ਅਕਾਲੀ ਦਲ (ਅ) ਵੱਲੋਂ ਡਡਵਿੰਡੀ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਡਡਵਿੰਡੀ ਵਿਖੇ ਚੋਣ ਦਫ਼ਤਰ ਦਾ ਉਦਘਾਟਨ
Publish Date: Tue, 03 Nov 2026 09:10 PM (IST)
Updated Date: Tue, 03 Nov 2026 09:11 PM (IST)
5 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ : ਡਾ. ਜੱਖੂ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹੁਣ ਤੋਂ ਹੀ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਪਿੰਡ ਡਡਵਿੰਡੀ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਮੁਖਤਿਆਰ ਸਿੰਘ ਸੋਢੀ ਦੇ ਚੋਣ ਦਫ਼ਤਰ ਦਾ ਉਦਘਾਟਨ ਡਾ. ਹਰਜਿੰਦਰ ਸਿੰਘ ਜੱਖੂ ਦੁਆਬਾ ਜ਼ੋਨ ਇੰਚਾਰਜ ਵੱਲੋਂ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕਰਦਿਆਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ। ਇਸ ਮੌਕੇ ਡਾ. ਹਰਜਿੰਦਰ ਸਿੰਘ ਜੱਖੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਵੱਲੋਂ ਜਥੇਬੰਦਕ ਗਤੀਵਿਧੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਡਡਵਿੰਡੀ ਵਿਖੇ ਖੋਲ੍ਹਿਆ ਗਿਆ ਚੋਣ ਦਫ਼ਤਰ ਇਲਾਕੇ ਦੇ ਲੋਕਾਂ ਨਾਲ ਸੰਪਰਕ ਬਣਾਉਣ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਐਲਾਨ ਕੀਤਾ ਕਿ 5 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਇਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੁਖਤਿਆਰ ਸਿੰਘ ਸੋਢੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਬੀਬੀ ਸੁਖਜੀਤ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਕਪੂਰਥਲਾ, ਬੀਬੀ ਰਾਜਵਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਹੁਸ਼ਿਆਰਪੁਰ, ਸੰਤੋਖ ਸਿੰਘ ਯੂਥ ਪ੍ਰਧਾਨ ਕਪੂਰਥਲਾ, ਦਵਿੰਦਰ ਸਿੰਘ ਖਾਲਸਾ, ਸਰਬਜੀਤ ਸਿੰਘ ਖਾਲਸਾ, ਸਤਬੀਰ ਸਿੰਘ ਬੱਸੀ ਜ਼ਿਲ੍ਹਾ ਪ੍ਰੈੱਸ ਸਕੱਤਰ, ਮਨਿੰਦਰ ਸਿੰਘ, ਜਗਦੀਸ਼ ਸਿੰਘ ਚੰਬੇਵਾਲ, ਗੁਰਮੁੱਖ ਸਿੰਘ ਹੈਪੀ ਕੌਲ, ਹਰਵਿੰਦਰ ਸਿੰਘ ਹੀਰਾ, ਪ੍ਰਿੰਸੀਪਲ ਗੁਰਨਾਮ ਸਿੰਘ ਸਿੰਘੜੀਵਾਲ, ਪਰਵਿੰਦਰ ਸਿੰਘ ਖਾਲਸਾ, ਕੁਲਵਿੰਦਰ ਸਿੰਘ ਢਿਲਵਾਂ, ਗੁਰਵਿੰਦਰ ਸਿੰਘ ਮਿਆਣੀ, ਅਮਨਦੀਪ ਸਿੰਘ, ਜਸਵੰਤ ਸਿੰਘ, ਬਲਵੀਰ ਸਿੰਘ, ਆਕਾਸ਼ਦੀਪ ਸਿੰਘ, ਸੁਖਮਿੰਦਰਦੀਪ ਸਿੰਘ, ਚਰਨਜੀਤ ਸਿੰਘ, ਪਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਚਰਨ ਸਿੰਘ, ਦਰਬਾਰਾ ਸਿੰਘ, ਨਿਰਮਲ ਸਿੰਘ ਸਮਰਾ ਤੇ ਪਾਰਟੀ ਦੇ ਹੋਰ ਆਗੂ ਤੇ ਵਰਕਰ ਵੀ ਮੌਜੂਦ ਸਨ।