ਟਿੱਬਾ ਸਕੂਲ ’ਚ ਸ਼ਹੀਦੀ ਦਿਹਾੜਾ ਮਨਾਇਆ
ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਟਿੱਬਾ ਵਿਖੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਦਿਹਾੜਾ ਮਨਾਇਆ
Publish Date: Sat, 21 Mar 2026 09:42 PM (IST)
Updated Date: Sat, 21 Mar 2026 09:46 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਪ੍ਰਿੰਸੀਪਲ, ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮੇਂ ਵਿਦਿਆਰਥੀਆਂ ਨੇ ਬੜੇ ਸਤਿਕਾਰ ਭਾਵਨਾ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਨਰਸਰੀ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਨ੍ਹਾਂ ਸ਼ਹੀਦਾਂ ਦੀ ਦੇਸ਼ ਲਈ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਇਨ੍ਹਾਂ ਅੱਗੇ ਸੀਸ ਨਿਵਾਉਂਦੇ ਹੋਏ ਕਵਿਤਾਵਾਂ, ਭਾਸ਼ਣ ਤੇ ਗੀਤ ਪੇਸ਼ ਕੀਤੇ। ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨੂੰ ਸਮਰਪਿਤ ਭਾਵਨਾਵਾਂ ਦਾ ਪ੍ਰਗਟਾਵਾ ਕਰਦੇ ਹੋਏ ਸ਼ਹੀਦਾਂ ਵੱਲੋਂ ਬਲਿਦਾਨ ਦੇ ਕੇ ਲਈ ਗਈ ਆਜ਼ਾਦੀ ਦੀ ਰੱਖਿਆ ਲਈ ਪ੍ਰਣ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਬਲਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਤੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਪੜ੍ਹਨ ਸਮਝਣ ਤੇ ਉਸ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਮਧੂ ਗੋਸਵਾਮੀ ਵੱਲੋਂ ਵੀ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਜੀਵਨ ਤੇ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਤਿਆਰੀ ਵਿਚ ਸਕੂਲ ਦੇ ਸਮੁੱਚੇ ਸਟਾਫ ਸਤਵਿੰਦਰ ਕੌਰ, ਜਸ਼ਨਦੀਪ ਕੌਰ, ਰਣਜੀਤ ਕੌਰ, ਸੰਜਨਾ, ਹਰਨੀਤ ਕੌਰ, ਸੰਦੀਪ ਕੌਰ, ਸ਼ਿਵਾਨੀ, ਮੀਨੂ ਸ਼ਰਮਾ, ਰਜਿੰਦਰ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ, ਪਲਵਿੰਦਰ ਕੌਰ, ਕਿਰਨਦੀਪ ਕੌਰ ਆਦਿ ਹਾਜ਼ਰ ਸਨ।