ਗੁਰੂ ਨਾਨਕ ਖ਼ਾਲਸਾ ਕਾਲਜ ’ਚ ਲੋਹੜੀ ਮਨਾਈ
ਗੁਰੂ ਨਾਨਕ ਖ਼ਾਲਸਾ ਕਾਲਜ ’ਚ ਲੋਹੜੀ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ
Publish Date: Thu, 15 Jan 2026 07:37 PM (IST)
Updated Date: Thu, 15 Jan 2026 07:39 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਵਿਹੜੇ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀ. ਸਵਰਨ ਸਿੰਘ ਤੇ ਸਕੱਤਰ ਸ਼੍ਰੀਮਤੀ ਗੁਰਪ੍ਰੀਤ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ। ਕਾਲਜ ਦੇ ਉਪ-ਪ੍ਰਧਾਨ ਇੰਜੀ. ਹਰਨਿਆਮਤ ਕੌਰ ਤੇ ਕਾਲਜ ਦੇ ਡਾਇਰੈਕਟਰ ਮੈਡਮ ਇੰਜੀ. ਨਿਮਰਤਾ ਕੌਰ ਨੇ ਉਚੇਰੇ ਤੌਰ ਤੇ ਸ਼ਮੂਲੀਅਤ ਕਰਦੇ ਹੋਏ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨਾਲ ਲੋਹੜੀ ਦੀਆਂ ਖੁਸ਼ੀਆਂ ਨੂੰ ਸਾਂਝਾ ਕੀਤਾ। ਇਸ ਮੌਕੇ ਕਾਲਜ ਦੇ ਮਿਊਜ਼ਿਕ ਵਿਭਾਗ ਦੇ ਪ੍ਰੋ. ਗੁਰਪ੍ਰੀਤ ਕੌਰ ਅਤੇ ਪ੍ਰੋ. ਅਰਸ਼ਪ੍ਰੀਤ ਕੌਰ ਦੁਆਰਾ ਲੋਹੜੀ ਦੇ ਇਤਿਹਾਸ ’ਤੇ ਚਾਨਣਾ ਪਾਉਂਦੇ ਹੋਏ ਲੋਹੜੀ ਦੇ ਲੋਕ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਕਾਲਜ ਦੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋ. ਸੁਖਪਾਲ ਸਿੰਘ, ਡਾ. ਮਨੀ ਛਾਬੜਾ, ਪ੍ਰੋ. ਰਾਜਦੀਪ ਕੌਰ ਜੋਸਨ, ਪ੍ਰੋ. ਜੁਗਰਾਜ ਸਿੰਘ, ਪ੍ਰੋ.ਹਰਜਾਪ ਸਿੰਘ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ.ਸਰਬਜੀਤ ਕੌਰ, ਪ੍ਰੋ. ਹਰਦੀਸ਼ ਕੌਰ, ਪ੍ਰੋ. ਕੋਮਲਪ੍ਰੀਤ ਕੌਰ, ਪ੍ਰੋ. ਇਸ਼ਿਤਾ ਸ਼ਰਮਾ, ਪ੍ਰੋ. ਨਿਵਿਆ ਸ਼ਰਮਾ, ਪ੍ਰੋ. ਸੰਦੀਪ ਕੌਰ, ਪ੍ਰੋ. ਪ੍ਰਵੀਨ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਹਰਪ੍ਰੀਤ ਕੌਰ, ਮੈਡਮ ਰਾਜਕੁਮਾਰੀ, ਰਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।