ਅਕਾਲੀ ਦਲ ਦੁਆਬਾ ਜ਼ੋਨ ਦੇ ਪ੍ਰਧਾਨ ਬੂਲੇ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ
ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੇ ਦੁਆਬਾ ਜੋਨ ਦੇ ਪ੍ਰਧਾਨ ਬੂਲੇ ਲੀਡਰਸ਼ਿਪ ਸਮੇਤ ਬੇਰ ਸਾਹਿਬ ਨਤਮਸਤਕ ਹੋਏ
Publish Date: Mon, 16 Mar 2026 10:09 PM (IST)
Updated Date: Mon, 16 Mar 2026 10:13 PM (IST)

ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦਿਨੋਂ-ਦਿਨ ਮਜਬੂਤ ਹੋ ਰਿਹਾ ਅਗਲੀ ਸਰਕਾਰ ਅਕਾਲੀ ਦਲ ਦੀ ਹੋਵੇਗੀ ਲਖਵੀਰ ਸਿੰਘ ਲੱਖੀ, ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਐੱਸਸੀ ਵਿੰਗ ਦੇ ਪ੍ਰਧਾਨ ਜਥੇ. ਗੁਲਜ਼ਾਰ ਸਿੰਘ ਰਣੀਕੇ ਵੱਲੋਂ ਦੁਆਬਾ ਖੇਤਰ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਟਕਸਾਲੀ ਨੌਜਵਾਨ ਆਗੂ ਕੁਲਦੀਪ ਸਿੰਘ ਬੂਲੇ ਨੂੰ ਦੁਆਬਾ ਜ਼ੋਨ, ਸੁਰਿੰਦਰ ਸਿੰਘ ਦੇਸਲ ਨੂੰ ਦਿਹਾਤੀ ਤੇ ਸਰੂਪ ਸਿੰਘ ਖਲਵਾੜਾ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਕਤ ਆਗੂਆਂ ਵੱਲੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਜ਼ਿਲੇ ਦੀ ਸਮੁੱਚੀ ਲੀਡਰਸ਼ਿਪ ਨੂੰ ਨਾਲ਼ ਲੈ ਕੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਮੀਟਿੰਗ ਹਾਲ ਵਿਚ ਵੱਡੀ ਗਿਣਤੀ ਵਿਚ ਪੁੱਜੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਇੰਜਨੀਅਰ ਸਵਰਨ ਸਿੰਘ, ਐੱਚਐੱਸ ਵਾਲੀਆ, ਸੁਖਦੇਵ ਸਿੰਘ ਨਾਨਕਪੁਰ, ਰਜਿੰਦਰ ਸਿੰਘ ਚੰਦੀ, ਪਰਮਜੀਤ ਸਿੰਘ ਐਡਵੋਕੇਟ, ਤੇਜਿੰਦਰ ਸਿੰਘ ਨਿੱਝਰ, ਕੁਲਦੀਪ ਸਿੰਘ ਟਾਂਡੀ, ਸੁਰਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਐੱਸਸੀ ਵਿੰਗ ਦੇ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਜ਼ਿਲ੍ਹੇ ਦੇ ਟਕਸਾਲੀ ਆਗੂਆਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਗਲੀ ਸਰਕਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣੇਗੀ। ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਸਨ ਸਮੇਂ ਹੀ ਹੋਇਆ ਹੈ, ਦੂਜੀਆਂ ਸਰਕਾਰਾਂ ਨੇ ਸਿਰਫ਼ ਪੰਜਾਬ ਨੂੰ ਲੁੱਟਣ ਦਾ ਕੰਮ ਕੀਤਾ ਹੈ। ਇਸ ਮੌਕੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਦੁਆਬਾ ਜ਼ੋਨ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਬੂਲੇ, ਕਪੂਰਥਲਾ ਦਿਹਾਤੀ ਦੇ ਪ੍ਰਧਾਨ ਸੁਰਿੰਦਰ ਸਿੰਘ ਦੇਸਲ ਤੇ ਸ਼ਹਿਰੀ ਦੇ ਪ੍ਰਧਾਨ ਸਰੂਪ ਸਿੰਘ ਖਲਵਾੜਾ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਉਸਾਰੂ ਸੋਚ ਸਦਕਾ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਤਨਦੇਹੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਕਿਉਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜੋ ਲੋਕ ਭਲਾਈ ਦੀਆਂ ਸਕੀਮਾਂ ਲਿਆਂਦੀਆਂ ਗਈਆਂ ਸਨ, ਉਸ ਨਾਲ ਹਰ ਵਰਗ ਖੁਸ਼ ਸੀ। ਇਸ ਮੌਕੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਜਥੇਦਾਰ ਗੁਰਜੰਟ ਸਿੰਘ ਆਹਲੀ, ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ, ਜਥੇਦਾਰ ਅਵਤਾਰ ਸਿੰਘ ਮੀਰੇ, ਰਣਜੀਤ ਸਿੰਘ ਰਾਣਾ ਡਡਵਿੰਡੀ, ਗੁਰਚਰਨ ਸਿੰਘ ਟਿੱਬੀ, ਜਸਵੰਤ ਸਿੰਘ ਕੌੜਾ, ਮੈਨੇਜਰ ਜਰਨੈਲ ਸਿੰਘ ਬੂਲੇ, ਕੁਲਦੀਪ ਸਿੰਘ ਟਾਂਡੀ, ਬਲਵਿੰਦਰ ਸਿੰਘ ਤੁੜ, ਦਰਬਾਰਾ ਸਿੰਘ ਵਿਰਦੀ, ਜਸਬੀਰ ਸਿੰਘ ਡਡਵਿੰਡੀ, ਭੁਪਿੰਦਰ ਸਿੰਘ ਖਿੰਡਾ, ਸਤਨਾਮ ਸਿੰਘ ਰਾਮੇ, ਅਰੁਣਦੀਪ ਸਿੰਘ ਸੈਦਪੁਰ, ਮਲਕੀਤ ਸਿੰਘ ਚੰਦੀ, ਚੈਂਚਲ ਸਿੰਘ, ਕਾਰਜ ਸਿੰਘ ਤਕੀਆ, ਸਤਵਿੰਦਰ ਸਿੰਘ ਘੁੰਮਣ, ਹਰਜਿੰਦਰ ਸਿੰਘ ਘੁਮਾਣ, ਅਵਤਾਰ ਸਿੰਘ ਮੰਗੀ, ਹਰਜਿੰਦਰ ਕੁਮਾਰ, ਲਖਵਿੰਦਰ ਸਿੰਘ ਕੌੜਾ, ਬਲਬੀਰ ਸਿੰਘ ਸ਼ੇਰਪੁਰ, ਸੁਖਦੇਵ ਸਿੰਘ ਲਾਡੀ, ਸਿਮਰਪ੍ਰੀਤ ਸਿੰਘ ਸੈਦਪੁਰ, ਪਰਮਰਾਜ ਸਿੰਘ, ਅਨੋਖ ਸਿੰਘ ਭਰੋਆਣਾ, ਗੁਰਵਿੰਦਰ ਸਿੰਘ ਵਿੱਕੀ, ਹਰੀ ਸਿੰਘ ਵਾਟਾਂਵਾਲੀ, ਬੀਬੀ ਬਲਜੀਤ ਕੌਰ ਕਮਾਲਪੁਰ ਆਦਿ ਹਾਜ਼ਰ ਸਨ।