ਖੁਰਾਣਾ ਨੇ ਕੀਤਾ ਨਵ-ਨਿਯੁਕਤ ਪੀਏਸੀ ਮੈਂਬਰਾਂ ਦਾ ਕੀਤਾ ਸਨਮਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਨੇ ਕੀਤਾ ਨਵ-ਨਿਯੁਕਤ ਪੀ.ਏ.ਸੀ ਮੈਂਬਰਾਂ ਦਾ ਸਨਮਾਨ
Publish Date: Mon, 31 Aug 2026 08:18 PM (IST)
Updated Date: Mon, 31 Aug 2026 08:19 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨਸਭਾ ਹਲਕਾ ਫਗਵਾੜਾ (ਸ਼ਹਿਰੀ) ਇੰਚਾਰਜ ਰਣਜੀਤ ਸਿੰਘ ਖੁਰਾਣਾ (ਕੋਰ ਕਮੇਟੀ ਮੈਂਬਰ ਇੰਡਸਟਰੀ ਤੇ ਵਪਾਰ ਵਿੰਗ ਪੰਜਾਬ) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੀਏਸੀ (ਪੋਲੀਟਿਕਲ ਅਫੇਅਰਜ਼ ਕਮੇਟੀ) ਦੇ ਮੈਂਬਰ ਬਣਨ ’ਤੇ ਬਹਾਦਰ ਸਿੰਘ ਸੰਗਤਪੁਰ ਤੇ ਗੁਰਮੀਤ ਸਿੰਘ ਬਡਵਾਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਰਣਜੀਤ ਸਿੰਘ ਖੁਰਾਣਾ ਨੇ ਦੋਵਾਂ ਆਗੂਆਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁੱਭ ਇੱਛਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਨਵ-ਨਿਯੁਕਤ ਪੀਏਸੀ ਮੈਂਬਰ ਬਹਾਦਰ ਸਿੰਘ ਸੰਗਤਪੁਰ ਤੇ ਗੁਰਮੀਤ ਸਿੰਘ ਬਡਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਤੇ ਵਿਸ਼ੇਸ਼ ਤੌਰ ’ਤੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਮਿਲੀ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਤੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਖਤ ਮਿਹਨਤ ਕਰਨਗੇ। ਇਸ ਦੌਰਾਨ ਸ. ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪਾਰਟੀ ਵੱਲੋਂ ਤਜਰਬੇਕਾਰ ਤੇ ਸਮਰਪਿਤ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਅਗਲੇ ਸਾਲ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਵਿਰੋਧੀਆਂ ਨੂੰ ਭਾਰੀ ਅੰਤਰ ਨਾਲ ਪਛਾੜਦੇ ਹੋਏ ਸੁਖਬੀਰ ਸਿੰਘ ਬਾਦਲ ਦੇ ਮੁੱਖ ਮੰਤਰੀ ਬਣਨ ਦਾ ਰਾਹ ਪੱਧਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਿਯੁਕਤੀਆਂ ਨਾਲ ਮਿਹਨਤੀ ਵਰਕਰਾਂ ਦਾ ਉਤਸ਼ਾਹ ਵਧਦਾ ਹੈ ਤੇ ਯਕੀਨੀ ਤੌਰ ’ਤੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਨਾਲ ਹੀ ਭਰੋਸਾ ਪ੍ਰਗਟਾਇਆ ਕਿ ਪੰਜਾਬ ਦੀ ਜਨਤਾ ਵੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਪਹਿਲਾਂ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਹੈ। ਇਸ ਮੌਕੇ ਹਰਵਿੰਦਰ ਸਿੰਘ ਵਾਲੀਆ, ਬੀਬੀ ਸਰਬਜੀਤ ਕੌਰ, ਅਵਤਾਰ ਸਿੰਘ ਭੁੰਗਰਨੀ, ਬਹਾਦੁਰ ਸਿੰਘ ਸੰਗਤਪੁਰ, ਸੁਖਵੀਰ ਸਿੰਘ ਕਿੰਨੜਾ, ਬਲਜਿੰਦਰ ਸਿੰਘ ਠੇਕੇਦਾਰ, ਸਰੂਪ ਸਿੰਘ ਖਲਵਾੜਾ, ਬਲਜੀਤ ਸਿੰਘ ਵਾਲੀਆ, ਅਵਤਾਰ ਸਿੰਘ ਮੰਗੀ, ਕੁਲਵਿੰਦਰ ਸਿੰਘ ਕਿੰਦਾ, ਜਸਵਿੰਦਰ ਸਿੰਘ ਭਗਤਪੁਰਾ, ਸਰਬਜੀਤ ਸਿੰਘ ਕਾਕਾ, ਝਿਰਮਲ ਸਿੰਘ ਭਿੰਡਰ, ਦਵਿੰਦਰ ਸਿੰਘ, ਗੁਰਪ੍ਰਸਾਦ ਬੱਗਾਂ, ਜਸਵਿੰਦਰ ਸਿੰਘ ਬਸਰਾ, ਪਰਮਜੀਤ ਸੰਘ ਅਜ਼ਾਦ, ਰਣਜੀਤ ਸਿੰਘ ਸੰਧਲ, ਸੁਰਿੰਦਰ ਸਿੰਘ ਰਾਵਲਪਿੰਡੀ, ਸੁਖਦੀਪ ਸਿੰਘ ਵਾਲੀਆਂ, ਗੁਰਸਿਮਰ ਸਿੰਘ, ਰਵਨੀਤ ਸਿੰਘ ਭੰਮਰਾ, ਅਕਾਸਦੀਪ ਸਿੰਘ ਪਾਹਵਾ, ਗੁਰਪ੍ਰੀਤ ਬੱਗਾ ਤੇ ਹੋਰ ਹਾਜ਼ਰ ਸਨ।