ਐੱਸਓਆਈ ਦੀ ਮਜ਼ਬੂਤੀ ਲਈ ਫਗਵਾੜਾ ’ਚ ਯੂਨਿਟ ਛੇਤੀ ਬਣਨਗੇ : ਖੁਰਾਣਾ
ਐਸ.ਓ.ਆਈ. ਦੀ ਮਜ਼ਬੂਤੀ ਲਈ ਫਗਵਾੜਾ ਦੇ ਕਾਲਜਾਂ ‘ਚ ਯੁਨਿਟਾਂ ਦਾ ਗਠਨ ਜਲਦ - ਸ. ਰਣਜੀਤ ਸਿੰਘ ਖੁਰਾਣਾ
Publish Date: Tue, 24 Mar 2026 07:50 PM (IST)
Updated Date: Tue, 24 Mar 2026 07:52 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗਨਾਈਜ਼ੇਸ਼ਨ ਆਫ ਇੰਡੀਆ (ਸੋਈ) ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਅੱਜ ਫਗਵਾੜਾ ਦੇ ਵਿਸ਼ੇਸ ਦੌਰੇ ਦੌਰਾਨ ਸੂਬਾ ਕੋਰ ਕਮੇਟੀ ਮੈਂਬਰ (ਵਪਾਰ ਵਿੰਗ) ਤੇ ਹਲਕਾ ਫਗਵਾੜਾ (ਸ਼ਹਿਰੀ) ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਐੱਸਓਆਈ ਦੇ ਯੂਨਿਟ ਬਣਾਉਣ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਗੱਲਬਾਤ ਕਰਦਿਆਂ ਰਣਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਐੱਸਓਆਈ ਹਮੇਸ਼ਾ ਹੀ ਵਿਦਿਆਰਥੀਆਂ ਦੇ ਹੱਕਾਂ ਦੀ ਲੜਾਈ ਲੜਦੀ ਆਈ ਹੈ ਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹਰ ਕਾਲਜ ਤੇ ਯੂਨੀਵਰਸਿਟੀ ਵਿਚ ਇਸਦੀ ਮਜ਼ਬੂਤ ਮੌਜੂਦਗੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰਾਜਨੀਤੀ ਨਾਲ ਜੋੜਨਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਆਪਣੇ ਹੱਕਾਂ ਤੇ ਭਵਿੱਖ ਲਈ ਜਾਗਰੂਕ ਹੋ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਭਰ ਵਿਚ ਐੱਸਓਆਈ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਨਾਲ ਜੋੜਿਆ ਜਾਵੇਗਾ। ਹਲਕਾ (ਸ਼ਹਿਰੀ) ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਨੌਜਵਾਨਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ ਤੇ ਐੱਸਓਆਈ ਇਸਦਾ ਮਜ਼ਬੂਤ ਪਿੱਲਰ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਦੇ ਵਿਦਿਅਕ ਅਦਾਰਿਆਂ ਵਿਚ ਯੂਨਿਟ ਬਣਾਉਣ ਨਾਲ ਨਾ ਸਿਰਫ਼ ਵਿਦਿਆਰਥੀ ਸੰਗਠਿਤ ਹੋਣਗੇ, ਸਗੋਂ ਉਨ੍ਹਾਂ ਦੇ ਮਸਲੇ ਵੀ ਸੁਚੱਜੇ ਢੰਗ ਨਾਲ ਉਠਾਏ ਜਾਣਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ, ਭਵਿੱਖ ਵਿਚ ਵੱਡੀਆਂ ਕਾਮਯਾਬੀਆਂ ਹਾਸਲ ਕਰੇਗੀ ਤੇ 2027 ਵਿਚ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਨੌਜਵਾਨ ਵਿਸ਼ੇਸ਼ ਭੁਮਿਕਾ ਅਦਾ ਕਰਨਗੇ। ਇਸ ਮੌਕੇ ਅਕਾਲੀ ਆਗੂ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਵਾਲੀਆ, ਬਹਾਦਰ ਸਿੰਘ ਸੰਗਤਪੁਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।