- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਸਦਭਾਵਨਾ, ਸਮਾਨਤਾ ਅਤੇ ਸ਼ੁੱਧ ਜ਼ਮੀਰ ਦਾ ਰਸਤਾ ਦਿਖਾਇਆ : ਲੱਕੀ ਸਰਪੰਚ

ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਭਾਰਤੀ ਜਨਤਾ ਪਾਰਟੀ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਜਨਮ ਦਿਵਸ ਨੂੰ ਮਨਾਉਣ ਲਈ ਦੇਸ਼ ਭਰ ਵਿੱਚ ਚਲਾਈ ਜਾ ਰਹੀ ਸਮਰਸਤਾ ਸੰਕਲਪ ਕਲਸ਼ ਯਾਤਰਾ ਮੁਹਿੰਮ ਦੇ ਹਿੱਸੇ ਵਜੋਂ ਕਾਸ਼ੀ ਤੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਤੋਂ ਲਿਆਂਦੀ ਗਈ ਪਵਿੱਤਰ ਮਿੱਟੀ ਨਾਲ ਸਜਾਏ ਗਏ ਕਲਸ਼ ਨੂੰ ਭਾਜਪਾ ਮੰਡਲ ਪ੍ਰਧਾਨ ਲੱਕੀ ਸਰਪੰਚ ਦੀ ਅਗਵਾਈ ਵਿੱਚ ਸ਼ਹਿਰ ਦੇ ਸ਼ਿਵ ਮੰਦਰ ਬਾਈਪਾਸ ਤੇ ਅਜੀਤ ਨਗਰ ਵਿਖੇ ਦਰਸ਼ਨ ਲਿਆਂਦਾ ਗਿਆ। ਇਸ ਮੌਕੇ ਸ਼ਰਧਾਲੂਆਂ ਤੇ ਭਾਜਪਾ ਆਗੂਆਂ ਨੇ ਸ਼ਰਧਾ ਨਾਲ ਪ੍ਰਾਰਥਨਾ ਕੀਤੀ ਤੇ ਫੁੱਲਾਂ ਦੀ ਵਰਖਾ ਕਰਕੇ ਪਵਿੱਤਰ ਕਲਸ਼ ਦਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਭਾਜਪਾ ਸੂਬਾ ਕਾਰਜਕਾਰਣੀ ਦੇ ਮੈਂਬਰ ਉਮੇਸ਼ ਸ਼ਾਰਦਾ, ਸੂਬਾ ਕਾਰਜਕਾਰਣੀ ਮੈਂਬਰ ਮੰਨੂ ਧੀਰ, ਪ੍ਰੋਗਰਾਮ ਦੇ ਕੋ ਕਨਵੀਨਰ ਨਿਰਮਲ ਸਿੰਘ ਨਾਹਰ ਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਭਾਰਤ ਦੇ ਵਿਕਾਸ ਦੀ ਨੀਂਹ ਰੱਖੀ ਸੀ। ਉਨ੍ਹਾਂ ਨੇ ਭਵਿੱਖ ਲਈ ਇੱਕ ਦ੍ਰਿਸ਼ਟੀਕੋਣ ਵੀ ਪੇਸ਼ ਕੀਤਾ। ਅੱਜ ਅਸੀਂ ਸੰਤੁਸ਼ਟ ਹਾਂ ਕਿ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਇਸ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਇੱਕ ਮਿਸ਼ਨ ਮੋਡ ’ਤੇ ਕੰਮ ਕਰ ਰਿਹਾ ਹੈ। ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰਣੀ ਮੈਂਬਰ ਉਮੇਸ਼ ਸ਼ਾਰਦਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਕਰਮ-ਮੁਖੀ, ਕਿਰਤ ਦੀ ਇੱਜ਼ਤ ਤੇ ਇਮਾਨਦਾਰ ਜੀਵਨ-ਜੀਉਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰਣੀ ਮੈਂਬਰ ਮੰਨੂ ਧੀਰ ਨੇ ਵਰਕਰਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਆਦਰਸ਼ਾਂ ਨੂੰ ਲੋਕਾਂ ਤੱਕ ਫੈਲਾਉਣ ਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਲੱਕੀ ਸਰਪੰਚ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦਾ ਪੂਰਾ ਜੀਵਨ ਮਨ ਚੰਗਾ ਤੋ ਕਠੌਤੀ ਮੇਂ ਗੰਗਾ ਦੇ ਸੰਦੇਸ਼ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਸਦਭਾਵਨਾ, ਸਮਾਨਤਾ ਤੇ ਸ਼ੁੱਧ ਜ਼ਮੀਰ ਦਾ ਰਸਤਾ ਦਿਖਾਇਆ। ਇਸ ਮੌਕੇ ਮੱਸਾ ਸਿੰਘ, ਅਸ਼ੀਸ਼ ਕੁਮਾਰ, ਕਰਨ ਰਾਜਪੂਤ, ਸੰਜੀਵ ਖੰਨਾ, ਅਰਕਸ਼ਿਤ ਖੰਨਾ, ਧਰੁਵ ਰਾਜਪੂਤ, ਬਲਵੰਤ ਸਿੰਘ ਸੋਨੂੰ ਆਦਿ ਮੌਜੂਦ ਸਨ।