ਫਗਵਾੜਾ ਐੱਸਓਆਈ ਦੀ ਜ਼ਿਲ੍ਹਾ ਟੀਮ ਨੇ ਫੜਿਆ ‘ਝਾੜੂ’, ਅਕਾਲੀ ਦਲ ’ਚ ਫਿਰਿਆ ਹੂੰਝਾ ਫਗਵਾੜਾ ਵਿੱਚ ਐਸਓਆਈ ਦੀ ਜ਼ਿਲ੍ਹਾ ਟੀਮ ਨੇ ਫੜਿਆ ‘ਝਾੜੂ’, ਅਕਾਲੀ ਦਲ ਨੂੰ ਝਟਕਾ
Publish Date: Fri, 18 Sep 2026 07:43 PM (IST)
Updated Date: Fri, 18 Sep 2026 07:44 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਤੇ ਨੌਜਵਾਨ ਜਥੇਬੰਦੀ ਐੱਸਓਆਈ ਦੀ ਜ਼ਿਲ੍ਹਾ ਟੀਮ ਤੇ ਅਕਾਲੀ ਦਲ ਫਗਵਾੜਾ ਦੇ ਯੂਥ ਆਗੂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਐੱਸਓਆਈ ਦੇ ਜ਼ਿਲ੍ਹਾ ਪ੍ਰਧਾਨ ਗੁਰਸਿਮਰ ਸਿੰਘ ਦੀ ਅਗਵਾਈ ਹੇਠ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ‘ਆਪ’ ਪ੍ਰਤੀ ਆਪਣਾ ਭਰੋਸਾ ਪ੍ਰਗਟਾਇਆ। ਇਸ ਮੌਕੇ ਮੈਂਬਰ ਪਾਰਲੀਮੈਂਟ ਤੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਐੱਸਓਆਈ ਹਮੇਸ਼ਾ ਹੀ ਨੌਜਵਾਨਾਂ ਨੂੰ ਸੰਗਠਿਤ ਕਰਨ ਵਾਲੀ ਇੱਕ ਮਹੱਤਵਪੂਰਨ ਸੰਸਥਾ ਰਹੀ ਹੈ ਤੇ ਹੁਣ ਐੱਸਓਆਈ ਨਾਲ ਜੁੜੇ ਨੌਜਵਾਨਾਂ ਵੱਲੋਂ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਗਿਆ ਹੈ, ਜਿਸਤੋਂ ਸਾਫ ਸਾਬਿਤ ਹੁੰਦਾ ਹੈ ਕਿ ਨੌਜਵਾਨਾਂ ਦਾ ਪੂਰਾ ਸਤਿਕਾਰ ਸਿਰਫ ਆਮ ਆਦਮੀ ਪਾਰਟੀ ਹੀ ਕਰਦੀ ਹੈ। ਅੱਜ ਹਰ ਵਰਗ ਦੀ ਪਹਿਲੀ ਪਸੰਦ ਸਿਰਫ ਆਮ ਆਦਮੀ ਪਾਰਟੀ ਹੀ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਨੌਜਵਾਨ ਨੂੰ ਪੂਰਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੌਜਵਾਨਾਂ ਨੂੰ ਅੱਗੇ ਆਉਣ ਤੇ ਲੋਕ ਸੇਵਾ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਪੂਰੇ ਮੌਕੇ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨਵੇਂ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਦੀ ਮਿਹਨਤ ਤੇ ਯੋਗਦਾਨ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਐੱਸਓਆਈ ਦੇ ਜ਼ਿਲ੍ਹਾ ਪ੍ਰਧਾਨ ਗੁਰਸਿਮਰ ਸਿੰਘ, ਵਿਸ਼ੂ ਘਈ, ਪ੍ਰਦੀਪ ਸਿੰਘ, ਜਸਪ੍ਰੀਤ ਬਾਸੀ, ਅਭੀ ਸਲੋਤਰਾ, ਸੂਜਨ ਸ਼ਰਮਾ, ਆਕਾਸ਼ ਘਈ, ਗੁਲਸ਼ਨ, ਜੀਤਨ ਜੋਤ ਸਿੰਘ, ਸੈਮ, ਵਿਜੇ ਹੰਸ, ਮੁਕੁਲ, ਜਸਪ੍ਰੀਤ ਸਿੰਘ, ਰਾਘਵ, ਜਸਪ੍ਰੀਤ ਸਿੰਘ, ਬੰਟੀ, ਕੁਲਥਮ ਆਦਿ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਨਵੇਂ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਨਾਲ ਮਿਲ ਕੇ ਲੋਕਾਂ ਦੀ ਸੇਵਾ ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।