ਸਰਕਾਰੀ ਕਾਲਜ ’ਚ ਦਸਤਖਤ ਮੁਹਿੰਮ ਦੀ ਸ਼ੁਰੂਆਤ
ਸਰਕਾਰੀ ਕਾਲਜ ਵਿਖੇ ਸਵੀਪ ਗਤੀਵਿਧੀਆਂ ਨਾਲ ਸੰਬੰਧਿਤ ਦਸਤਖਤ ਅਭਿਆਨ ਦੀ ਕੀਤੀ ਸ਼ੁਰੂਆਤ
Publish Date: Fri, 23 Jan 2026 07:03 PM (IST)
Updated Date: Fri, 23 Jan 2026 07:03 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਅੱਜ ਮਿਤੀ 23 ਜਨਵਰੀ ਨੂੰ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਵਿਦਿਆਰਥੀਆਂ ਨੂੰ ਸਵੀਪ ਗਤੀਵਿਧੀਆਂ ਕਰਵਾ ਕੇ ਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਾਲਜ ਦੇ ਪ੍ਰਿੰਸੀਪਲ ਡਾ. ਸਕਿੰਦਰ ਕੌਰ ਨੇ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਕੀਤੀ। ਭਾਰਤ ਦੀ ਚੋਣ ਕਮਿਸ਼ਨ ਦੁਆਰਾ 16ਵੇਂ ਵੋਟਰ ਦਿਵਸ ਮੌਕੇ ਜੋ ਅਭਿਆਨ ਚਲਾਇਆ ਹੋਇਆ, ਇਸ ਦਾ ਨਾਮ ‘ਮਾਇ ਇੰਡੀਆ, ਮਾਇ ਵੋਟ’ ਹੈ। ਪ੍ਰਿੰਸੀਪਲ ਮੈਡਮ ਨੇ ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਇਮਾਨਦਾਰੀ ਨਾਲ ਬਿਨਾਂ ਕਿਸੇ ਡਰ ਤੋਂ ਸਮਰਪਿਤ ਹੋਣੀ ਚਾਹੀਦੀ ਹੈ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਜਸਮੀਤ ਸੇਠੀ ਨੇ ਵਿਦਿਆਰਥੀਆਂ ਨੂੰ 18 ਸਾਲ ਦੇ ਵਿਦਿਆਰਥੀਆਂ ਨੂੰ ਵੋਟ ਅਪਲਾਈ ਕਰਨ ਤੇ ਇਮਾਨਦਾਰੀ ਨਾਲ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਸਟਾਫ ਤੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿਚ ਹਿੱਸਾ ਲਿਆ ਅਤੇ ਦਸਤਖ਼ਤ ਕੀਤੇ। ਸਵੀਪ ਦੇ ਇੰਚਾਰਜ ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਹੈਪੀ ਕੁਮਾਰ, ਪ੍ਰੋ. ਗੁਰਪ੍ਰੀਤ ਚੌਹਾਨ ਮੈਂਬਰ ਤੇ ਪ੍ਰੋ. ਗੁਰਵਿੰਦਰ ਕੌਰ ਮੈਂਬਰ ਉਚੇਚੇ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਪ੍ਰੋ. ਹਰਸਿਮਰਨ ਕੌਰ, ਪ੍ਰੋ. ਸੰਧਿਆ ਤੁਲੀ, ਪ੍ਰੋ. ਜਸਪ੍ਰੀਤ ਕੌਰ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।