ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਚੋਣਾਂ ਨੂੰ ਲੈ ਕੇ ਕੀਤੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਚੋਣਾਂ ਨੂੰ ਲੈ ਕੇ ਹੋਈ ਮੀਟਿੰਗ
Publish Date: Tue, 21 Apr 2026 10:08 PM (IST)
Updated Date: Tue, 21 Apr 2026 10:13 PM (IST)

ਜ਼ਿਲ੍ਹਾ ਪ੍ਰਧਾਨ ਜਥੇਦਾਰ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ’ਚ ਨਗਰ ਕੌਸਲ ਚੋਣਾਂ ਸਬੰਧੀ ਕੀਤੀ ਵਿਚਾਰ-ਵਟਾਂਦਰਾ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹਾਲ ਵਿਖੇ ਹੋਈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਲਵਿੰਦਰ ਸਿੰਘ ਸਿੱਧੂ ਉਚੇਚੇ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਆਗੂਆਂ ਵੱਲੋਂ ਨਗਰ ਕੌਸਲ ਸੁਲਤਾਨਪੁਰ ਲੋਧੀ ਦੀਆਂ ਆ ਰਹੀਆਂ ਚੋਣਾਂ ਸਬੰਧੀ ਜਿਥੇ ਵਿਚਾਰ-ਵਟਾਂਦਰਾ ਕੀਤਾ ਗਿਆ, ਉੱਥੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਿੱਧੂ ਨੇ ਅਕਾਲੀ ਦਲ ਦੀ ਮਜ਼ਬੂਤੀ ਲਈ ਸਾਰੇ ਹੀ ਆਗੂਆਂ ਨੂੰ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਾਂ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਆਗੂਆਂ ਨੇ ਐਲਾਨ ਵੀ ਕੀਤਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਉਨ੍ਹਾਂ ਦੀ ਪਾਰਟੀ ਸੁਲਤਾਨਪੁਰ ਲੋਧੀ ਦੀਆਂ ਸਮੂਹ ਸੀਟਾਂ ’ਤੇ ਚੋਣ ਲੜੇਗੀ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਤੇ ਹਲਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਮੈਂਬਰ ਪੀਏਸੀ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਸੁਰਜੀਤ ਸਿੰਘ ਢਿੱਲੋ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ, ਜਥੇ. ਸੁਖਦੇਵ ਸਿੰਘ ਨਾਨਕਪੁਰ ਮੈਂਬਰ ਪੀਏਸੀ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਕੁਲਦੀਪ ਸਿੰਘ ਬੂਲੇ ਪ੍ਰਧਾਨ ਦੁਆਬਾ ਜੋਨ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ, ਜਥੇਦਾਰ ਸਤਨਾਮ ਸਿੰਘ ਰਾਮੇ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ, ਜਥੇ ਅਵਤਾਰ ਸਿੰਘ ਮੀਰੇ, ਕੁਲਵੰਤ ਸਿੰਘ ਸ਼ਹਿਰੀ, ਸਰਪੰਚ ਕਾਰਜ ਸਿੰਘ ਤਕੀਆ, ਜਸਕਰਨਬੀਰ ਸਿੰਘ ਗੋਲਡੀ, ਜਥੇਦਾਰ ਦਿਲਬਾਗ ਸਿੰਘ ਗਿੱਲ ਐੱਮਡੀ, ਬਲਦੇਵ ਸਿੰਘ ਖਾਲਸਾ ਟਾਇਰਜ਼, ਮਨਮੋਹਨ ਸਿੰਘ, ਭਾਈ ਸਰਬਜੀਤ ਸਿੰਘ, ਜਥੇਦਾਰ ਪਰਮਜੀਤ ਸਿੰਘ ਰਾਮਗੜ੍ਹੀਆ, ਪ੍ਰਿੰਸੀਪਲ ਮੋਹਨ ਸਿੰਘ, ਭੁਪਿੰਦਰ ਸਿੰਘ ਮਾਛੀਜੋਆ ਸੀਨੀਅਰ ਯੂਥ ਆਗੂ, ਸੀਨੀਅਰ ਯੂਥ ਆਗੂ ਕਮਲਜੀਤ ਸਿੰਘ ਨੰਡਾ ਹੈਬਤਪੁਰ, ਨਿਰੰਜਨ ਸਿੰਘ, ਬੀਬੀ ਬਲਜੀਤ ਕੌਰ, ਲਖਵਿੰਦਰ ਸਿੰਘ ਕੌੜਾ, ਸਿਮਰਨਪ੍ਰੀਤ ਸਿੰਘ, ਅਰੁਣਦੀਪ ਸਿੰਘ ਸੈਦਪੁਰ, ਬਲਜੀਤ ਸਿੰਘ ਬੱਲੀ, ਮਲਕੀਤ ਸਿੰਘ ਚੰਦੀ, ਰਘਬੀਰ ਸਿੰਘ ਪ੍ਰਧਾਨ ਮਾਤਾ ਸੁਲੱਖਣੀ ਸੇਵਾ ਸੁਸਾਇਟੀ ਆਦਿ ਵੀ ਹਾਜ਼ਰ ਸਨ।