ਜੱਜ, ਪ੍ਰਗਟ ਸਿੰਘ ਜੱਜ, ਅਮਰਜੀਤ ਸਿੰਘ, ਅਜੇ ਅਸਲਾ, ਕਰਨ ਚੌਹਾਨ, ਮੁਕੇਸ਼ ਚੌਹਾਨ, ਮਨਜੀਤ ਸਿੰਘ, ਅਮਰਦੀਪ ਕੋਚ, ਸੋਢੀ ਲੋਹੀਆਂ, ਪੁਨੀਤ ਵਧਵਾ, ਰਣਜੀਤ ਸਿੰਘ ਸੈਣੀ, ਰਜੇਸ਼ ਕੁਮਾਰ ਰਾਜੂ, ਜਰਨੈਲ ਸਿੰਘ, ਬਲਕਾਰ ਸਿੰਘ, ਜਗਤਜੀਤ ਸਿੰਘ ਪੰਛੀ, ਹਰਜੀਤ ਸਿੰਘ, ਜਸਜੀਤ ਸਿੰਘ, ਸੁਰਿੰਦਰ ਸਿੰਘ, ਹਰਮੀਤ ਸਿੰਘ, ਸੁੱਖੀ ਆਦਿ ਵੀ ਹਾਜ਼ਰ ਸਨ।