ਕਪੂਰਥਲਾ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ
ਕਪੂਰਥਲਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਹੋਈ ਮਜ਼ਬੂਤ, ਭਾਜਪਾ ਛੱਡ ਕੇ ਕਈ ਪ੍ਰਮੁੱਖ ਹਸਤੀਆਂ ਹੋਈਆਂ ਸ਼ਾਮਿਲ
Publish Date: Wed, 21 Jan 2026 07:04 PM (IST)
Updated Date: Thu, 22 Jan 2026 04:10 AM (IST)

ਕੈਪਸ਼ਨ: 21ਕੇਪੀਟੀ15 ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਭਾਜਪਾ ਦੇ ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਤੇ ਅੰਤਿਮ ਖੋਸਲਾ ਦਾ ਸਵਾਗਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ। * ਭਾਜਪਾ ਛੱਡ ਕੇ ਕਈ ਹਸਤੀਆਂ ਹੋਈਆਂ ਅਕਾਲੀ ਦਲ ’ਚ ਸ਼ਾਮਲ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਹਲਕੇ ’ਚ ਲਗਾਤਾਰ ਆਪਣੀ ਸਥਿਤੀ ਮਜ਼ਬੂਤ ਕਰ ਰਹੀ ਹੈ, ਜਿਸ ਦਾ ਅੰਦਾਜਾ ਦੂਜੀਆਂ ਪਾਰਟੀਆਂ ਛੱਡ ਕੇ ਲਗਾਤਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਰਹੀਆਂ ਪ੍ਰਮੁੱਖ ਹਸਤੀਆਂ ਤੋਂ ਲਗਾਇਆ ਜਾ ਸਕਦਾ ਹੈ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਦੀ ਅਗਵਾਈ ਹੇਠ ਚੰਡੀਗ੍ਹੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਜਪਾ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਵਾਲੇ ਭਾਜਪਾ ਦੇ ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਤੇ ਭਾਜਪਾ ਦੇ ਜ਼ਿਲ੍ਹਾ ਸਕੱਤਰ ਅੰਤਿਮ ਖੋਸਲਾ ਨੂੰ ਸਿਰਪਾਓ ਪਾ ਕੇ ਸ਼੍ਰੋਮਣੀ ਅਕਾਲੀ ਦਲ ਪਰਿਵਾਰ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਅਤੇ ਸਰਬਜੀਤ ਸਿੰਘ ਤੇ ਅੰਤਿਮ ਖੋਸਲਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਬਾਹਰ ਕੱਢ ਕੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਾਈ ਸੀ, ਪਰ ਆਪ ਨੇ ਉਨ੍ਹਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਦੁਖੀ ਹਨ ਤੇ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣਨੀ ਤੈਅ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਲੋਕ ਸਿਰਫ਼ ਗੱਲਾਂ ਨਾਲ ਸੰਤੁਸ਼ਟ ਨਹੀਂ ਹੋ ਸਕਦੇ ਲੋਕਾਂ ਨੂੰ ਇਨਸਾਫ਼,ਸ਼ਾਂਤੀ ਤੇ ਵਿਕਾਸ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਫੈਸਲਾ ਕੀਤਾ ਹੈ ਕਿਉਂਕਿ ਉਹ ਜਾਣਦੇ ਹਨ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਸਕਦੀ ਹੈ। ਸਿੱਧੂ ਨੇ ਕਿਹਾ ਪੰਜਾਬ ਵਿਚ ਸਿਰਫ਼ ਉਹੀ ਸੜਕਾਂ ਚੰਗੀ ਹਾਲਤ ਵਿਚ ਹਨ ਜੋ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੀ ਨੇ ਬਣਾਈਆ ਹਨ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਹੀਣ ਸਰਕਾਰ ਹੈ। ਇੱਕ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ,ਜੋ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਦੇ ਸਕਦੀ ਹੈ। ਵਾਲੀਆ ਨੇ ਕਿਹਾ ਕਿ ਆਪ ਨੇ ਪੰਜਾਬ ਨੂੰ ਕੰਗਾਲ ਤੇ ਖੂਨ ਨਾਲ ਲੱਥਪੱਥ ਛੱਡ ਦਿੱਤਾ ਹੈ। ਸ਼੍ਰੋਮਣੀ ਅਕਾਲੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਭਾਜਪਾ ’ਚ ਵਲੰਟੀਅਰਾਂ ਦੀ ਕਦਰ ਨਹੀਂ ਹੈ।