ਖਾਲਸਾ ਕਾਲਜ ’ਚ ਸ਼ਹੀਦੀ ਦਿਹਾੜਾ ਮਨਾਇਆ
ਖਾਲਸਾ ਕਾਲਜ ਵਿਖੇ ਸ਼ਹੀਦ -ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
Publish Date: Mon, 23 Mar 2026 10:03 PM (IST)
Updated Date: Mon, 23 Mar 2026 10:04 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਐੱਨਐੱਸਐੱਸ ਯੂਨਿਟ ਦੇ ਮੁਖੀ ਪ੍ਰੋਫੈਸਰ ਰਿਸ਼ੂ ਬਾਲਾ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਹ ਦਿਹਾੜਾ ਦਫ਼ਤਰ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਾਲਜ ਚ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੀ ਵਿਸ਼ੇਸ਼ ਇਕੱਤਰਤਾ ਕਰਕੇ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਜੀਵਨ ਫਲਸਫੇ ਉੱਪਰ ਸਿੰਪੋਜੀਅਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵੱਲੋਂ ਵੀ ਦੇਸ਼ ਭਗਤੀ, ਸਮਰਪਣ, ਦ੍ਰਿੜਤਾ ਤੇ ਪਰਿਪੱਕ ਸ਼ਖਸ਼ੀਅਤ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਰਿਸ਼ੂ ਬਾਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਪਣੇ ਦੇਸ਼ ਪ੍ਰਤੀ ਫਰਜ਼ਾਂ ਨੂੰ ਸਮਝਣ ਤੇ ਸੱਚੀ ਦੇਸ਼ ਭਗਤੀ ਦੇ ਸਹੀ ਅਰਥਾਂ ’ਤੇ ਅਮਲ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਭਗਤ ਸਿੰਘ ਤੇ ਹੋਰ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਰੱਖਣ ਦਾ ਸੁਨੇਹਾ ਦਿੱਤਾ। ਇਸ ਮੌਕੇ ਪ੍ਰੋ. ਸੁਖਪਾਲ ਸਿੰਘ, ਪ੍ਰੋ. ਜੁਗਰਾਜ ਸਿੰਘ, ਪ੍ਰੋ. ਰਮਨ ,ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਰਮਨਪ੍ਰੀਤ ਹਾਜ਼ਰ ਸਨ।