ਹਰਮੇਸ਼ ਸਰੋਆ, ਫਗਵਾੜਾ : ਫਗਵਾੜਾ ਦੇ ਚਹੇੜੂ ਚੌਕੀ 'ਚ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਨਸ਼ੇ ਦੀ ਹਾਲਤ ਚ ਚੌਕੀ ਇੰਚਾਰਜ ਨਾਲ ਹੱਥੋਪਾਈ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਮੌਕੇ ਤੇ ਪੁਲਿਸ ਮੁਲਾਜ਼ਮਾਂ ਵੱਲੋਂ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਚੌਕੀ 'ਚ ਕਰੀਬ 5 ਨੌਜਵਾਨ ਆਏ, ਜਿਨ੍ਹਾਂ 'ਚੋਂ ਕੁਝ ਨੌਜਵਾਨਾ ਵੱਲੋਂ ਕਾਫੀ ਸ਼ਰਾਬ ਪੀਤੀ ਹੋਈ ਸੀ, ਜਿਨ੍ਹਾਂ ਆ ਕੇ ਕਿਹਾ ਕਿ ਉਹ ਹਵੇਲੀ ਆਏ ਸੀ ਜਿਥੇ ਉਨ੍ਹਾਂ ਦੀ ਡੰਡਿਆਂ ਨਾਲ ਕੁੱਟਮਾਰ ਕੀਤੀ, ਜਿਸ 'ਤੇ ਚੌਕੀ ਇੰਚਾਰਜ ਨੇ ਉਨ੍ਹਾਂ ਨੂੰ ਕਿਹਾ ਕਿ ਜਿਥੇ ਇਹ ਝਗੜਾ ਹੋਇਆ ਹੈ ਉਹ ਏਰੀਆ ਥਾਣਾ ਸਦਰ ਦੀ ਹੱਦ ਅੰਦਰ ਆਉਂਦਾ ਹੈ ਪਰ ਫਿਰ ਵੀ ਉਹ ਉਨ੍ਹਾਂ ਦੀ ਪੂਰੀ ਮਦਦ ਕਰਨਗੇ। ਇਨੇ ਨੂੰ ਉਨ੍ਹਾਂ ਨੌਜਵਾਨ ਨੇ ਚੌਕੀ ਇੰਚਾਰਜ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ, ਉਸ ਨਾਲ ਬਦਤਮੀਜ਼ੀ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਚੌਕੀ ਇੰਚਾਰਜ ਨੇ ਵੀਡੀਓ ਬਾਰੇ ਉਨ੍ਹਾਂ ਨੂੰ ਪੁੱਿਛਆ ਤਾਂ ਉਨਾਂ੍ਹ ਚੌਕੀ ਇੰਚਾਰਜ ਨੂੰ ਕਿਹਾ ਕਿ ਤੁਸੀਂ ਸਾਡੀ ਹੈਲਪ ਨਹੀਂ ਕੀਤੀ, ਜਿਸ ਤੋਂ ਉਨ੍ਹਾਂ ਨੌਜਵਾਨਾਂ ਨੇ ਚੌਕੀ ਇੰਚਾਰਜ ਨਾਲ ਹੱਥੋਪਾਈ ਕਰਨ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ, ਜਿਸ ਮਗਰੋਂ ਮੌਕੇ 'ਤੇ ਹੋਰ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਤੇ ਸਿਵਲ ਹਸਪਤਾਲ ਫਗਵਾੜਾ ਲਿਆ ਕੇ ਉਨ੍ਹਾਂ ਦੀ ਮੈਡੀਕਲ ਜਾਂਚ ਕਰਵਾਈ ਗਈ। ਚੌਕੀ ਇੰਚਾਰਜ ਨੇ ਦੱਸਿਆ ਕਿ ਨੌਜਵਾਨਾਂ ਦੀ ਪਛਾਣ ਮਨੀਸ਼ ਕੁਮਰ, ਅੰਗਰੇਜ ਸਿੰਘ, ਰਜਿੰਦਰ ਸਿੰਘ, ਗੁਰਪ੍ਰਰੀਤ ਸਿੰਘ ਤੇ ਪ੍ਰਦੀਪ ਸਿੰਘ ਵਜੋਂ ਹੋਈ ਚੌਕੀ ਇੰਚਾਰਜ ਨੇ ਦੱਸਿਆ ਕਿ ਡਾਕਟਰ ਵੱਲੋਂ ਉਨ੍ਹਾਂ ਨੂੰ ਰਿਪੋਰਟ ਦੇ ਦਿੱਤੀ ਗਈ, ਜਿਸ 'ਚ ਇਨ੍ਹਾਂ ਨੌਜਵਾਨਾਂ ਦਾ ਸ਼ਰਾਬ ਪੀਣਾ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਿਸ ਵੱਲੋਂ ਉਨ੍ਹਾਂ ਨੌਜਵਾਨਾਂ ਨੂੰ ਜ਼ਿੰਮੇਵਾਰੀ 'ਤੇ ਭੇਜ ਕੇ ਸਵੇਰੇ ਚੌਕੀ ਬੁਲਾਇਆ ਗਿਆ, ਜੇ ਲੋੜ ਪਈ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।