- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਲਜਾਰ ਸਿੰਘ ਦੀ ਮੌਤ ਦੀ ਨਿਰਪੱਖ ਜਾਂਚ ਕਰਵਾਈ ਜਾਵੇ : ਸ਼ੇਰਪੁਰ ਸੱਦਾ

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਪਿੰਡ ਤੂਰ ਬਨਜਾਰਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲੋਕਾਂ ਦੇ ਇਕੱਠ ਵਿੱਚ ਪਹੁੰਚੇ ਤਾਂ ਉਸੇ ਹੀ ਪਿੰਡ ਦੇ ਮਜ਼ਦੂਰ ਗੁਲਜ਼ਾਰ ਸਿੰਘ ਨੇ ਨਸ਼ੇ ਨੂੰ ਲੈ ਕੇ ਮੰਤਰੀ ਸਾਹਿਬ ਨੂੰ ਸਵਾਲ ਕੀਤਾ ਕਿ ਨਸ਼ਾ ਖਤਮ ਨਹੀਂ ਹੋਇਆ ਪਰ ਨਸ਼ੇ ਦਾ ਮੁੱਦਾ ਚੁੱਕਣ ਵਾਲੇ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਕਿਹਾ ਕਿ ਮੌਤ ਤੋਂ ਪਹਿਲਾਂ ਗੁਲਜ਼ਾਰ ਸਿੰਘ ਨੇ ਆਪਣੇ ਬਿਆਨਾਂ ਵਿੱਚ ਜਿਨ੍ਹਾਂ ਵਿਅਕਤੀਆਂ ਨੂੰ ਜ਼ਿੰਮੇਵਾਰ ਠਹਰਾਇਆ ਹੈ, ਉਹ ਕਿਸੇ ਤੋਂ ਲੁਕੇ ਨਹੀਂ ਹਨ। ਇਸ ਦੇ ਬਾਵਜੂਦ ਮੰਤਰੀ ਦਾ ਨਾਮ ਕੇਸ ਵਿੱਚ ਸ਼ਾਮਲ ਨਾ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਦਾ ਮੁੱਦਾ ਚੁੱਕਣ ਵਾਲਿਆਂ ਦੀ ਆਵਾਜ਼ ਦਬਾਉਣ ਦੀ ਥਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਏਜੰਸੀ ਤੋਂ ਜਾਂਚ ਕਰਵਾਈ ਜਾਵੇ ਤੇ ਗੁਲਜ਼ਾਰ ਸਿੰਘ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।