- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਐਸਓਆਈ ਵਿਧਾਨ ਸਭਾ ਚੋਣਾਂ ਚ ਨਿਭਾਏਗਾ ਅਹਿਮ ਭੂਮਿਕਾ-ਗੁਰਸਿਮਰ ਸਿੰਘ

ਪੰਜਾਬੀ ਜਾਗਰਣ ਪ੍ਰਤੀਨਿੱਧ
ਫਗਵਾੜਾ : ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਵੱਲੋਂ ਆਪਣੇ ਵੱਖ-ਵੱਖ ਵਿੰਗਾਂ ਨੂੰ ਮਜ਼ਬੂਤ ਕਰਨ ਲਈ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਦੇ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸਟੂਡੈਂਟ ਆਰਗਨਾਈਜ਼ੇਸ਼ਨ ਆਫ ਇੰਡੀਆ ਐੱਸਓਆਈ ਜ਼ਿਲ੍ਹਾ ਕਪੂਰਥਲਾ, ਹਲਕਾ ਫਗਵਾੜਾ ਦਾ ਵਿਸਥਾਰ ਕੀਤਾ ਗਿਆ। ਇਸ ਮੌਕੇ ਐੱਸਓਆਈ ਦੇ ਜ਼ਿਲ੍ਹਾ ਪ੍ਰਧਾਨ ਗੁਰਸਿਮਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਵਿਸ਼ੂ ਘਈ ਤੇ ਹਲਕਾ ਫਗਵਾੜਾ ਦੇ ਪ੍ਰਧਾਨ ਪ੍ਰਦੀਪ ਸਿੰਘ ਦੀ ਅਗਵਾਈ ਹੇਠ ਐੱਸਓਆਈ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਦੌਰਾਨ ਗੁਰੂ ਨਾਨਕ ਕਾਲਜ ਤੇ ਰਾਮਗੜ੍ਹੀਆ ਪੋਲੀਟੈਕਨਿਕ ਦੇ ਪ੍ਰਧਾਨ ਤੇ ਵਾਈਸ ਪ੍ਰਧਾਨ ਨਿਯੁਕਤ ਕੀਤੇ ਗਏ। ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਦੀ ਯੂਥ ਇਕਾਈ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਤੇ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਗੁਰਸਿਮਰ ਸਿੰਘ ਨੇ ਕਿਹਾ ਕਿ ਇਹ ਦੋਵੇਂ ਹੀ ਵਿਦਿਆਰਥੀ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਪਾਰਟੀ ਨੇ ਉਨ੍ਹਾਂ ਦੇ ਸੰਗਠਨਾਤਮਕ ਤਜਰਬੇ ਤੇ ਨੌਜਵਾਨਾਂ ਵਿੱਚ ਪ੍ਰਭਾਵ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਜੁਝਾਰੂ ਅਤੇ ਸਮਰਪਿਤ ਵਰਕਰ ਹਨ ਜੋ ਸੰਗਠਨ ਨੂੰ ਨਵੀਂ ਤਾਕਤ ਦੇਣਗੇ। ਗੁਰਸਿਮਰ ਸਿੰਘ ਨੇ ਭਰੋਸਾ ਜਤਾਇਆ ਕਿ ਦੋਵੇ ਆਗੂ ਜ਼ਿਲ੍ਹੇ ਦੇ ਵੱਖ-ਵੱਖ ਸਿੱਖਿਆ ਸੰਸਥਾਨਾਂ ਵਿੱਚ ਐੱਸਓਆਈ ਦੀਆਂ ਇਕਾਈਆਂ ਦਾ ਵਿਸਥਾਰ ਕਰਨਗੇ, ਜਿਸ ਨਾਲ ਪਾਰਟੀ ਦੀ ਨੌਜਵਾਨ ਤਾਕਤ ਵਿੱਚ ਵੱਡਾ ਵਾਧਾ ਹੋਵੇਗਾ ਜਿਸ ਦਾ ਲਾਭ ਅਗਲੇ ਵਿਧਾਨ ਸਭਾ ਚੋਣਾਂ ਵਿਚ ਦੇਖਣ ਨੂੰ ਮਿਲੇਗਾ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਤੇ ਚੋਣ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਇੱਕ ਬੇਹੱਦ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਨੌਜਵਾਨ ਵੋਟਰਾਂ ਨੂੰ ਲਾਮਬੰਦ ਕਰਨ ਦੀ ਜ਼ਿੰਮੇਵਾਰੀ ਮੁੱਖ ਤੌਰ ’ਤੇ ਐੱਸਓਆਈ ਤੇ ਯੂਥ ਵਿੰਗ ਨੂੰ ਸੌਂਪੀ ਜਾ ਰਹੀ ਹੈ ਤਾਂ ਜੋ ਜ਼ਮੀਨੀ ਪੱਧਰ ’ਤੇ ਚੋਣ ਸਰਗਰਮੀਆਂ ਨੂੰ ਤੇਜ਼ ਕੀਤਾ ਜਾ ਸਕੇ।