ਸਿੱਖ ਜਥੇਬੰਦੀਆਂ ਨੇ ਹਲਕਾ ਇੰਚਾਰਜ ਹਰਜੀ ਮਾਨ ਨੂੰ ਕੀਤਾ ਸਨਮਾਨਿਤ
ਸਿਖ ਜਥੇਬੰਦੀਆਂ ਨੇ ਹਲਕਾ ਇੰਚਾਰਜ ਹਰਜੀਮਾਨ ਨੂੰ ਕੀਤਾ ਸਨਮਾਨਿਤ
Publish Date: Thu, 16 Apr 2026 07:30 PM (IST)
Updated Date: Thu, 16 Apr 2026 07:33 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਬੀਤੇ ਲੰਬੇ ਸਮੇਂ ਤੋਂ ਸਿੱਖ ਸੰਗਤਾਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਸ਼ਹਿਰ ਫਗਵਾੜਾ ਜੋ ਕਿ ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਸ਼ਹਿਰ ਹੈ। ਇਸ ਇਤਿਹਾਸ ਕਰ ਕੇ ਫਗਵਾੜੇ ਦਾ ਨਾਮ ਸੰਸਾਰ ਭਰ ਵਿੱਚ ਜਾਣਿਆ ਜਾਂਦਾ ਹੈ। ਸ਼ਹਿਰ ਵਿੱਚ ਗੋਲ ਚੌਕ ਤੋਂ ਲੈ ਕੇ ਬੰਗਾ ਰੋਡ ਮੇਹਲੀ ਬਾਈਪਾਸ ਤੱਕ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਨਾਮ ’ਤੇ ਚੌਕ ਅਤੇ ਮਾਰਗ ਬਣਾਇਆ ਜਾਵੇ ਜੋ ਪੰਜਾਬ ਸਰਕਾਰ ਵੱਲੋਂ ਪਾਸ ਕਰ ਦਿੱਤਾ ਗਿਆ ਹੈ। ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਜੀ ਮਾਨ ਦੇ ਘਰ ਪਹੁੰਚ ਕੇ ਧੰਨਵਾਦ ਕੀਤਾ ਗਿਆ ਅਤੇ ਇਸ ਮੁੱਦੇ ’ਤੇ ਡੂੰਘੀਆਂ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਵੱਲੋਂ ਜਲਦੀ ਹੀ ਇਸ ਮਾਰਗ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਮਨਜੀਤ ਸਿੰਘ, ਤਜਿੰਦਰ ਸਿੰਘ ਬਾਵਾ, ਤੇਜਿੰਦਰ ਸਿੰਘ ਖਾਲਸਾ, ਜਸਵੀਰ ਸਿੰਘ, ਦਵਿੰਦਰ ਸਿੰਘ , ਸਰਬਜੀਤ ਸਿੰਘ, ਤਜਿੰਦਰ ਸਿੰਘ, ਹਰਵਿੰਦਰ ਸਿੰਘ ਵਿੱਕੀ ,ਰਾਜਨ ਬੱਗਾ, ਜਸਪ੍ਰੀਤ ਸਿੰਘ ਜੱਸੀ ,ਅਕਾਲ ਸਟੂਡੈਂਟ ਫੈਡਰੇਸ਼ਨ ਤੇ ਸਮੂਹ ਸਿੱਖ ਜਥੇਬੰਦੀਆਂ ਦੇ ਆਗੂ ਮੌਜੂਦ ਸਨ।