ਅਕਾਲੀ ਦਲ ਨੇ ਹਮੇਸ਼ਾ ਭਾਈਚਾਰਕ ਸਾਂਝ ਬਣਾਈ ਰੱਖੀ : ਵਾਲੀਆ
ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹੋਏ ਏਕਤਾ ਅਤੇ ਅਖੰਡਤਾ ਬਣਾਈ ਰੱਖੀ ਹੈ: ਐਚਐਸ ਵਾਲੀਆ
Publish Date: Sun, 04 Jan 2026 10:32 PM (IST)
Updated Date: Sun, 04 Jan 2026 10:35 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਐਤਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਦੌਰਾਨ ਪੰਜਾਬ ਵਿਚ ਰਿਕਾਰਡ ਤੋੜ ਵਿਕਾਸ ਹੋਇਆ ਹੈ ਅਤੇ ਹਰ ਵਰਗ ਨੂੰ ਸਹੂਲਤਾਂ ਮਿਲੀਆਂ ਹਨ। ਅੱਜ ਸਮੇਂ ਦੀ ਲੋੜ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਦੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਉਤਸ਼ਾਹਿਤ ਕਰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਇਕਜੁੱਟ ਯਤਨਾਂ ਦੀ ਲੋੜ ਤੇ ਜ਼ੋਰ ਦਿੱਤਾ। ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਵਾਲੀਆ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਇਕ ਲੋਕ ਨੇਤਾ ਸਨ, ਜਿਨ੍ਹਾਂ ਨੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਭਾਈਚਾਰਕ ਸਾਂਝ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਬਾਦਲ ਨੇ ਪੰਥਕ ਰਾਜਨੀਤੀ ਨੂੰ ਪੂਰੇ ਦਿਲ ਨਾਲ ਅਪਣਾਇਆ ਅਤੇ ਕਈ ਮਿਸਾਲੀ ਕੰਮ ਕੀਤੇ। ਇਸ ਤੋਂ ਇਲਾਵਾ ਸਿੱਖ ਧਰਮ ਦੇ ਇਤਿਹਾਸ ਨਾਲ ਸਬੰਧਤ ਸਮਾਰਕਾਂ ਦੀ ਸਥਾਪਨਾ ਦੇ ਨਾਲ-ਨਾਲ ਪੰਜਾਬ ਦੇ ਵਿਕਾਸ ਰਾਹੀਂ ਲੋਕਾਂ ਖਾਸ ਕਰਕੇ ਨਵੀਂ ਪੀੜ੍ਹੀ ਨੂੰ ਵਿਰਾਸਤ ਨਾਲ ਜੋੜਨ ਦੇ ਉਨ੍ਹਾਂ ਦੇ ਉੱਤਮ ਯਤਨ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਬਾਦਲ ਦੀ ਕਈ ਦਹਾਕਿਆਂ ਤੱਕ ਨਿਰੰਤਰ ਰਾਜਨੀਤਿਕ ਸ਼ਮੂਲੀਅਤ ਅਤੇ ਅਕਾਲੀ ਰਾਜਨੀਤੀ ਵਿਚ ਉਨ੍ਹਾਂ ਦੀ ਅਡੋਲ ਅਗਵਾਈ ਉਨ੍ਹਾਂ ਦੀ ਸ਼ਖਸੀਅਤ ਦਾ ਮਹੱਤਵਪੂਰਨ ਹਿੱਸਾ ਸੀ। ਵਾਲੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਦੇ ਦੂਰਦਰਸ਼ੀ ਦ੍ਰਿਸ਼ਟੀਕੋਣ ਨੇ ਸੂਬੇ ਵਿਚ ਆਪਸੀ ਭਾਈਚਾਰਾ ਮਜ਼ਬੂਤ ਕਰਕੇ ਏਕਤਾ ਅਤੇ ਅਖੰਡਤਾ ਸਥਾਪਤ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਅੱਜ ਸਮਾਜ ਦੇ ਸਾਰੇ ਵਰਗਾਂ ਦੀ ਏਕਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਥ ਦੀ ਤਰੱਕੀ ਲਈ ਪੰਜਾਬੀਆਂ ਦੀ ਸੇਵਾ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਨ ਵਿਚ ਸੂਬੇ ਵਿਚ ਇਸ ਸਮੇਂ ਇਕ ਲਹਿਰ ਚੱਲ ਰਹੀ ਹੈ, ਕਿਉਂਕਿ ਆਮ ਆਦਮੀ ਪਾਰਟੀ ਸਰਕਾਰ ਦੇ ਅੱਤਿਆਚਾਰਾਂ ਅਤੇ ਵਧੀਕੀਆਂ ਕਾਰਨ ਸਮਾਜ ਦਾ ਹਰ ਵਰਗ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਮੇਂ ਸੂਬੇ ਵਿਚ ਇਕ ਮਜ਼ਬੂਤ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ, ਕਿਉਂਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਕਾਨੂੰਨ ਵਿਵਸਥਾ ਦੀ ਸਥਿਤੀ ਕਾਫ਼ੀ ਵਿਗੜ ਗਈ ਹੈ, ਜਿਸ ਕਾਰਨ ਹਰ ਵਰਗ ਦੇ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਵਾਲੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿਤਾਂ ਵਿਚ ਫੈਸਲੇ ਲੈ ਕੇ ਪੰਜਾਬ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਸ਼ਕਤੀਸ਼ਾਲੀ ਬਣਾਇਆ ਜਾਵੇਗਾ ਅਤੇ ਹਰ ਵਰਗ ਨੂੰ ਇਕਜੁੱਟ ਕਰਕੇ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਪਾਰਟੀ ਦੀ ਪਕੜ ਵੀ ਮਜ਼ਬੂਤ ਕੀਤੀ ਜਾਵੇਗੀ। ਉਨ੍ਹਾਂ ਸਾਰੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਆਪ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਨੂੰ ਹੋਰ ਵੀ ਮਜ਼ਬੂਤ ਬਣਾਉਣ, ਕਿਉਂਕਿ ਸੂਬੇ ਵਿਚ ਭਵਿੱਖ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਹਨ।