ਐੱਸਐੱਚਓ ਅਮਨਪ੍ਰੀਤ ਕੌਰ ਮੁਲਤਾਨੀ ਸਨਮਾਨਤ ਪੁਲਿਸ ਵਿਭਾਗ ‘ਚ ਸ਼ਾਨਦਾਰ ਸੇਵਾਵਾਂ ਤੇ ਬਿਹਤਰੀਨ ਕਾਰਜਸ਼ੈਲੀ ਲਈ ਐਸ.ਐਚ.ਓ. ਅਮਨਪ੍ਰੀਤ ਕੌਰ ਮੁਲਤਾਨੀ ਸਨਮਾਨਤ
Publish Date: Sun, 16 Aug 2026 07:54 PM (IST)
Updated Date: Sun, 16 Aug 2026 07:56 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਆਜ਼ਾਦੀ ਦਿਵਸ ਦੇ ਮੌਕੇ ’ਤੇ ਥਾਣਾ ਸਿਟੀ ਫਗਵਾੜਾ ਦੀ ਐੱਸਐੱਚਓ ਇੰਸਪੈਕਟਰ ਅਮਨਪ੍ਰੀਤ ਕੌਰ ਮੁਲਤਾਨੀ ਨੂੰ ਪੁਲਿਸ ਵਿਭਾਗ ਵਿੱਚ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਤੇ ਬਿਹਤਰੀਨ ਕਾਰਜਸ਼ੈਲੀ ਲਈ ਸਨਮਾਨਤ ਕੀਤਾ ਗਿਆ। ਸ਼ਨੀਵਾਰ ਨੂੰ ਆਜ਼ਾਦੀ ਦਿਵਸ ਮੌਕੇ ਕਪੂਰਥਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਤੇ ਐੱਸਐੱਸਪੀ ਗੌਰਵ ਤੂਰਾ ਨੇ ਐੱਸਐੱਚਓ ਇੰਸਪੈਕਟਰ ਅਮਨਪ੍ਰੀਤ ਕੌਰ ਮੁਲਤਾਨੀ ਨੂੰ ਪ੍ਰਸ਼ੰਸਾ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਇੰਸਪੈਕਟਰ ਅਮਨਪ੍ਰੀਤ ਕੌਰ ਇਸ ਸਮੇਂ ਫਗਵਾੜਾ ਦੇ ਥਾਣਾ ਸਿਟੀ ਵਿਖੇ ਸਟੇਸ਼ਨ ਹਾਊਸ ਅਫਸਰ (ਐੱਸਐੱਚਓ) ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਨੂੰ ਇਹ ਸਨਮਾਨ ਜ਼ਿਲ੍ਹਾ ਪੱਧਰ ’ਤੇ ਪੁਲਿਸ ਵਿਭਾਗ ਵਿੱਚ ਆਪਣੀ ਡਿਊਟੀ ਜ਼ਿੰਮੇਵਾਰੀ ਤੇ ਸਮਰਪਣ ਨਾਲ ਨਿਭਾਉਣ ਲਈ ਪ੍ਰਦਾਨ ਕੀਤਾ ਗਿਆ। ਡੀਸੀ ਆਕਾਸ਼ ਬਾਂਸਲ ਤੇ ਐੱਸਐੱਸਪੀ ਗੌਰਵ ਤੂਰਾ ਨੇ ਉਨ੍ਹਾਂ ਨੂੰ ਸਨਮਾਨਤ ਕਰਦਿਆਂ ਉਨ੍ਹਾਂ ਦੀ ਕਾਰਜਸ਼ੈਲੀ ਤੇ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਭਵਿੱਖ ਵਿੱਚ ਵੀ ਇਸੇ ਸਮਰਪਣ ਨਾਲ ਆਪਣੀਆਂ ਸੇਵਾਵਾਂ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਐੱਸਐੱਚਓ ਅਮਨਪ੍ਰੀਤ ਕੌਰ ਮੁਲਤਾਨੀ ਨੇ ਐੱਸਐੱਸਪੀ ਗੌਰਵ ਤੂਰਾ ਤੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਲੋਕ ਹਿੱਤ ਵਿੱਚ ਇਮਾਨਦਾਰੀ, ਲਗਨ, ਮਿਹਨਤ ਤੇ ਸਮਰਪਣ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਥਾਣਾ ਸਿਟੀ ਦੇ ਅਧੀਨ ਆਉਂਦੇ ਖੇਤਰਾਂ ਨੂੰ ਨਸ਼ਾ ਅਤੇ ਅਪਰਾਧ ਮੁਕਤ ਰੱਖਣਾ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣਾ ਹਮੇਸ਼ਾ ਦੀ ਤਰ੍ਹਾਂ ਉਨ੍ਹਾਂ ਦੀ ਪਹਿਲ ਰਹੇਗੀ।