ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦਾ ਜ਼ਿਲ੍ਹਾ ਪੱਧਰੀ ਰੋਸ ਧਰਨਾ ਅੱਜ
ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦਾ ਜ਼ਿਲ੍ਹਾ ਪੱਧਰੀ ਰੋਸ ਧਰਨਾ ਅੱਜ
Publish Date: Fri, 09 Jan 2026 08:01 PM (IST)
Updated Date: Fri, 09 Jan 2026 08:03 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ
ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਆਗੂ ਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਕਥਿਤ ਤੌਰ ’ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਕੀਤੀ ਗਈ ਗੈਰ-ਸੰਵੇਦਨਸ਼ੀਲ ਟਿੱਪਣੀ ਦੇ ਵਿਰੋਧ ਵਿਚ 10 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 2:00 ਵਜੇ ਤੱਕ ਸੈਨਿਕ ਸਕੂਲ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਵਿਸ਼ਾਲ ਜ਼ਿਲ੍ਹਾ ਪੱਧਰੀ ਰੋਸ ਧਰਨੇ ਵਿਚ ਸੁਲਤਾਨਪੁਰ ਲੋਧੀ, ਕਪੂਰਥਲਾ, ਭੁਲੱਥ ਫਗਵਾੜਾ ਆਦਿ ਸਬ-ਡਿਵੀਜ਼ਨਾਂ ਤੋਂ ਸੀਨੀਅਰ ਤੇ ਯੂਥ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਜਥੇ. ਦਲਵਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਰੋਸ ਧਰਨੇ ਉਪਰੰਤ ਪ੍ਰਦਰਸ਼ਨਕਾਰੀ ਆਪ ਦੀ ਮਹਿਲਾ ਨੇਤਾ ਆਤਿਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵਾਲ਼ਾ ਰੋਸ ਪੱਤਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ’ਤੇ ਜਾ ਕੇ ਸੌਂਪਣਗੇ। ਉਨ੍ਹਾਂ ਜ਼ਿਲ੍ਹੇ ਭਰ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਵਧ-ਚੜ੍ਹ ਕੇ ਉਕਤ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ।