ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 31 ਜੁਲਾਈ ਨੂੰ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਸਮਾਗਮ ਸਬੰਧੀ ਮੀਟਿੰਗ ਦਾ ਆਯੋਜਨ
Publish Date: Tue, 14 Jul 2026 07:20 PM (IST)
Updated Date: Tue, 14 Jul 2026 07:21 PM (IST)
ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਸਮਾਗਮ ਸਬੰਧੀ ਹੋਈ ਮੀਟਿੰਗ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਵੱਲੋਂ ਸਾਹਿਤ ਸਭਾ ਸੁਲਤਾਨਪੁਰ ਲੋਧੀ, ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਸ੍ਰੀ ਗੁਰੂ ਨਾਨਕ ਦੇਵ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਦਾ •ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਦੇ ਨਵਨਿਯੁਕਤ ਪ੍ਰਧਾਨ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਹੋਏ। ਇਸ ਮੌਕੇ ਬੀਤੇ ਸਮੇਂ ਦੌਰਾਨ ਸ਼ਹੀਦ ਉਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸਵ.ਪ੍ਰੋਫੈਸਰ ਚਰਨ ਸਿੰਘ ਦੀ ਯਾਦ ਨੂੰ ਤਾਜ਼ਾ ਕਰਦਿਆਂ ਸਮੂਹ ਜਥੇਬੰਦੀਆਂ ਵੱਲੋਂ ਮੀਟਿੰਗ ਦੌਰਾਨ 2 ਮਿੰਟ ਦਾ ਮੌਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਉਪਰੰਤ ਸਮਾਗਮ ਦੀਆਂ ਸਮੁੱਚੀਆਂ ਤਿਆਰੀਆਂ ਲਈ ਸਮੂਹ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੱਖ ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ ਅਤੇ ਸਾਰਿਆਂ ਦੇ ਸਹਿਯੋਗ ਨਾਲ ਇਹ ਸਮਾਗਮ ਕੀਤਾ ਜਾਵੇਗਾ। ਉਹਨਾਂ ਸਮੂਹ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਆਪਣਾ ਆਪਣਾ ਬਣਦਾ ਯੋਗਦਾਨ ਪਾਇਆ ਜਾਵੇ। ਇਸ ਮੌਕੇ ਟਰੱਸਟ ਦੇ ਮੁੱਖ ਪ੍ਰਬੰਧਕ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਲਈ ਸਭ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਬੁੱਤ ਅਤੇ ਪਾਰਕ ਦੀ ਸਫਾਈ ਕਰਵਾਈ ਜਾਵੇਗੀ ਅਤੇ ਸਮੂਹ ਰਾਜਨੀਤਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਖੁੱਲਾ ਸੱਦਾ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਕੇਹਰ ਸਿੰਘ, ਮੀਤ ਪ੍ਰਧਾਨ ਐਡਵੋਕੇਟ ਗੁਰਮੇਲ ਸਿੰਘ, ਪ੍ਰਿੰਸੀਪਲ ਪ੍ਰੋਮਿਲਾ ਅਰੋੜਾ, ਸਾਹਿਤ ਸਭਾ ਦੇ ਸਕੱਤਰ ਮੁਖਤਾਰ ਸਿੰਘ ਚੰਦੀ, ਨਰਿੰਦਰ ਸਿੰਘ ਸੋਨੀਆ, ਨਰਿੰਦਰ ਸਿੰਘ ਜੈਨਪੁਰ, ਬਾਰ ਅਸੋਸੀਏਸ਼ਨ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਪ੍ਰਿੰਸੀਪਲ ਅਮਰੀਕ ਸਿੰਘ, ਐਡਵੋਕੇਟ ਸ਼ੈਲ ਪ੍ਰਭਾਕਰ, ਸਤਵੀਰ ਮਾਹੀਪਾਲ, ਪ੍ਰਿੰਸੀਪਲ ਲਖਬੀਰ ਸਿੰਘ, ਐਡਵੋਕੇਟ ਗੁਰਮੀਤ ਸਿੰਘ ਢਿੱਲੋਂ, ਮਾਸਟਰ ਚਰਨ ਸਿੰਘ, ਫਕੀਰ ਮੁਹੰਮਦ ਭੌਰ, ਗੁਰਮੀਤ ਸਿੰਘ, ਪਵਨ ਕੁਮਾਰ, ਦਿਆਲ ਸਿੰਘ ਦੀਪੇਵਾਲ, ਜਸਵੰਤ ਸਿੰਘ , ਬਚਿੱਤਰ ਸਿੰਘ, ਬਲਵਿੰਦਰ ਸਿੰਘ ਲਾਡੀ ਪ੍ਰੈੱਸ ਕਲੱਬ, ਨਰੇਸ਼ ਕੁਮਾਰ ਹੈਪੀ, ਸਿਮਰਨ ਸੰਧੂ, ਹਰਵਿੰਦਰ ਸਿੰਘ ਮੋਠਾਂਵਾਲਾ, ਹਰਜਿੰਦਰ ਸਿੰਘ, ਗੁਰਿੰਦਰ ਸਿੰਘ, ਲਖਵੀਰ ਸਿੰਘ ਖਿੰਡਾ, ਸੁਖਵਿੰਦਰ ਸਿੰਘ, ਬਲਵੀਰ ਸਿੰਘ, ਬਲਿੰਦਰ ਸਿੰਘ ਆਦਿ ਵੀ ਹਾਜ਼ਰ ਸਨ।