- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਨੇ ਸ੍ਰੀ ਵਰਿੰਦਾਵਨ ਧਾਮ ਦੀ 6ਵੀਂ ਬੱਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਸਮਾਜ ਸੇਵਿਕਾ ਸ਼ਿਲਪਾ ਚੱਢਾ ਦੇ ਯਤਨਾਂ ਸਦਕਾ ਸ੍ਰੀ ਕ੍ਰਿਸ਼ਨ ਭਗਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਆਯੋਜਿਤ ਸ੍ਰੀ ਵਰਿੰਦਾਵਨ ਧਾਮ ਦੀ 6ਵੀਂ ਬੱਸ ਯਾਤਰਾ ਨੂੰ ਅੱਜ ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਧਰਮ ਪਤਨੀ ਸੋਮ ਪ੍ਰਕਾਸ਼ ਸਾਬਕਾ ਕੇਂਦਰੀ ਮੰਤਰੀ, ਭਾਰਤ ਸਰਕਾਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਸਾਰਿਆਂ ਨੂੰ ਸੁਖਦ ਤੇ ਮੰਗਲਮਈ ਯਾਤਰਾ ਦੀਆਂ ਸ਼ੁੱਭ ਇੱਛਾਵਾਂ ਦਿੰਦਿਆਂ ਕਿਹਾ ਕਿ ਧਾਰਮਿਕ ਯਾਤਰਾਵਾਂ ਲੋਕਾਂ ਨੂੰ ਅਧਿਆਤਮਿਕ ਤੌਰ ’ਤੇ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰੇ ਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਦਾ ਵੀ ਮਾਧਿਅਮ ਬਣਦੀਆਂ ਹਨ। ਸ੍ਰੀ ਵਰਿੰਦਾਵਨ ਧਾਮ ਦੀ ਇਸ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਹੈ ਤੇ ਸਾਰੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਦਰਸ਼ਨ ਕਰਕੇ ਸੁੱਖ, ਸ਼ਾਂਤੀ ਤੇ ਖੁਸ਼ਹਾਲੀ ਦੀ ਕਾਮਨਾ ਕਰਨਗੇ। ਇਸ ਮੌਕੇ ਸਮਾਜ ਸੇਵਿਕਾ ਸ਼ਿਲਪਾ ਚੱਢਾ ਤੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਨਿਤਿਨ ਚੱਢਾ ਨੇ ਦੱਸਿਆ ਕਿ ਸ੍ਰੀ ਵਰਿੰਦਾਵਨ ਧਾਮ ਦੀ ਦੋ ਬੱਸਾਂ ਵਾਲੀ ਇਹ ਯਾਤਰਾ 6ਵੀਂ ਵਾਰ ਆਯੋਜਿਤ ਕੀਤੀ ਜਾ ਰਹੀ ਹੈ। ਫਗਵਾੜਾ ਦੇ ਹਦਿਆਬਾਦ ਇਲਾਕੇ ਦੇ ਵਸਨੀਕਾਂ ਲਈ ਕਰਵਾਈ ਜਾ ਰਹੀ ਇਹ ਧਾਰਮਿਕ ਯਾਤਰਾ 29 ਨਵੰਬਰ ਤੋਂ 3 ਦਸੰਬਰ ਤੱਕ ਚੱਲੇਗੀ, ਜਿਸ ਦੌਰਾਨ ਸ਼ਰਧਾਲੂ ਬਾਂਕੇ ਬਿਹਾਰੀ ਜੀ ਮੰਦਰ, ਸੇਵਾ ਕੁੰਜ, ਨਿਧੀਵਨ, ਇਸਕਾਨ ਟੈਂਪਲ, ਸ੍ਰੀ ਵੈਸ਼ਨੋ ਦੇਵੀ ਮੰਦਰ, ਨੰਦਗਾਂਉ, ਗੋਵਰਧਨ, ਬਰਸਾਨਾ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਭਗਵਾਨ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਯਾਤਰਾ ਦਾ ਮੁੱਖ ਉਦੇਸ਼ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਲੋਕਾਂ ਵਿੱਚ ਧਾਰਮਿਕ ਆਸਥਾ, ਆਪਸੀ ਪਿਆਰ, ਸਦਭਾਵਨਾ ਤੇ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। ਯਾਤਰਾ ਦੇ ਪ੍ਰਬੰਧਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਯਾਤਰਾ ਦੇ ਸਫਲ ਆਯੋਜਨ ਲਈ ਸਹਿਯੋਗ ਦੇਣ ਵਾਲਿਆਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।