ਅਕਾਲੀ ਦਲ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ : ਆਹਲੀ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ : ਆਹਲੀ
Publish Date: Sun, 04 Oct 2026 07:50 PM (IST)
Updated Date: Mon, 05 Oct 2026 04:08 AM (IST)
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਰਨਜੀਤ ਆਹਲੀ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਜਾਰੀ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂ ਕਰਨਜੀਤ ਸਿੰਘ ਆਹਲੀ ਵਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗ ਦੇ ਤਹਿਤ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਦੇਸਲ ਵਿਖੇ ਇੱਕ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਮੌਜੂਦ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੀਤੇ ਗਏ ਕੰਮਾਂ ਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂ ਕਰਨਜੀਤ ਸਿੰਘ ਆਹਲੀ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਦੀ ਜਨਤਾ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੇ ਭਰੋਸਾ ਜਤਾਏਗੀ ਤੇ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੁਹਿੰਮ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਮਤਿ ਜਾ ਰਹੀ ਹੈ।ਆਹਲੀ ਨੇ ਦੱਸਿਆ ਕਿ ਇਸ ਪ੍ਰਚਾਰ ਅਭਿਆਨ ਦਾ ਮੁੱਖ ਮਕਸਦ ਨੌਜਵਾਨਾਂ ਤੇ ਆਮ ਵਰਗ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ,ਕਿਸਾਨੀ,ਰੋਜ਼ਗਾਰ ਤੇ ਸਮਾਜ ਭਲਾਈ ਨਾਲ ਜੁੜੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਪਾਰਟੀ ਦੀ ਆਵਾਜ਼ ਪਹੁੰਚ ਸਕੇ।ਆਹਲੀ ਨੇ ਕਿਹਾ ਕਿ ਮੌਜੂਦਾ ਸਰਕਾਰ ਤੋਂ ਲੋਕ ਨਿਰਾਸ਼ ਹਨ ਤੇ ਬਦਲਾਅ ਦੀ ਲੋੜ ਮਹਿਸੂਸ ਕਰ ਰਹੇ ਹਨ।ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀਆਂ ਨੀਤੀਆਂ ਤੇ ਵਿਕਾਸ ਦੇ ਮਾਡਲ ਨੂੰ ਲੋਕਾਂ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ।ਆਹਲੀ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ ਤੇ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦੇਣ।ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਦੀ ਜਨਤਾ ਅਗਲੀ ਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਮੌਕਾ ਦੇ ਕੇ ਇਕ ਮਜ਼ਬੂਤ ਤੇ ਸਥਿਰ ਸਰਕਾਰ ਬਣਾਏਗੀ। ਇਸ ਮੌਕੇ ਭਗਵਾਨ ਵਾਲਮੀਕਿ ਸੁਰੱਖਿਆ ਸੈਂਨਾ ਦੇ ਜਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਦੇਸਲ, ਸਾਬਕਾ ਮੈਂਬਰ ਗੁਰਮੇਜ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਮੰਗਲ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ, ਪ੍ਰੀਤਮ ਸਿੰਘ, ਬਖਸ਼ੀਸ਼ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਅਕਾਸ਼ ਸਿੰਘ, ਰੇਸ਼ਮ ਸਿੰਘ, ਜਸਵਿੰਦਰ ਸਿੰਘ, ਪੀਏ ਗੁਰਪਿਆਰ ਸਿੰਘ ਆਦਿ ਹਾਜ਼ਰ ਸਨ।