- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕੁਲਵਿੰਦਰ ਸਿੰਘ ਢਿੱਲਵਾਂ ਨੂੰ ਵਿਧਾਨ ਸਭਾ ਹਲਕਾ ਭੁਲੱਥ ਦਾ ਇੰਚਾਰਜ ਕੀਤਾ ਨਿਯੁਕਤ

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਦੇ ਮੁੱਖ ਬੁਲਾਰੇ ਤੇ ਦੋਆਬਾ ਇੰਚਾਰਜ ਡਾ. ਹਰਜਿੰਦਰ ਸਿੰਘ ਜੱਖੂ ਨੇ ਵਿਧਾਨ ਸਭਾ ਹਲਕਾ ਭੁਲੱਥ ਦੀ ਅਹਿਮ ਮੀਟਿੰਗ ਕਰਕੇ ਨਿਯੁਕਤੀਆਂ ਦਾ ਐਲਾਨ ਕੀਤਾ। ਡਾ. ਜੱਖੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆ ਦੱਸਿਆ ਕਿ ਕੁਲਵਿੰਦਰ ਸਿੰਘ ਢਿੱਲਵਾਂ ਨੂੰ ਵਿਧਾਨ ਸਭਾ ਹਲਕਾ ਭੁਲੱਥ ਦਾ ਇੰਚਾਰਜ ਨਿਯੁਕਤ ਕਰਨ ਦੇ ਨਾਲ ਨਾਲ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜ ਮੈਂਬਰੀ ਹਲਕਾ ਅਬਜ਼ਰਵਰ ਕਮੇਟੀ ਮੈਂਬਰ ਦਾ ਐਲਾਨ ਵੀ ਕੀਤਾ ਗਿਆ, ਜਿਸ ਵਿੱਚ ਗੁਰਮੇਲ ਸਿੰਘ ਬਾਠ, ਮੁਖਤਿਆਰ ਸਿੰਘ ਡਡਵਿੰਡੀ ਜ਼ਿਲ੍ਹਾ ਪ੍ਰਧਾਨ, ਸੁਖਵਿੰਦਰ ਸਿੰਘ ਖਾਲਸਾ ਕਾਰਜਕਾਰਨੀ ਪ੍ਰਧਾਨ ਜ਼ਿਲ੍ਹਾ ਜਲੰਧਰ, ਸੰਜੀਵ ਕੁਮਾਰ ਪ੍ਰਧਾਨ ਜਲੰਧਰ ਸ਼ਹਿਰੀ, ਜੈ ਭੀਮ ਯੂਨਾਈਟਡ ਵੁਆਇਸ ਆਫ ਪੰਜਾਬ, ਬੀਬੀ ਸੁਖਜੀਤ ਕੌਰ ਭਬਿਆਣਾ ਆਦਿ ਆਬਜ਼ਰਵਰ ਕਮੇਟੀ ਦੇ ਮੈਂਬਰ ਚੁਣੇ ਗਏ।
ਇਸ ਮੌਕੇ ਡਾ. ਜੱਖੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਪੰਜਾਬ ਵਾਸੀਆਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਤੇ ਖੰਥ ਦੇ ਨਿਧੱੜਕ ਜਰਨੈਲ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਆਉਣ ਵਾਲੀਆ ਪੰਜਾਬ ਵਿਧਾਨ ਸਭਾ ਦੀਆ ਚੋਣਾਂ ਵਿੱਚ ਦਲ ਇਤਿਹਾਸਕ ਜਿੱਤ ਦਰਜ ਕਰੇਗਾ। ਡਾ. ਹਰਜਿੰਦਰ ਸਿੰਘ ਜੱਖੂ ਨੇ ਪੰਜਾਬ ਵਾਸੀਆ ਨੂੰ ਅਪੀਲ ਕੀਤੀ ਕਿ ਪੰਜਾਬ ਤੇ ਪੰਥ ਦੀ ਚੜ੍ਹਦੀ ਕਲਾ ਲਈ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਾਂ ਨੂੰ ਜਿਤਾ ਕੇ ਵਿਧਾਨ ਸਭਾ 'ਚ ਭੇਜਣ।