ਸੁਭਾਸ਼ ਚੌਕ ਮੰਦਿਰ ਕਮੇਟੀ ਨੇ ਚੌਥਾ ਰਾਸ਼ਨ ਵੰਡ ਸਮਾਰੋਹ ਕਰਵਾਇਆ
ਸ਼ਿਵ ਮੰਦਿਰ ਸੁਭਾਸ਼ ਚੌਕ ਮੰਦਿਰ ਕਮੇਟੀ ਵੱਲੋਂ ਚੌਥਾ ਰਾਸ਼ਨ ਵੰਡ ਸਮਾਰੋਹ ਕਰਵਾਇਆ
Publish Date: Thu, 19 Feb 2026 08:28 PM (IST)
Updated Date: Thu, 19 Feb 2026 08:30 PM (IST)

--ਮਨੁੱਖਤਾ ਦੀ ਸੇਵਾ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ : ਅਰੋੜਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਸ਼ਿਵ ਮੰਦਿਰ ਸੁਭਾਸ਼ ਚੌਕ ਮੰਦਿਰ ਕਮੇਟੀ ਦੇ ਸਮੂਹ ਪ੍ਰਬੰਧਕਾਂ ਵੱਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਦਿਆਂ 16ਵਾਂ ਰਾਸ਼ਨ ਵੰਡ ਸਮਾਰੋਹ ਸਥਾਨਕ ਮੰਦਿਰ ਵਿਖੇ ਕਰਵਾਇਆ ਗਿਆ, ਜਿਸ ਵਿਚ ਜੋਗਿੰਦਰ ਪਾਲ ਅਰੋੜਾ (ਪੈਟਰਨ, ਹਿਊਮਨ ਰਾਇਟਸ ਪ੍ਰੈਸ ਕਲੱਬ) ਨੇ ਵਿਸ਼ੇਸ਼ ਮਹਿਮਾਨ ਵਜੋਂ ਤੇ ਜਗਦੀਸ਼ ਸਹਿਗਲ ਪ੍ਰਧਾਨ ਸੀਨੀਅਰ ਸਿਟੀਜ਼ਨ ਕਲੱਬ ਕਪੂਰਥਲਾ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ। ਸਮਾਗਮ ਆਰੰਭਤਾ ਮੌਕੇ ਸਟੇਜੀ ਫਰਜ਼ ਨਿਭਾਉਂਦਿਆਂ ਸਮਾਜ ਸੇਵੀ ਸੁਖਵਿੰਦਰ ਮੋਹਨ ਸਿੰਘ ਭਾਟੀਆ ਤੇ ਸਮੂਹ ਪ੍ਰਬੰਧਕਾਂ ਨੇ ਵਿਸ਼ੇਸ਼ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਕਿਹਾ ਉਪਰੰਤ ਉਨ੍ਹਾਂ ਕਮੇਟੀ ਵੱਲੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਬਾਬਤ ਜਾਣਕਾਰੀ ਦਿੱਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਜੋਗਿੰਦਰ ਪਾਲ ਅਰੋੜਾ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ, ਸਾਨੂੰ ਕਿਰਤ ਕਰਦਿਆਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਜ਼ਰੂਰ ਕਰਨੀ ਚਾਹੀਦੀ ਹੈ। ਇਸ ਮੌਕੇ ਜਗਦੀਸ਼ ਸਹਿਗਲ ਪ੍ਰਧਾਨ ਨੇ ਵੀ ਰਾਸ਼ਨ ਵੰਡ ਸਮਾਰੋਹ ਨੂੰ ਸ਼ਲਾਘਾਯੋਗ ਉਪਰਾਲਾ ਦੱਸਿਆ। ਸਮਾਗਮ ਦੌਰਾਨ 65 ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਜੋਤੀ ਸ਼ਰਮਾ ਨੇ ਸਮੂਹ ਮਹਿਮਾਨਾਂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਦੇਵ ਸਭਰਵਾਲ, ਵਿਨੋਦ ਗਰੋਵਰ, ਰਾਜ ਕੁਮਾਰ ਮਹਿਰਾ, ਪ੍ਰਦੀਪ ਮਿਨਹਾਸ,ਨਰੇਸ਼ ਬਹਿਲ, ਕਮਲ ਧੀਰ, ਜਤਿੰਦਰ ਬੇਦੀ, ਨੱਥਾ ਸਿੰਘ ਸਮੇਤ ਸਮੂਹ ਪ੍ਰਬੰਧਕ ਹਾਜ਼ਰ ਸਨ।