ਸ਼ਹੀਦ ਦੀ ਸੋਚ ਨੌਜਵਾਨਾਂ ਨੂੰ ਕਰਦੀ ਰਹੇਗੀ ਪ੍ਰੇਰਿਤ : ਧੀਮਾਨ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਕੁਰਬਾਨੀ ਨੌਜਵਾਨ ਪੀੜ੍ਹੀ ਨੂੰ ਦੇਸ਼ ਸੇਵਾ ਲਈ ਕਰਦੀ ਰਹੇਗੀ ਪ੍ਰੇਰਿਤ : ਪ੍ਰਦੀਪ ਧੀਮਾਨ
Publish Date: Mon, 28 Sep 2026 07:30 PM (IST)
Updated Date: Mon, 28 Sep 2026 07:30 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਫਗਵਾੜਾ ਵੱਲੋਂ ਸਥਾਨਕ ਬੰਗਾ ਰੋਡ ਸਥਿਤ ਪ੍ਰਾਚੀਨ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਭਾ ਦੇ ਅਹੁਦੇਦਾਰਾਂ, ਮੈਂਬਰਾਂ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਸ਼ਹੀਦ ਭਗਤ ਸਿੰਘ ਵdਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਬੇਮਿਸਾਲ ਯੋਗਦਾਨ ਤੇ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਿਰਫ਼ ਇੱਕ ਨਾਮ ਨਹੀਂ, ਸਗੋਂ ਦੇਸ਼ ਭਗਤੀ, ਇਨਕਲਾਬ ਤੇ ਕੁਰਬਾਨੀ ਦੀ ਮਹਾਨ ਸੋਚ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੇ ਦੇਸ਼ ਲਈ ਦਿੱਤੀ ਕੁਰਬਾਨੀ ਅੱਜ ਵੀ ਨੌਜਵਾਨ ਪੀੜ੍ਹੀ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਜੀਵਨ ਤੇ ਵਿਚਾਰਾਂ ਤੋਂ ਪ੍ਰੇਰਣਾ ਲੈ ਕੇ ਸਮਾਜ ਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਪ੍ਰਦੀਪ ਧੀਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਲੋੜ ਹੈ। ਸਭਾ ਦੇ ਅਹੁਦੇਦਾਰਾਂ ਤੇ ਹਾਜ਼ਰ ਪਤਵੰਤਿਆਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਅਰਪਣ ਕੀਤੀਆਂ ਗਈਆਂ। ਇਸ ਮੌਕੇ ਜਸਪਾਲ ਸਿੰਘ ਲਾਲ, ਸੁਰਿੰਦਰ ਪਾਲ ਧੀਮਾਨ, ਗੁਰਨਾਮ ਸਿੰਘ ਜੂਤਲਾ, ਸੁਭਾਸ਼ ਧੀਮਾਨ, ਪ੍ਰਸ਼ਾਂਤ ਧੀਮਾਨ, ਅਮੋਲਕ ਸਿੰਘ ਝੀਤਾ, ਨਰਿੰਦਰ ਸਿੰਘ ਭੱਚੂ, ਆਰਪੀ ਸਿੰਘ, ਜਤਿਨ ਰੂਪਰਾਏ, ਡਾ. ਕੋਮਲ ਠਾਕੁਰ, ਡਾ. ਗੋਪਾਲ ਕੌਸ਼ਲ, ਡਾ. ਹਰਜੀਤ ਭਾਰਤੀ, ਡਾ. ਸਮਦੀਸ਼ਾ, ਡਾ. ਓਸ਼ਿਨ ਮਿੱਢਾ, ਡਾ. ਹੈਪੀ ਬਜਾਜ, ਡਾ. ਜਰਨੈਲ ਸਿੰਘ, ਬਲਵਿੰਦਰ ਸਿੰਘ ਰਤਨ, ਕੰਚਨ ਸ਼ਰਮਾ ਤੋਂ ਇਲਾਵਾ ਸਭਾ ਦੇ ਹੋਰ ਮੈਂਬਰ ਤੇ ਇਲਾਕਾ ਵਾਸੀ ਹਾਜ਼ਰ ਸਨ।