ਮਾਨਾਂਵਾਲੀ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਨਿਯੁਕਤ
ਸ਼੍ਰੋਮਣੀ ਅਕਾਲੀਦਲ ਅੰਮ੍ਰਿਤਸਰ ਆਗੂ ਗੁਰਦਿਆਲ ਸਿੰਘ ਮਾਨਾਂਵਾਲੀ ਨੂੰ ਕੇਦਰੀ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ।
Publish Date: Fri, 24 Apr 2026 07:02 PM (IST)
Updated Date: Fri, 24 Apr 2026 07:04 PM (IST)
ਪੰਜਾਬੀ ਜਾਗਰਣ ਪ੍ਰਤੀਨਿਧੀ, ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰੈੱਸ ਸਕੱਤਰ ਜੱਥੇਦਾਰ ਗੁਰਦਿਆਲ ਸਿੰਘ ਮਾਨਾਂਵਾਲੀ ਨੂੰ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੇ ਮੀਤ ਪ੍ਰਧਾਨ ਤੇ ਬੁਲਾਰੇ ਡਾ. ਹਰਜਿੰਦਰ ਸਿੰਘ ਜੱਖੂ ਵੱਲੋਂ ਪਾਰਟੀ ਦੀ ਕੇਂਦਰੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਸਥਾਨਕ ਪਾਰਟੀ ਦਫ਼ਤਰ ਜੱਖੂ ਹਸਪਤਾਲ ਵਿਖੇ ਮਾਨਾਂਵਾਲੀ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਮਾਨਾਂਵਾਲੀ ਨੇ ਕਿਹਾ ਕਿ ਉਹ ਪਿਛਲੇ 28 ਸਾਲ ਤੋਂ ਸਰਬਸੰਮਤੀ ਨਾਲ ਜ਼ਿਲ੍ਹਾ ਕਪੂਰਥਲਾ ਦੇ ਪ੍ਰੈੱਸ ਸਕੱਤਰ ਚੁਣੇ ਜਾਂਦੇ ਰਹੇ ਹਨ ਅਤੇ ਪੂਰੀ ਤਨਦੇਹੀ ਨਾਲ ਉਨ੍ਹਾਂ ਨੇ ਇਸ ਅਹੁਦੇ ’ਤੇ ਆਪਣੀ ਸੇਵਾ ਨਿਭਾਈ ਹੈ ਤੇ ਹੁਣ ਉਨ੍ਹਾਂ ਨੂੰ ਇਕ ਹੋਰ ਵੱਡੇ ਅਹੁਦੇ ਦੀ ਸੇਵਾ ਕਰਨ ਦਾ ਮੌਕਾ ਦਿਤਾ ਗਿਆ ਹੈ, ਜਿਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਲਈ ਉਨ੍ਹਾਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਡਾ. ਹਰਜਿੰਦਰ ਸਿੰਘ ਜੱਖੂ, ਬੀਬੀ ਸੁਖਜੀਤ ਕੌਰ, ਜ਼ਿਲ੍ਹਾ ਪ੍ਰਧਾਨ ਜੱਥੇਦਾਰ ਮੁਖਤਿਆਰ ਸਿੰਘ ਡੱਡਵਿੰਡੀ ਦਾ ਤਹਿ ਦਿਲੋਂ ਧੰਨਵਾਦ ਕੀਤਾ।