ਸਪੀਕਰ ਸੰਧਵਾਂ ਵੱਲੋਂ ਸੰਤ ਸੀਚੇਵਾਲ ਨੂੰ ਜਨਮ ਦਿਨ ਦੀ ਵਧਾਈ
ਸਪੀਕਰ ਸੰਧਵਾਂ ਅਤੇ ਚੇਅਰਮੈਨ ਗਗਨਦੀਪ ਸਿੰਘ ਵੱਲੋਂ ਸੰਤ ਸੀਚੇਵਾਲ ਦੇ ਜਨਮ ਦਿਨ ਮੌਕੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ
Publish Date: Tue, 03 Feb 2026 08:58 PM (IST)
Updated Date: Tue, 03 Feb 2026 09:02 PM (IST)
ਚੇਅਰਮੈਨ ਗਗਨਦੀਪ ਸਿੰਘ ਨੇ ਵੀ ਸੰਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਉੱਘੇ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਜਨਮ ਦਿਨ ਮੌਕੇ ਜਿਥੇ ਦੇਸ਼ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਹੈ, ਉਥੇ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਜਨਮ ਦਿਨ ਮੌਕੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਉਹ ਇਤਿਹਾਸਿਕ ਕੰਮ ਕੀਤੇ ਹਨ, ਜਿਸ ਦੀ ਅੱਜ ਦੇ ਸਮੇਂ ਵਿਚ ਬਹੁਤ ਵੱਡੀ ਲੋੜ ਸੀ। ਸੰਤ ਸੀਚੇਵਾਲ ਵੱਲੋਂ ਕੀਤੀ ਗਈ ਸੇਵਾ ਦੁਨੀਆਂ ਵਿਚ ਇਕ ਮਿਸਾਲ ਵਜੋਂ ਜਾਣੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡਾ ਵਾਤਾਵਰਨ ਲਗਾਤਾਰ ਗੰਧਲਾ ਹੋ ਰਿਹਾ ਹੈ, ਇਸ ਲਈ ਸਾਨੂੰ ਸੰਤ ਸੀਚੇਵਾਲ ਜੀ ਦਾ ਵੱਧ-ਚੜ੍ਹ ਕੇ ਸਹਿਯੋਗ ਕਰਨਾ ਚਾਹੀਦਾ। ਇਸ ਮੌਕੇ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਤੇ ਨਵਪ੍ਰੀਤ ਸਿੰਘ ਨੇ ਕਿਹਾ ਕਿ ਸੰਤ ਸੀਚੇਵਾਲ ਨੇ ਸੁਲਤਾਨਪੁਰ ਲੋਧੀ ਵਿਖੇ ਜੋ ਇਤਿਹਾਸਕ ਕਾਰਜ ਕੀਤੇ ਹਨ, ਉਨ੍ਹਾਂ ਦੀ ਚਰਚਾ ਅੱਜ ਦੁਨੀਆਂ ਭਰ ਵਿਚ ਹੈ। ਉਨ੍ਹਾਂ ਨੇ ਕਿਹਾ ਕਿ ਪਵਿੱਤਰ ਕਾਲੀ ਵੇਈ ਦੀ ਸੇਵਾ ਕਰਕੇ ਸੁਲਤਾਨਪੁਰ ਲੋਧੀ ਨੂੰ ਦੁਨੀਆਂ ਦੇ ਨਕਸ਼ੇ ’ਤੇ ਲੈ ਆਂਦਾ ਹੈ। ਉਨ੍ਹਾਂ ਨੇ ਕਿਹਾ ਕਿ ਐਂਟੀ ਡਰੱਗ ਕਲੱਬ ਵੱਲੋਂ ਸੰਤ ਬਾਬਾ ਸੀਚੇਵਾਲ ਜੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।ਐਂਟੀ ਡਰੱਗ ਕਲੱਬ ਵੱਲੋਂ ਲਗਾਤਾਰ ਪੰਜਾਬ ’ਚ ਨਸ਼ਿਆਂ ਦੇ ਖਾਤਮੇ ਲਈ ਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸੈਮੀਨਾਰ ਲਗਵਾਏ ਜਾ ਰਹੇ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਕਪੂਰਥਲਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।