ਸ਼੍ਰੋਮਣੀ ਅਕਾਲੀ ਦਲ ਡਟ ਕੇ ਲੜੇਗਾ ਨਗਰ ਨਿਗਮ ਚੋਣਾਂ : ਵਾਲੀਆ
ਸ਼੍ਰੋਮਣੀ ਅਕਾਲੀ ਦਲ ਡਟ ਕੇ ਲੜੇਗਾ ਨਗਰ ਨਿਗਮ ਚੋਣਾਂ-ਐਚ.ਐਸ ਵਾਲੀਆ
Publish Date: Tue, 31 Mar 2026 07:14 PM (IST)
Updated Date: Tue, 31 Mar 2026 07:16 PM (IST)

--ਅਕਾਲੀ ਆਗੂ ਕੋਮਲ ਗਾਗਾ ਦੀ ਅਗਵਾਈ ਹੇਠ ਹੋਈ ਮੀਟਿੰਗ --ਨਗਰ ਨਿਗਮ ਚੋਣਾਂ ਨੂੰ ਲੈ ਕੇ ਕੀਤੀ ਗਈ ਚਰਚਾ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਾਰਡ ਨੰਬਰ 43 ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੌਜਵਾਨ ਆਗੂ ਕੋਮਲ ਗਾਗਾ ਦੇ ਯਤਨਾਂ ਸਦਕਾ ਆਯੋਜਿਤ ਕੀਤੀ ਗਈ ਮੀਟਿੰਗ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਅਕਾਲੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਧ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ ਹੈ। ਨਗਰ ਨਿਗਮ ਚੋਣਾਂ ਨੂੰ ਲੈ ਕੇ ਚੱਲ ਰਹੀਆਂ ਸਰਗਰਮੀਆਂ ਦੌਰਾਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਲਈ ਸੂਬਾ ਵਾਸੀਆਂ ਨੂੰ ਤੰਗ ਕਰਨ ਤੇ ਦਰਦ ਪਰੋਸਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਅਗਾਮੀ ਨਗਰ ਨਿਗਮ ਚੋਣਾਂ ਲਈ ਅਕਾਲੀ ਦਲ ਪੂਰੀ ਤਰ੍ਹਾਂ ਤਿਆਰ ਹੈ ਤੇ ਇਨ੍ਹਾਂ ਚੋਣਾਂ ਨੂੰ ਅਕਾਲੀ ਦਲ ਡਟ ਕੇ ਲੜੇਗਾ। ਐੱਚਐੱਸ ਵਾਲੀਆ ਨੇ ਕਿਹਾ ਕਿ ਅਕਾਲੀ ਸਰਕਾਰ ਵੱਲੋਂ ਪੰਜਾਬ ਵਿਚ ਕੀਤੇ ਗਏ ਵਿਕਾਸ ਦੇ ਤਮਾਮ ਕੰਮਾਂ ਤੋਂ ਪੰਜਾਬ ਵਾਸੀ ਭਲੀ-ਭਾਂਤ ਜਾਣੂ ਹਨ। ਖੇਡ ਸਟੇਡੀਅਮ, ਮੈਰੀਟੋਰੀਅਸ ਸਕੂਲ, ਮਾਈ ਭਾਗੋ ਇੰਸਟੀਚਿਊਟ, ਮਹਾਰਾਜਾ ਰਣਜੀਤ ਸਿੰਘ ਡਿਫੈਂਸ ਅਕੈਡਮੀ, ਬਿਜ਼ਨੈੱਸ ਸਕੂਲ, ਸਾਂਝ ਕੇਂਦਰ, ਹਸਪਤਾਲ ਤੇ ਪ੍ਰਬੰਧਕੀ ਕੰਪਲੈਕਸ ਤੋਂ ਇਲਾਵਾ ਅੰਤਰਰਾਸ਼ਟਰੀ ਹਵਾਈ ਅੱਡਾ ਅਕਾਲੀ ਸਰਕਾਰ ਦੀ ਦੇਣ ਹਨ, ਜਿਨ੍ਹਾਂ ਦੀ ਬਦੌਲਤ ਪੰਜਾਬ ਹਰ ਖੇਤਰ ਵਿਚ ਮੱਲਾਂ ਮਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਤਾ ਧਿਰ ਦੇ ਕਥਿਤ ਸਿਆਸੀ ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਤਮਾਮ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਧਰਾਤਲ ਉੱਤੇ ਲੋਕਾਂ ਨੂੰ ਪਾਰਟੀ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾ ਕੇ ਆਪਣੀਆਂ ਸਰਗਰਮੀਆਂ ਆਰੰਭ ਦੇਣ। ਪਾਰਟੀ ਆਗੂਆਂ ਨੇ ਕਿਹਾ ਕਿ ਉਹ ਨਿਗਮ ਚੋਣਾਂ ਲਈ ਤਿਆਰ ਹਨ ਤੇ ਪਾਰਟੀ ਵੱਲੋਂ ਜਿਹੜੇ ਵੀ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ, ਉਨ੍ਹਾਂ ਦੀ ਜਿੱਤ ਨੂੰ ਯਕੀਨੀ ਕਰਨ ਲਈ ਪੂਰੀ ਵਾਹ ਲਗਾਈ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਵਾਲ, ਐੱਸਸੀ ਵਿੰਗ ਦੇ ਉਪ ਪ੍ਰਧਾਨ ਜੀਆ ਲਾਲ ਨਾਹਰ, ਪੀਏਸੀ ਕਮੇਟੀ ਦੇ ਮੈਂਬਰ ਅਜੇ ਬਬਲਾ, ਕੌਂਸਲਰ ਅਸ਼ੋਕ ਭਗਤ, ਨੰਨੀ ਸੱਭਰਵਾਲ ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ।