ਬੇਅਦਬੀ ਕਾਨੂੰਨ ਨੂੰ ਹਾਈਕੋਰਟ ’ਚ ਚੁਣੌਤੀ ’ਤੇ ਤਿੱਖੀ ਪ੍ਰਤੀਕ੍ਰਿਆ
ਬੇਅਦਬੀ ਕਾਨੂੰਨ ਨੂੰ ਹਾਈਕੋਰਟ ‘ਚ ਚੁਣੌਤੀ ‘ਤੇ ਤਿੱਖੀ ਪ੍ਰਤੀਕ੍ਰਿਆ
Publish Date: Wed, 22 Apr 2026 09:19 PM (IST)
Updated Date: Thu, 23 Apr 2026 04:10 AM (IST)

- ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਖ਼ਾਲਸਾ ਨੇ ਮਾਮਲੇ ’ਤੇ ਚਿੰਤਾ ਜਤਾਈ - ਸਭ ਪੱਖਾਂ ਨੂੰ ਸੋਚ-ਵਿਚਾਰ ਨਾਲ ਅੱਗੇ ਵਧਣ ਦੀ ਅਪੀਲ - ਕਾਨੂੰਨੀ ਪ੍ਰਕਿਰਿਆ ਨਾਲ ਧਾਰਮਿਕ ਭਾਵਨਾਵਾਂ ਦੇ ਆਦਰ ’ਤੇ ਜ਼ੋਰ ਕੈਪਸ਼ਨ : 22 ਕੇਪੀਟੀ 30 ਕਪੂਰਥਲਾ ਦੇ ਪਿੰਡ ਖੁਖਰੈਣ ਵਿਖੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਨਾਲ ਬਾਬਾ ਬਲਬੀਰ ਸਿੰਘ ਖਾਪੜਖੇੜੀ ਤੇ ਹੋਰ ਆਗੂ । ਹਰਨੇਕ ਸਿੰਘ ਜੈਨਪੁਰੀ, ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਪੰਜਾਬ ’ਚ ਬਣੇ ਕਾਨੂੰਨ ਨੂੰ ਹਾਈਕੋਰਟ ’ਚ ਚੁਣੌਤੀ ਦੇਣ ਦੇ ਮਾਮਲੇ ’ਤੇ ਵੱਖ-ਵੱਖ ਧਾਰਮਿਕ ਤੇ ਸੰਗਠਨਕ ਵਰਗਾਂ ਵੱਲੋਂ ਪ੍ਰਤੀਕ੍ਰਿਆਵਾਂ ਸਾਹਮਣੇ ਆ ਰਹੀਆਂ ਹਨ। ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਖ਼ਾਲਸਾ ਨੇ ਇਸ ਮਾਮਲੇ ’ਤੇ ਆਪਣੀ ਚਿੰਤਾ ਜਤਾਉਂਦੇ ਹੋਏ ਸੰਵੇਦਨਸ਼ੀਲਤਾ ਨਾਲ ਇਸ ਨੂੰ ਦੇਖਣ ਦੀ ਅਪੀਲ ਕੀਤੀ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਸੰਗਠਨ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਦਾ ਪੂਰਾ ਸਤਿਕਾਰ ਕਰਦਾ ਹੈ ਤੇ ਉਨ੍ਹਾਂ ਨੂੰ ਪੂਜਣਯੋਗ ਮੰਨਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਕੌਮ ਲਈ ਸਰਵਉਚ ਆਧਿਆਤਮਿਕ ਦਰਜਾ ਰੱਖਦਾ ਹੈ ਅਤੇ ਇਸਦੀ ਮਰਯਾਦਾ ਦੀ ਰੱਖਿਆ ਲਈ ਕਾਨੂੰਨੀ ਪ੍ਰਬੰਧ ਮਹੱਤਵਪੂਰਨ ਹਨ। ਬਿਆਨ ਵਿੱਚ ਕਿਹਾ ਹੈ ਕਿ ਬੇਅਦਬੀ ਰੋਕਣ ਲਈ ਬਣਾਏ ਕਾਨੂੰਨ ਦਾ ਉਦੇਸ਼ ਸਮਾਜ ਵਿੱਚ ਅਮਨ-ਸ਼ਾਂਤੀ ਅਤੇ ਆਪਸੀ ਸਾਂਝ ਬਣਾਈ ਰੱਖਣਾ ਹੈ। ਸੰਗਠਨ ਨੇ ਇਸ ਮਾਮਲੇ ਸਬੰਧੀ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਸਲਿਆਂ ‘ਤੇ ਫੈਸਲੇ ਕਰਦਿਆਂ ਸਭ ਪੱਖਾਂ ਨੂੰ ਧਿਆਨ ਵਿੱਚ ਰੱਖਣਾ ਅਤੇ ਸਮਾਜਿਕ ਸਾਂਝ ਨੂੰ ਬਣਾਈ ਰੱਖਣਾ ਜ਼ਰੂਰੀ ਹੈ। ਸੰਗਠਨ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਕਾਨੂੰਨੀ ਪ੍ਰਕਿਰਿਆ ਆਪਣੀ ਜਗ੍ਹਾ ਮਹੱਤਵਪੂਰਨ ਹੈ, ਪਰ ਨਾਲ ਹੀ ਧਾਰਮਿਕ ਭਾਵਨਾਵਾਂ ਦਾ ਆਦਰ ਕਰਨਾ ਵੀ ਲਾਜ਼ਮੀ ਹੈ। ਇਸ ਮੌਕੇ ਹੋਰ ਸੰਗਠਨਕ ਮੈਂਬਰਾਂ ਨੇ ਵੀ ਇਸ ਮਸਲੇ ‘ਤੇ ਆਪਣੀ ਸਾਂਝੀ ਰਾਏ ਪ੍ਰਗਟ ਕੀਤੀ। ਇਸ ਮੌਕੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ ਲੁਧਿਆਣਾ, ਭਾਈ ਇੰਦਰਜੀਤ ਸਿੰਘ ਕਾਉਂਕੇ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਕਾਰਕੁੰਨ ਹਾਜ਼ਰ ਸਨ।