ਮੁਲਾਜ਼ਮਾਂ ਨਾਲ ਕੀਤੀ ਇੱਕਜੁੱਟਤਾ ਜ਼ਾਹਰ: ਪੈਨਸ਼ਨਰ ਆਗੂ* ਮੁਲਾਜ਼ਮਾਂ ਨਾਲ ਕੀਤੀ ਇੱਕਜੁੱਟਤਾ ਜ਼ਾਹਰ: ਪੈਨਸ਼ਨਰ ਆਗੂ*
Publish Date: Sun, 30 Aug 2026 07:21 PM (IST)
Updated Date: Sun, 30 Aug 2026 07:22 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫ਼ਗਵਾੜਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ 27 ਅਗਸਤ ਨੂੰ ਮੁਲਾਜ਼ਮਾਂ ਦੀ ਮਹਾਂਹੜਤਾਲ ਦੇ ਮੌਕੇ ਤੇ ਕੀਤੇ ਟਵੀਟ ਕਿ ਹੜਤਾਲ ਤੇ ਗੱਲਬਾਤ ਇੱਕੋ ਸਮੇਂ ਨਹੀਂ ਚੱਲ ਸਕਦੇ ਤੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਦੀ ਰਿਪੋਰਟ ਲੈ ਕੇ ਕਾਰਵਾਈ ਕਰਨ ਦੇ ਜਾਰੀ ਪੱਤਰ ਦੀਆਂ ਕਾਪੀਆਂ ਨੂੰ ਫੂਕ ਕੇ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਪ੍ਰਧਾਨ ਮੋਹਣ ਸਿੰਘ ਭੱਟੀ, ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ, ਜੁਆਇੰਟ ਸਕੱਤਰ ਸਤਪਾਲ ਸਿੰਘ ਖੱਟਕੜ, ਸੀਨੀਅਰ ਪੈਨਸ਼ਨਰ ਜੁਝਾਰੂ ਸਾਥੀ ਜਸਪਾਲ ਸਿੰਘ ਗਰੇਵਾਲ, ਰਤਨ ਸਿੰਘ ਆਦਿ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਹੜਤਾਲ ਕਰਨ ਦੇ ਪੱਧਰ ਤੱਕ ਲੈ ਕੇ ਜਾਣ ਲਈ ਸਿਰਫ਼ ਤੇ ਸਿਰਫ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਿੱਜੀ ਤੌਰ ਤੇ ਜ਼ਿੰਮੇਵਾਰ ਹੈ ਤੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਦਾ ਕੋਈ ਵੀ ਕਸੂਰ ਨਹੀਂ ਹੈ। ਆਗੂਆਂ ਨੇ ਆਮ ਲੋਕਾਂ ਨੂੰ ਮੁਲਾਜ਼ਮ ਤੇ ਪੈਨਸ਼ਨਰਾਂ ਦੇ ਸੰਘਰਸ਼ ਤੇ ਮੰਗਾਂ ਪ੍ਰਤੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਦਿਖਾਈ ਜਾ ਰਹੀ ਸਾਜ਼ਿਸ਼ ਭਰੀ ਬੇਰੁਖੀ ਬਾਰੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੌਕੇ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਰੋਸ ਪ੍ਰਦਰਸ਼ਨਾਂ ਤੋਂ ਘਬਰਾਉਂਦੇ ਹੋਏ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੂਬਾਈ ਆਗੂਆਂ ਨਾਲ ਕਬਾਨਾ, ਫਗਵਾੜਾ ਵਿਖੇ ਚਲਾਵੀਂ ਜਿਹੀ ਮੀਟਿੰਗ ਕਰਕੇ, ਆਗੂਆਂ ਨੂੰ ਭਰੋਸਾ ਦਿੱਤਾ ਸੀ ਕਿ 25/07/2023 ਨੂੰ ਪੰਜਾਬ ਭਵਨ ਚੰਡੀਗੜ੍ਹ ਵੱਡੀ ਸੂਬਾਈ ਮੀਟਿੰਗ ਕਰਕੇ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕਰਦੇ ਹੋਏ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ ਪਰ ਅਤਿ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਤੱਕ ਮੁੱਖ ਮੰਤਰੀ ਪੰਜਾਬ ਦੀ 25/07/2023 ਵਾਲੀ ਮੀਟਿੰਗ ਦੀ ਮਿਤੀ ਸਿਰੇ ਨਹੀਂ ਲੱਗੀ ਬਲਕਿ ਮੁੱਖ ਮੰਤਰੀ ਪੰਜਾਬ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸੂਬਾਈ ਆਗੂਆਂ ਨਾਲ ਅੱਜ ਤੱਕ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਦੇ ਹੋਏ ਹੱਕੀ ਤੇ ਜਾਇਜ਼ ਮੰਗਾਂ ਦਾ ਨਿਪਟਾਰਾ ਕਰਨ ਤੋਂ ਵਾਰ ਵਾਰ ਭਗੌੜੇ ਹੋ ਰਹੇ ਹਨ ਤੇ ਹੜਤਾਲ ਕਰਨ ਲਈ ਮੁਲਾਜ਼ਮਾਂ ਪ੍ਰਤੀ ਆਮ ਲੋਕਾਂ ਵਿੱਚ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ। ਆਗੂਆਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਮੁਲਾਜ਼ਮ ਆਪਣੇ ਸਮਾਜ ਦੇ ਹੀ ਧੀਆਂ, ਪੁੱਤ, ਭਰਾ ਹਨ। ਇਸ ਲਈ ਉਨ੍ਹਾਂ ਦੇ ਸੰਘਰਸ਼ ਦੀ ਡੱਟਵੀਂ ਹਮਾਇਤ ਕਰੋ ਕਿਉਂਕਿ ਮੁਲਾਜ਼ਮ ਤੁਹਾਡੇ ਬੱਚਿਆਂ ਦੇ ਸੁਰੱਖਿਅਤ ਭਵਿੱਖ ਲਈ ਹੀ ਸੰਘਰਸ਼ ਕਰ ਰਹੇ ਹਨ ਤੇ ਮੁੱਖ ਮੰਤਰੀ ਪੰਜਾਬ ਦੇ ਮੁਲਾਜ਼ਮਾਂ ਪ੍ਰਤੀ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਹੋਵੋ ਤੇ ਆਪਣੇ ਬੱਚਿਆਂ ਦੇ ਵਧੀਆ ਭਵਿੱਖ ਲਈ ਉਨ੍ਹਾਂ ਨੂੰ ਵਾਰ-ਵਾਰ ਸਵਾਲ ਕਰੋ। ਆਗੂਆਂ ਨੇ ਇਹ ਵੀ ਕਿਹਾ ਕਿ ਜੇ ਮੁੱਖ ਮੰਤਰੀ ਪੰਜਾਬ ਨੂੰ ਸੱਚਮੁੱਚ ਹੀ ਹੜਤਾਲ ਕਰਨ ਨਾਲ ਆਮ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਦਾ ਫ਼ਿਕਰ ਹੁੰਦਾ ਤਾਂ ਉਹ ਮੁਲਾਜ਼ਮਾਂ ਦੇ ਆਗੂਆਂ ਨਾਲ ਹੜਤਾਲ ਕਰਨ ਤੋਂ ਪਹਿਲਾਂ ਵੀ ਗੱਲਬਾਤ ਕਰ ਸਕਦੇ ਸਨ। ਉਨ੍ਹਾਂ ਕੋਲ 8 ਤੋਂ 25 ਅਗਸਤ ਤੱਕ 18 ਦਿਨਾਂ ਦਾ ਖੁੱਲ੍ਹਾ ਸਮਾਂ ਸੀ। ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਤਾਨਾਸ਼ਾਹ ਤੇ ਡਿਕਟੇਟਰਸ਼ਿਪ ਵਾਲਾ ਅੜੀਅਲ ਵਤੀਰਾ ਤਿਆਗ ਕਰਦੇ ਹੋਏ ਮੁਲਾਜ਼ਮਾਂ ਦੇ ਸੂਬਾਈ ਆਗੂਆਂ ਨਾਲ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਨਿਪਟਾਰਾ ਕਰਨ ਲਈ ਗੰਭੀਰਤਾ ਦਿਖਾਉਣ ਤਾਂ ਜੋ ਪੰਜਾਬ ਸਰਕਾਰ ਦੇ ਦਫ਼ਤਰਾਂ ਦਾ ਮਾਹੌਲ ਠੀਕ ਹੋ ਸਕੇ ਤੇ ਆਮ ਲੋਕਾਂ ਨੂੰ ਕੰਮਕਾਰ ਕਰਵਾਉਣ ਲਈ ਕੋਈ ਵੀ ਪ੍ਰਸ਼ਾਨੀ ਨਾ ਹੋਵੇ ਤੇ ਆਪ ਜੀ ਦੀ ਸਰਕਾਰ ਦਾ ਅਕਸ ਵੀ ਆਮ ਲੋਕਾਂ ਵਿੱਚ ਸਾਰਥਕ ਜਾਵੇ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੇ ਭਵਿੱਖ ਵਿੱਚ ਹੋਣ ਵਾਲੇ ਸੰਘਰਸ਼ਾਂ ਦੀ ਵੀ ਡੱਟਵੀਂ ਹਮਾਇਤ ਤੇ ਉਨ੍ਹਾਂ ਵਿੱਚ ਸ਼ਮੂਲੀਅਤ ਕੀਤੀ ਜਾਂਦੀ ਰਹੇਗੀ।