13 ਅਪ੍ਰੈਲ ਨੂੰ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ
13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ
Publish Date: Tue, 10 Mar 2026 10:06 PM (IST)
Updated Date: Tue, 10 Mar 2026 10:09 PM (IST)

ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ ਹਰਵੰਤ ਸਚਦੇਵਾ ਪੰਜਾਬੀ ਜਾਗਰਣ ਕਪੂਰਥਲਾ : ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈੱਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਖਾਲਸਾ ਸਾਜਨਾ ਦਿਵਸ ਤੇ ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸੇਵਕ ਸਭਾ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸੇਵਕ ਸਭਾ ਨੇੜੇ ਦੇਵੀ ਤਲਾਬ ਕਪੂਰਥਲਾ ਵਿਖੇ ਬੱਚਿਆਂ ਦੀ ਦਸਤਾਰ-ਦੁਮਾਲਾ, ਸਵਾਲ-ਜਵਾਬ ਤੇ ਪੇਂਟਿੰਗ ਮੁਕਾਬਲੇ ਸਵੇਰੇ 9-00 ਵਜੇ ਤੋਂ ਦੁਪਹਿਰ 1-00 ਵਜੇ ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਸ੍ਰੀ ਸਾਹਿਬ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਮੀਟਿੰਗ ਕਰਨ ਤੋਂ ਬਾਅਦ ਪ੍ਰੈੱਸ ਨਾਲ ਗੱਲਬਾਤ ਦੌਰਾਨ ਡਾ. ਪਰਮਜੀਤ ਸਿੰਘ ਮਾਨਸਾ ਸਕੱਤਰ ਗਲੋਬਲ ਸਿੱਖ ਵਿਚਾਰ ਮੰਚ ਸੁਲਤਾਨਪੁਰ ਲੋਧੀ, ਭਾਈ ਜਗਜੀਤ ਸਿੰਘ ਅਹਿਮਦਪੁਰ ਸਿੱਖ ਪ੍ਰਚਾਰਕ ਸੁਸਾਇਟੀ, ਨੌਜਵਾਨ ਸੇਵਕ ਸਭਾ ਦੇ ਪ੍ਰਧਾਨ ਭਾਈ ਸੁਖਰਾਜ ਸਿੰਘ, ਭਾਈ ਗੁਰਪ੍ਰੀਤ ਸਿੰਘ ਸੋਨਾ, ਭਾਈ ਮਨਮੋਹਨ ਸਿੰਘ ਸੈਕਟਰੀ, ਭਾਈ ਪ੍ਰੀਤਪਾਲ ਸਿੰਘ ਸੋਨੂੰ ਗੁਰੂ ਰਾਮਦਾਸ ਸੇਵਾ ਸੁਸਾਇਟੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਪ੍ਰਿੰਸੀਪਲ ਕੇਵਲ ਸਿੰਘ ਤੇ ਸੈਕਟਰੀ ਮਾਸਟਰ ਗੁਰਵਿੰਦਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਵਿਚ ਜਿਸ ਤਰੀਕੇ ਨਾਲ ਬੱਚੇ ਨੈਤਿਕ ਕਦਰਾਂ-ਕੀਮਤਾਂ ਤੋਂ ਦੂਰ ਹੁੰਦੇ ਜਾ ਰਹੇ ਹਨ ਉਹ ਅਤਿ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਹਾਲਾਤਾਂ ਵਿਚ ਸਾਡਾ ਸਭਨਾਂ ਦਾ ਫਰਜ਼ ਬਣਦਾ ਹੈ ਕਿ ਅਸੀਂ ਰਲ-ਮਿਲ ਕੇ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਵਾਲਾ ਸਮਾਜ ਸਿਰਜਣ ਲਈ ਸਿਰ ਜੋੜ ਕੇ ਯਤਨ ਕਰੀਏ। ਉਨ੍ਹਾਂਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਦਸਤਾਰ ਦੁਮਾਲਾ ਵਿਚ ਚੌਥੀ ਤੋਂ ਬਾਹਰਵੀਂ ਜਮਾਤ ਤੱਕ ਦੇ ਲੜਕੇ-ਲੜਕੀਆਂ, ਸਵਾਲ-ਜਵਾਬ ਮੁਕਾਬਲੇ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਤੇ ਪੇਂਟਿੰਗ ਮੁਕਾਬਲੇ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਹਰੇਕ ਮੁਕਾਬਲੇ ਵਿਚ ਜੇਤੂ ਬੱਚਿਆਂ ਨੂੰ ਪ੍ਰਭਾਵਸ਼ਾਲੀ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਜਿਥੇ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ, ਉਥੇ ਨਾਲ ਹੀ ਹਰੇਕ ਪ੍ਰਕਾਰ ਤੋਂ ਤਨ ਮਨ ਧਨ ਨਾਲ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ , ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ ਅਤੇ ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸੇਵਕ ਸਭਾ, ਗਲੋਬਲ ਸਿੱਖ ਵਿਚਾਰ ਮੰਚ, ਗੁਰੂ ਰਾਮਦਾਸ ਸੇਵਾ ਸੁਸਾਇਟੀ ਤੇ ਸਿੱਖ ਪ੍ਰਚਾਰਕ ਸਾਹਿਬਾਨ ਦਾ ਧੰਨਵਾਦ ਕਰਦੇ ਹੋਏ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਬੇਨਤੀ ਕੀਤੀ। ਇਸ ਮੌਕੇ ਭਾਈ ਸੁਖਦੇਵ ਸਿੰਘ ਮੁਸਾਫ਼ਿਰ ਪ੍ਰਚਾਰਕ ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਭਾਈ ਹਰਪ੍ਰੀਤ ਸਿੰਘ ਪੱਟੀ, ਭਾਈ ਅਕਾਸ਼ਦੀਪ ਸਿੰਘ, ਭਾਈ ਗੁਰਪ੍ਰੀਤ ਸਿੰਘ ਬਟਾਲਾ, ਭਾਈ ਵਜ਼ੀਰ ਸਿੰਘ ਆਸਲ, ਭਾਈ ਹਰਮਨਪ੍ਰੀਤ ਸਿੰਘ ਭਿੱਖੀਵਿੰਡ, ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਭਾਈ ਸਾਜਨ ਪ੍ਰੀਤ ਸਿੰਘ, ਭਾਈ ਸੁਖਵਿੰਦਰ ਸਿੰਘ ਖਾਲੜਾ, ਹੁਸਨ ਦੀਪ ਸਿੰਘ, ਸੁਖਮਨਦੀਪ ਸਿੰਘ ਭਿੱਖੀਵਿੰਡ, ਗਗਨਦੀਪ ਸਿੰਘ ਭਿੱਖੀਵਿੰਡ, ਰਣਬੀਰ ਸਿੰਘ ਵੀਰਮ, ਨਿੰਦਰਪਾਲ ਸਿੰਘ ਮੱਖੂ, ਜਗਦੀਪ ਸਿੰਘ, ਗੁਰਚਰਨ ਸਿੰਘ ਫੌਜੀ ਆਦਿ ਹਾਜ਼ਰ ਸਨ।