ਖੁਰਾਣਾ ਨੇ ਤਿੰਨ ਅਹੁਦੇਦਾਰਾਂ ਦਾ ਕੀਤਾ ਐਲਾਨ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਸ਼ਹਿਰੀ ਇਚਾਰਜ ਸ. ਰਣਜੀਤ ਸਿੰਘ ਖੁਰਾਣਾ ਨੇ ਤਿੰਨ ਅਹੁਦੇਦਾਰਾਂ ਦਾ ਕੀਤਾ ਐਲਾਨ
Publish Date: Tue, 28 Apr 2026 08:25 PM (IST)
Updated Date: Tue, 28 Apr 2026 08:28 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਵਿਧਾਨਸਭਾ ਹਲਕਾ ਫਗਵਾੜਾ ਦੇ ਸ਼ਹਿਰੀ ਇੰਚਾਰਜ. ਰਣਜੀਤ ਸਿੰਘ ਖੁਰਾਣਾ ਸੂਬਾ ਕੋਰ ਕਮੇਟੀ ਮੈਂਬਰ (ਇੰਡਸਟਰੀ ਵਿੰਗ) ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਬਲਜੀਤ ਸਿੰਘ ਵਾਲੀਆ ਨੂੰ ਹਲਕਾ ਪ੍ਰਧਾਨ ਵਪਾਰ ਵਿੰਗ ਫਗਵਾੜਾ, ਬੀਬੀ ਸਰਬਜੀਤ ਕੌਰ ਸਾਬਕਾ ਕੌਂਸਲਰ ਨੂੰ ਹਲਕਾ ਪ੍ਰਧਾਨ ਇਸਤਰੀ ਵਿੰਗ ਫਗਵਾੜਾ ਸ਼ਹਿਰੀ ਤੇ ਜਸਵਿੰਦਰ ਸਿੰਘ ਭਗਤਪੁਰਾ ਨੂੰ ਹਲਕਾ ਪ੍ਰਧਾਨ ਐੱਸਸੀ ਵਿੰਗ ਫਗਵਾੜਾ (ਸ਼ਹਿਰੀ) ਨਿਯੁਕਤ ਕੀਤਾ। ਸਮੂਹ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸ਼ੁੱਭ ਇੱਛਾਵਾਂ ਦਿੰਦਿਆਂ ਰਣਜੀਤ ਸਿੰਘ ਖੁਰਾਣਾ ਨੇ ਵਿਧਾਨ ਸਭਾ ਹਲਕਾ ਫਗਵਾੜਾ ‘ਚ ਵੱਧ ਤੋਂ ਵੱਧ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਥ ਤੇ ਪੰਜਾਬ ਪੱਖੀ ਨੀਤੀਆਂ ਨਾਲ ਜਾਣੂ ਕਰਵਾ ਕੇ ਪਾਰਟੀ ਨਾਲ ਜੋੜਨ ਦੀ ਅਪੀਲ ਕੀਤੀ। ਸਮੂਹ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੌਮੀ ਪ੍ਰਧਾਨ ਇੰਡਸਟਰੀ ਤੇ ਵਪਾਰ ਵਿੰਗ ਪੰਜਾਬ ਐੱਨਕੇ ਸ਼ਰਮਾ, ਹਲਕਾ ਇੰਚਾਰਜ ਫਗਵਾੜਾ ਰਣਜੀਤ ਸਿੰਘ ਖੁਰਾਣਾ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਵਾਹਦ, ਐੱਸਸੀ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਘ ਖਲਵਾੜਾ, ਇਡਸਟਰੀ ਵਿੰਗ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਵਾਲੀਆ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੀ ਹੈ, ਉਸਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।