ਸਮਾਜ ਨੂੰ ਇੰਡੀਅਨ ਵਰਗੇ ਇਮਾਨਦਾਰ ਸਿਆਸਤਦਾਨਾਂ ਦੀ ਲੋੜ : ਪੰਡਿਤ ਸਮਾਜ ਨੂੰ ਇੰਡੀਅਨ ਵਰਗੇ ਇਮਾਨਦਾਰ ਅਤੇ ਸਵੱਛ ਦਿੱਖ ਵਾਲੇ ਸਿਆਸਤਦਾਨਾਂ ਤੇ ਅਧਿਕਾਰੀਆਂ ਦੀ ਲੋੜ ਹੈ : ਨਰੇਸ਼ ਪੰਡਿਤ
Publish Date: Fri, 02 Oct 2026 09:50 PM (IST)
Updated Date: Fri, 02 Oct 2026 09:52 PM (IST)
--ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਦੇ ਆਗੂਆਂ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਇੰਡੀਅਨ ਨੂੰ ਕੀਤਾ ਸਨਮਾਨਿਤ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਪਣੀ ਇਮਾਨਦਾਰ ਛਵੀ, ਹਰ ਵਰਗ ਨਾਲ ਮਿਲਣਸਾਰ ਵਿਵਹਾਰ ਰੱਖਣ ਵਾਲੇ ਤੇ ਆਪਣੀ ਧਾਕੜ ਛਵੀ ਲਈ ਜਾਣੇ ਜਾਂਦੇ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੇ ਦੂਜੀ ਵਾਰ ਚੇਅਰਮੈਨ ਬਣਨ ’ਤੇ ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਦੇ ਸਮੂਹ ਆਗੂਆਂ ਦੇ ਵਲੋਂ ਫੁੱਲਾਂ ਦੇ ਹਾਰ ਪਾ ਕੇ ਤੇ ਫੁੱਲਾਂ ਦਾ ਬੁੱਕੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ਵ ਹਿੰਦੂ ਪਰਿਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ, ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਵਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਤੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਨੇ ਗੁਰਪਾਲ ਸਿੰਘ ਇੰਡੀਅਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਇਮਾਨਦਾਰ ਆਗੂਆਂ ਨੂੰ ਹਮੇਸ਼ਾ ਸਮਾਜ ਵਿਚ ਉੱਚਾ ਦਰਜਾ ਤੇ ਸਨਮਾਨ ਦਿੱਤਾ ਜਾਂਦਾ ਹੈ। ਅਜਿਹੇ ਆਗੂ ਆਪਣੇ ਨਿੱਜੀ ਸਵਾਰਥ ਤੋਂ ਉੱਪਰ ਉੱਠ ਕੇ ਸਮਾਜ ਤੇ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਹਨ। ਲੋਕ ਉਨ੍ਹਾਂ ’ਤੇ ਅੱਖਾਂ ਬੰਦ ਕਰਕੇ ਭਰੋਸਾ ਕਰਦੇ ਹਨ, ਕਿਉਂਕਿ ਉਨ੍ਹਾਂ ਦੀ ਕਥਨੀ ਤੇ ਕਰਨੀ ਵਿੱਚ ਕੋਈ ਫਰਕ ਨਹੀਂ ਹੁੰਦਾ। ਨਰੇਸ਼ ਪੰਡਿਤ ਨੇ ਕਿਹਾ ਸਮਾਜ ਨੂੰ ਗੁਰਪਾਲ ਸਿੰਘ ਇੰਡੀਅਨ ਵਰਗੇ ਇਮਾਨਦਾਰ ਤੇ ਸਵੱਛ ਦਿੱਖ ਵਾਲੇ ਸਿਆਸਤਦਾਨਾਂ ਤੇ ਅਧਿਕਾਰੀਆਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਾਜਨੇਤਾ ਤੇ ਪ੍ਰਸ਼ਾਸਨਿਕ ਅਧਿਕਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਵਾਂਗ ਹੁੰਦੇ ਹਨ ਅਤੇ ਜਿਨ੍ਹਾਂ ਨੂੰ ਧੀਰਜ, ਹੌਸਲੇ, ਨਿਰਪੱਖਤਾ, ਇਮਾਨਦਾਰੀ ਤੇ ਬਿਨਾਂ ਕਿਸੇ ਸਿਆਸੀ ਦਖਲਅੰਦਾਜ਼ੀ ਦੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੁਵਾ ਪੀੜ੍ਹੀ ਨੂੰ ਇਮਾਨਦਾਰ ਆਗੂਆਂ ਦਾ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ ਤੇ ਸਮਾਜ ਵਿੱਚ ਚੰਗੀ ਅਗਵਾਈ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜ ਨੂੰ ਸੁਧਾਰਨ ਲਈ ਇਮਾਨਦਾਰ ਤੇ ਜ਼ਿੰਮੇਵਾਰ ਆਗੂਆਂ ਦੀ ਲੋੜ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਇੰਡੀਅਨ ਨੇ ਵਿਸ਼ਵ ਹਿੰਦੂ ਪਰਿਸ਼ਦ ਬਜਰੰਗ ਦਲ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ ਤੇ ਲੋਕਾਂ ਦੀ ਤਰੱਕੀ, ਇਹੀ ਮੇਰੀ ਰਾਜਨੀਤੀ ਦਾ ਮੁੱਖ ਕੇਂਦਰ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿਚ ਇਮਾਨਦਾਰੀ ਨਾਲ ਕੰਮ ਕਰਦਾ ਰਹਾਂਗਾ ਤੇ ਅਪਣਾ ਫਰਜ਼ ਨਿਭਾਉਂਦਾ ਰਹਾਂਗਾ। ਇਸ ਮੌਕੇ ਵਿਸ਼ਵ ਹਿੰਦੂ ਪਰਿਸ਼ਦ ਦੇ ਜ਼ਿਲ੍ਹਾ ਸਤਸੰਗ ਪ੍ਰਮੁੱਖ ਮਨਮੋਹਨ ਜੋਸ਼ੀ, ਸ਼ਹਿਰੀ ਪ੍ਰਧਾਨ ਮੋਹਿਤ ਜੱਸਲ, ਸ਼ਹਿਰੀ ਮੀਤ ਪ੍ਰਧਾਨ ਸੰਦੀਪ ਅਗਰਵਾਲ, ਬਜਰੰਗ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਲਸ਼ਨ ਮਹਿਰਾ ਆਦਿ ਹਾਜ਼ਰ ਸਨ।