ਸੋਸ਼ਲ ਮੀਡੀਆ ’ਤੇ ਹਥਿਆਰ ਦਿਖਾਏ, ਕੇਸ ਦਰਜ
ਸੰਵਾਦ ਸਹਿਯੋਗੀ, ਜਾਗਰਣਕਪੂਰਥਲਾ :
Publish Date: Thu, 01 Jan 2026 10:23 PM (IST)
Updated Date: Thu, 01 Jan 2026 10:26 PM (IST)
ਸੰਵਾਦ ਸਹਿਯੋਗੀ, ਜਾਗਰਣ ਕਪੂਰਥਲਾ : ਥਾਣਾ ਸਦਰ ਦੀ ਪੁਲਿਸ ਨੇ ਸੋਸ਼ਲ ਮੀਡੀਆ ’ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਕੇ ਆਮ ਜਨਤਾ ’ਚ ਦਹਿਸ਼ਤ ਫੈਲਾਉਣ ਦੇ ਮਾਮਲੇ ’ਚ ਨੌਜਵਾਨ ’ਤੇ ਕੇਸ ਦਰਜ ਕੀਤਾ ਹੈ। ਏਐੱਸਆਈ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਨਾਲ ਪਿੰਡ ਢੁੱਡੀਆਂਵਾਲ ਦੇ ਨੇੜੇ ਮੌਜੂਦ ਸਨ ਤੇ ਵਾਹਨਾਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਸੂਚਨਾ ਮਿਲੀ ਕਿ ਹਰਦੇਵ ਸਿੰਘ ਵਾਸੀ ਪਿੰਢ ਢੁੱਡੀਆਂਵਾਲ ਨੇ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਕਰਕੇ ਆਮ ਜਨਤਾ ’ਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ। ਉਸ ਨੇ ਅਜਿਹਾ ਕਰਕੇ ਡੀਸੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਹਰਦੇਵ ਸਿੰਘ ਵਿਰੁੱਧ ਬੀਐੱਨਐੱਸ ਦੀ ਧਾਰਾ 223 ਦੇ ਤਹਿਤ ਕੇਸ ਦਰਜ ਕਰ ਲਿਆ ਹੈ।