- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਰਿਮਾਂਡ ਦੇ ਖ਼ਤਮ ਹੋਣ ਤੋਂ ਬਾਅਦ ਪੀਐੱਮਐੱਲਏ ਦੀ ਸਪੈਸ਼ਲ ਕੋਰਟ ਪ੍ਰਿਆ ਸੂਦ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਈਡੀ ਵੱਲੋਂ ਪੇਸ਼ ਹੋਏ ਵਕੀਲ ਅਜੇ ਪਠਾਨੀਆ ਵੱਲੋਂ ਅਦਾਲਤ ਤੋਂ ਇਨ੍ਹਾਂ ਦੋਵਾਂ ਦੇ ਹੋਰ ਰਿਮਾਂਡ ਦੀ ਮੰਗ ਨਾ ਕਰਨ ’ਤੇ ਅਦਾਲਤ ਨੇ ਇਨ੍ਹਾਂ ਦੋਵਾਂ ਨੂੰ 30 ਨਵੰਬਰ ਤੱਕ ਜੁਡੀਸ਼ੀਅਲ ਹਿਰਾਸਤ ’ਚ ਭੇਜੇ ਜਾਣ ਦਾ ਹੁਕਮ ਦਿੱਤਾ ਹੈ।

ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਪਠਾਨਕੋਟ ਦੇ ਬਹੁਚਰਚਿਤ 91.75 ਏਕੜ ਸ਼ਾਮਲਾਟ ਜ਼ਮੀਨ ਘੁਟਾਲੇ ਦੇ ਮਾਮਲੇ ’ਚ ਈਡੀ ਵੱਲੋਂ ਮਨੀ ਲਾਂਡਰਿੰਗ ਐਕਟ 2002 ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਪਠਾਨਕੋਟ ਦੇ ਸਾਬਕਾ ਏਡੀਸੀ ਕੁਲਦੀਪ ਸਿੰਘ ਤੇ ਸਟੋਨ ਕਰੈਸ਼ਰ ਤੇ ਮਾਈਨਿੰਗ ਨਾਲ ਜੁੜੇ ਕਾਰੋਬਾਰੀ ਨਿਪੁਣ ਮਹਾਜਨ ਜਿਨ੍ਹਾਂ ਦਾ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) 16 ਨਵੰਬਰ ਤੱਕ ਦਾ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ ਅੱਜ ਰਿਮਾਂਡ ਦੇ ਖ਼ਤਮ ਹੋਣ ਤੋਂ ਬਾਅਦ ਪੀਐੱਮਐੱਲਏ ਦੀ ਸਪੈਸ਼ਲ ਕੋਰਟ ਪ੍ਰਿਆ ਸੂਦ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਈਡੀ ਵੱਲੋਂ ਪੇਸ਼ ਹੋਏ ਵਕੀਲ ਅਜੇ ਪਠਾਨੀਆ ਵੱਲੋਂ ਅਦਾਲਤ ਤੋਂ ਇਨ੍ਹਾਂ ਦੋਵਾਂ ਦੇ ਹੋਰ ਰਿਮਾਂਡ ਦੀ ਮੰਗ ਨਾ ਕਰਨ ’ਤੇ ਅਦਾਲਤ ਨੇ ਇਨ੍ਹਾਂ ਦੋਵਾਂ ਨੂੰ 30 ਨਵੰਬਰ ਤੱਕ ਜੁਡੀਸ਼ੀਅਲ ਹਿਰਾਸਤ ’ਚ ਭੇਜੇ ਜਾਣ ਦਾ ਹੁਕਮ ਦਿੱਤਾ ਹੈ।
ਜਾਣਕਾਰੀ ਅਨੁਸਾਰ ਇਸ ਜਾਂਚ ਦੀ ਸ਼ੁਰੂਆਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵੱਲੋਂ ਦਰਜ ਕੀਤੀ ਗਈ ਐੱਫਆਈਆਰ 26 ਮਿਤੀ 9 ਅਗਸਤ 2023 ਦੇ ਆਧਾਰ ’ਤੇ ਸ਼ੁਰੂ ਹੋਈ ਸੀ ਜਿਸ ’ਚ ਪਿੰਡ ਭੱਟੀਆਂ, ਗ੍ਰਾਮ ਗੋਲ ਜ਼ਿਲ੍ਹਾ ਪਠਾਨਕੋਟ ਵਿਖੇ 734 ਕਨਾਲ 1 ਮਰਲਾ (ਤਕਰੀਬਨ 92 ਏਕੜ) ਪਿੰਡ ਦੀ ਸਾਂਝੀ ਸ਼ਾਮਲਾਟ ਦੀ ਜ਼ਮੀਨ ਨੂੰ ਏਡੀਸੀ ਕੁਲਦੀਪ ਸਿੰਘ ਵੱਲੋਂ ਆਪਣੇ ਸੇਵਾਮੁਕਤੀ ਤੋਂ ਇੱਕ ਦਿਨ ਪਹਿਲਾਂ ਹੀ ਇਕ ਹੁਕਮ ਜਾਰੀ ਕਰਦੇ ਹੋਏ ਗਲਤ ਤਰੀਕੇ ਨਾਲ ਨਿੱਜੀ ਵਿਅਕਤੀਆਂ ਦੇ ਨਾਂਅ ਤਬਦੀਲ ਕਰ ਦਿੱਤਾ ਸੀ ਜਿੱਥੇ ਬਾਅਦ ’ਚ ਨਾਜਾਇਜ਼ ਤੌਰ ’ਤੇ ਮਾਈਨਿੰਗ ਵੀ ਕੀਤੀ ਗਈ ਤੇ ਇਸ ਤੋਂ ਬਾਅਦ ਇਸ ਸਬੰਧੀ ਜਾਂਚ ਸ਼ੁਰੂ ਹੋਈ ਜੋ ਕਿ ਅੱਗੇ ਵਧਦੀ ਹੋਈ ਈਡੀ ਤੱਕ ਜਾ ਪਹੁੰਚੀ ਤੇ ਇਸੇ ਮਾਮਲੇ ’ਚ ਹੀ ਈਡੀ ਵੱਲੋਂ ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਪਹਿਲਾਂ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ ਤੇ ਅੱਜ ਦੁਬਾਰਾ ਪੇਸ਼ ਕੀਤਾ ਗਿਆ ਸੀ ਜਿੱਥੇ ਅਦਾਲਤ ਨੇ ਇਨ੍ਹਾਂ ਦੋਵਾਂ ਜੁਡੀਸ਼ੀਅਲ ਹਿਰਾਸਤ ’ਚ ਭੇਜੇ ਜਾਣ ਹੁਕਮ ਦਿੱਤਾ ਹੈ।