ਸ਼੍ਰੀ ਵਿਸ਼ਵਕਰਮਾ ਜੈਅੰਤੀ ਮਹਾਉਤਸਵ 8 ਨੂੰ
ਸ਼੍ਰੀ ਵਿਸ਼ਵਕਰਮਾ ਜੈਅੰਤੀ ਮਹਾਉਤਸਵ 8 ਫਰਵਰੀ ਨੂੰ
Publish Date: Thu, 05 Feb 2026 06:55 PM (IST)
Updated Date: Thu, 05 Feb 2026 06:56 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੀ ਵਿਸ਼ਵਕਰਮਾ ਜੈਅੰਤੀ ਮਹੋਤਸਵ 8 ਫਰਵਰੀ ਦਿਨ ਐਤਵਾਰ ਨੂੰ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ, ਬੰਗਾ ਰੋਡ, ਫਗਵਾੜਾ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮਾਨਾ ਰਾਮ ਬਾਉਲੀ ਮੰਦਰ, ਚਹਿਲ ਨਗਰ ਚੌਂਕ ਫਗਵਾੜਾ ਦੇ ਪ੍ਰਧਾਨ ਤੇ ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਰਜਿ. ਫਗਵਾੜਾ ਦੇ ਸਾਬਕਾ ਪ੍ਰਧਾਨ ਬਲਵੰਤ ਰਾਏ ਧੀਮਾਨ ਨੇ ਸਾਰੇ ਸ਼ਰਧਾਲੂਆਂ ਨੂੰ ਭਗਵਾਨ ਵਿਸ਼ਵਕਰਮਾ ਦੇ ਜਨਮ ਦਿਵਸ ਦੇ ਇਸ ਵਿਸ਼ਾਲ ਜਸ਼ਨ ਵਿਚ ਸ਼ਾਮਲ ਹੋਣ ਤੇ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸ਼੍ਰੀ ਵਿਸ਼ਵਕਰਮਾ ਜੈਅੰਤੀ ਮਹੋਤਸਵ ਲਈ ਸਾਰਿਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ।